Sunday, April 26, 2026

ਜ਼ਿਲ੍ਹਾ ਪੱਧਰ ਦਾ ਇੱਕ, ਬਲਾਕ ਪੱਧਰ ਦੇ ਚਾਰ ਅਤੇ ਪਿੰਡ ਪੱਧਰ ਦੇ 88 ਕਿਸਾਨ ਸਿਖਲਾਈ ਕੈਂਪ ਲੱਗੇ- ਰਾਜ

PPN2312201514ਪਠਾਨਕੋਟ, 23 ਦਸੰਬਰ (ਪ.ਪ)- ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਸ਼੍ਰੀ ਕੇ.ਐਸ ਰਾਜ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ, ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ, ਡਾ. ਦਰਸ਼ਨ ਪਾਲ ਡਿਪਟੀ ਡਾਇਰੈਕਟਰ, ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫ਼ਸਰ, ਸਬੰਧਤ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਅਗਾਹ ਵਧੂ ਕਿਸਾਨ ਹਾਜ਼ਰ ਸਨ।  ਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਅਧੁਨਿਕ ਖੇਤੀ ਤਕਨੀਕਾਂ ਦੀ ਜਾਣਕਾਰੀ ਦੇਣ ਲਈ ਕਿਸਾਨ ਸਿਖਲਾਈ ਕੈਂਪਾਂ ਵਿੱਚ ਅਧੁਨਿਕ ਖੇਤੀ ਤਕਨੀਕਾਂ ਸਬੰਧੀ ਵੀਡੀਓ ਸੀ.ਡੀਜ਼ ਵੀ ਮੁਹਈਆ ਕਰਵਾਉਣ ਤਾਂ ਜੋ ਕਿਸਾਨ ਆਪਣੇ ਘਰ ਬੈਠ ਕੇ ਹੀ ਇੰਨ੍ਹਾਂ ਸੀ.ਡੀਜ਼ ਰਾਹੀਂ ਖੇਤੀਬਾੜੀ ਦੀਆਂ ਅਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਲਾਭ ਉਠਾ ਸਕਣ। ਉਨ੍ਹਾਂ ਨੇ ਖੇਤੀਬਾੜੀ ਅਧਿਕਾਰੀਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਦੀ ਭਲਾਈ ਲਈ ਬਣਾਈਆਂ ਗਈਆਂ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਾਉਣ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਖੇਤੀ ਅਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਇਸ ਸਾਲ ਦੌਰਾਨ ਹੁਣ ਤੱਕ ਜ਼ਿਲ੍ਹਾ ਪੱਧਰ ਦਾ ਇੱਕ, ਬਲਾਕ ਪੱਧਰ ਦੇ ਚਾਰ ਅਤੇ ਪਿੰਡ ਪੱਧਰ ਦੇ 88 ਕਿਸਾਨ ਸਿਖਲਾਈ ਕੈਂਪ ਲਗਾ ਕੇ 5165 ਕਿਸਾਨਾਂ ਨੂੰ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਕਣਕ ਬੀਜ ਦੀ ਸਬਸਿਡੀ 29 ਲੱਖ ਰੁਪਏ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ ਅਤੇ ਕਣਕ ਦੀ ਫਸਲ ਦੀ ਪੀਲੀ ਕੁੰਗੀ ਦੇ ਸਰਵੇ ਲਈ ਜ਼ਿਲ੍ਹਾ ਪੱਧਰ ਅਤੇ ਬਲਾਕ ਪੱਧਰ ‘ਤੇ ਖੇਤੀਬਾੜੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਟੀਮ ਬਣਾ ਦਿੱਤੀਆਂ ਗਈਆਂ ਹਨ ਅਤੇ ਇਹ ਟੀਮਾਂ ਲਗਾਤਾਰ ਜਿੰਮੀਦਾਰਾਂ ਦੇ ਖੇਤਾਂ ਵਿੱਚ ਜਾ ਕੇ ਪੀਲੀ ਕੁੰਗੀ ਦੀ ਬੀਮਾਰੀ ਦਾ ਨਿਰੀਖਣ ਕਰ ਰਹੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਪ੍ਰੇਰਨਾ ਦਿੱਤੀ ਕਿ ਉਹ ਜੈਵਿਕ ਖੇਤੀ ਨੂੰ ਅਪਨਾਉਣ।  ਮੀਟਿੰਗ ਵਿੱਚ ਡਾ. ਦਰਸ਼ਨ ਪਾਲ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਨੇ ਪਿਛਲੇ ਮਹੀਨੇ ਦੌਰਾਨ ਕੀਤੀ ਗਈ ਪ੍ਰਗਤੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ 200 ਹੈਕਟੇਅਰ ਰਕਬੇ ਵਿੱਚ ਨਵੇਂ ਬਾਗ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ ਅਤੇ ਹੁਣ ਤੱਕ 102.6 ਹੈਕਟੇਅਰ ਰਕਬੇ ਵਿੱਚ ਨਵੇਂ ਬਾਗ ਲਗਾਏ ਗਏ ਹਨ ਅਤੇ ਜਿੰਮੀਦਾਰਾਂ ਨੂੰ ਨਵੇਂ ਬਾਗ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਸਬੰਧਤ ਵਿਭਾਗਾਂ ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ, ਡੇਅਰੀ ਵਿਕਾਸ ਵਿਭਾਗ, ਭੂਮੀ ਰੱਖਿਆ, ਰਜਿਸਟਰਾਰ ਸਹਿਕਾਰੀ ਸੇਵਾਵਾਂ, ਵਣ ਮੰਡਲ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੇ ਪਿਛਲੇ ਮਹੀਨੇ ਦੌਰਾਨ ਉਨ੍ਹਾਂ ਦੇ ਵਿਭਾਗਾਂ ਵੱਲੋਂ ਕੀਤੀ ਗਈ ਪ੍ਰਗਤੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …

Leave a Reply