ਅੱਡਾ ਅਲਗੋਂ ਕੋਠੀ, 24 ਦਸੰਬਰ (ਹਰਦਿਆਲ ਸਿੰਘ ਭੈਣੀ) – ਹਲਕਾ ਖੇਮਕਰਨ ਵਿਧਾਇਕ ਅਤੇ ਮੁਖ ਸੰਸਦੀ ਸਕੱਤਰ ਪ੍ਰੋ: ਵਿਰਸਾ ਸਿੰਘ ਵਲਟੋਹਾ ਦੀ ਬਦੋਲਤ ਹਲਕੇ ਅੰਦਰ ਹਰ ਇੱਕ ਨੂੰ ਬਣਦੀਆਂ ਸਹੂਲਤਾਂ ਮਿਲ ਰਹੀਆਂ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਸੁਖਰਾਜ ਸਿੰਘ ਮੱਲੀ ਤੇ ਸਾਬਕਾ ਸਰਪੰਚ ਦਿਲਬਾਗ ਸਿੰਘ ਮੌਲਾ ਨੇ ਗਰੀਬ ਪਰਿਵਾਰਾਂ ਨੂੰ ਕਣਕ ਤਕਸੀਮ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਉਸ ਵੱਲੋਂ ਹਰੇਕ ਵਰਗ ਨੂੰ ਪਿੰਡਾਂ ਤੇ ਸ਼ਹਿਰਾਂ ਵਿੱਚ ਮੁਢਲੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਦੀ ਜਨਤਾ ਅਕਾਲੀ ਦਲ ਦੀਆਂ ਨੀਤੀਆਂ ਅਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਖੁੱਸ਼ ਹੈ ਅਤੇ ਹਲਕਾ ਖੇਮਕਰਨ ਦੇ ਲੋਕ ਵੀ ਅਕਾਲੀ ਦਲ ਨਾਲ ਚਟਾਨ ਵਾਂਗ ਖੜ੍ਹੇ ਹਨ। ਇਸ ਮੌਕੇ ਸੁਖਚੈਨ ਸਿੰਘ ਭੈਣੀ, ਕੁਲਵਿੰਦਰ ਸਿੰਘ ਭੈਣੀ, ਸਤਨਾਮ ਸਿੰਘ, ਕਰਮਜੀਤ ਸਿੰਘ, ਬਲਰਾਜ ਸਿੰਘ, ਦੀਦਾਰ ਸਿੰਘ, ਜਸਵੰਤ ਸਿੰਘ, ਸੁਖਵੰਤ ਸਿੰਘ, ਭੁਪਿੰਦਰ ਸਿੰਘ, ਗੁਰਸਾਬ ਸਿੰਘ ਆਦਿ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media