Tuesday, September 29, 2026

ਜਿਲ੍ਹਾ ਪਠਾਨਕੋਟ ‘ਚ ਚਾਰ ਸਕੂਲਾਂ ਵਿੱਚ ਵੋਕੇਸ਼ਨਲ ਲੈਬਾਂ ਬਣਾਉਣ ਲਈ 34 ਲੱਖ ਦੀ ਰਾਸ਼ੀ ਜਾਰੀ

Dinesh Babbuਪਠਾਨਕੋਟ, 23 ਦਸੰਬਰ (ਪ.ਪ)- ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਜਿਲ੍ਹਾ ਪਠਾਨਕੋਟ ਅੰਦਰ ਚਾਰ ਸਕੂਲਾਂ ਵਿੱਚ ਵੋਕੇਸ਼ਨਲ ਲੈਬਾਂ ਬਣਾਉਣ ਲਈ 34 ਲੱਖ ਰੁਪਏ ਦੀ ਰਾਸ਼ੀਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸ੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਦਿੰਦਿਆ ਦੱਸਿਆ ਕਿ ਵਿਦਿਆਰਥੀਆਂ ਨੂੰ ਵੋਕੇਸ਼ਨਲ ਵਿਸ਼ਿਆਂ ਵਿੱਚ ਸਿੱਖਿਆ ਪ੍ਰਾਪਤ ਕਰਨ ਉਪਰੰਤ ਰੋਜਗਾਰ ਦੇ ਵਧੀਆਂ ਮੌਕੇ ਮਿਲ ਸਕਣਗੇ।  ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜਿਲ੍ਹੇ ਦੇ 34 ਸਕੂਲਾਂ ਵਿੱਚ ਆਰਟ ਐਂਡ ਕਰਾਫਟ ਕਮਰਿਆਂ ਦੇ ਨਿਰਮਾਣ ‘ਤੇ 1 ਕਰੋੜ 70 ਲੱਖ ਰਪਏ ਦੀ ਰਾਸ਼ੀ ਖਰਚ ਕੀਤੀ ਗਈ ਹੈ ਅਤੇ ਵਿਦਿਆਰਥੀਆਂ ਵਿੱਚ ਵਿਦਿਆ ਦੇ ਨਾਲ ਨਾਲ ਪੜ੍ਹਣ ਦੀ ਰੂਚੀ ਵਧਾਉਣ ਲਈ 14 ਸਰਕਾਰੀ ਸਕੂਲਾਂ ਵਿੱਚ 98 ਲੱਖ ਰੁਪਏ ਦੀ ਲਾਗਤ ਨਾਲ ਲਾਇਬ੍ਰੇਰਿਆਂ ਦਾ ਨਿਰਮਾਣ ਕਰਵਾਇਆ ਗਿਆ ਹੈ।  ਸ੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਮਾਈਨਰ ਰਿਪੇਅਰ ਦੇ ਲਈ ਜਿਲ੍ਹਾ ਪਠਾਨਕੋਟ ਦੇ 72 ਸਕੂਲਾਂ ਨੂੰ ਪ੍ਰਤੀ ਸਕੂਲ 25 ਹਜਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਸੀ। ਜਿਸ ਦੇ ਨਾਲ ਸਕੂਲਾਂ ਦੀਆਂ ਇਮਾਰਤਾਂ ਵਿੱਚ ਕਾਫੀ ਸੁਧਾਰ ਹੋਇਆ ਹੈ। ਉਨ੍ਹਾਂ ਦੱਸਿਆ ਕਿ 71 ਸਕੂਲਾਂ ਦੀਆਂ ਵਿਦਿਆਰਥਣਾਂ ਨੂੰ ਆਤਮ ਰੱਖਿਆ ਲਈ 6 ਲੱਖ 38 ਹਜਾਰ 982 ਰੁਪਏ ਦੀ ਰਾਸ਼ੀ ਖਰਚ ਕਰਕੇ ਕਰਾਟੇ ਦੀ ਟ੍ਰੇਨਿੰਗ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਿਲ੍ਹੇ ਦੇ 27 ਸਕੂਲਾਂ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਵਰਦੀਆਂ, ਕਿਤਾਬਾਂ ਅਤੇ ਹੋਰ ਪਾਠਕ ਸਮੱਗਰੀ ਉਪਲਬੱਧ ਕਰਵਾਉਣ ਲਈ 6 ਲੱਖ 15 ਹਜਾਰ 650 ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਤੋਂ ਲਾਭ ਉਠਾਉਣ ਦੇ ਲਈ ਬੱਚਿਆਂ ਦੇ ਮਾਪਿਆਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਾਪਤ ਕਰਵਾਉਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪ੍ਰਾਇਵੇਟ ਸਕੂਲਾਂ ਨਾਲੋਂ ਵਧੀਆ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ 30000 ਅਧਿਆਪਕ ਭਰਤੀ ਕੀਤੇ ਜਾ ਰਹੇ ਹਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply