Tuesday, June 23, 2026

ਸਰਕਾਰੀ ਪ੍ਰਾਇਮਰੀ ਸਕੂਲ ਮਾਣਕੀ ਦੇ ਬੱਚਿਆਂ ਨੂੰ ਬੂਟ ਤੇ ਜੁਰਾਬਾਂ ਵੰਡੀਆਂ

PPN2412201504

ਸੰਦੌੜ, 24 ਦਸੰਬਰ (ਹਰਮਿੰਦਰ ਸਿੰਘ ਭੱਟ)- ਪੈ ਰਹੀ ਕੜਾਕੇ ਦੀ ਠੰਡ ਨੂੰ ਧਿਆਨ ਵਿਚ ਰੱਖਦੇ ਹੋਏ ਇਲਾਕੇ ਦੇ ਉਘੇ ਸਮਾਜਸੇਵੀ ਅਤੇ ਆੜਤੀਆ ਸੁਖਮਿੰਦਰ ਸਿੰਘ ਮਾਣਕੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਮਾਣਕੀ ਦੇ 60 ਬੱਚਿਆਂ ਨੂੰ ਬੂਟ ਅਤੁ ਜੁਰਾਬਾਂ ਵੰਡੀਆਂ।ਸਕੂਲ ਮੁਖੀ ਮੈਡਮ ਅਮਰਜੀਤ ਕੌਰ ਨੇ ਸ. ਸੁਖਮਿੰਦਰ ਸਿੰਘ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਹ ਹਰ ਸਾਲ ਬੱਚਿਆਂ ਨੂੰ ਵਰਦੀਆਂ, ਬੂਟ ਅਤੁ ਜੁਰਾਬਾਂ ਵੰਡ ਕੇ ਪੁੰਨ ਦਾ ਕੰਮ ਕਰਦੇ ਹਨ ਜਿਸ ਨਾਲ ਉਨ੍ਹਾਂ ਦਾ ਇਲਾਕੇ ਵਿਚ ਸਤਿਕਾਰ ਕੀਤਾ ਜਾਂਦਾ ਹੈ।ਇਸ ਉਪਰੰਤ ਸਕੂਲ ਸਟਾਫ ਅਤੇ ਨਗਰ ਨਿਵਾਸੀਆਂ ਨੇ ਸੁਖਮਿੰਦਰ ਸਿੰਘ ਮਾਣਕੀ ਨੂੰ ਵਿਸੇਸ ਤੌਰ ਤੇ ਸਨਮਾਨਤ ਵੀ ਕੀਤਾ।ਇਸ ਮੌਕੇ ਨੰਬਰਦਾਰ ਭਗਵਾਨ ਸਿੰਘ ਮਾਣਕੀ, ਹੈਡ ਟੀਚਰ ਅਮਰਜੀਤ ਕੌਰ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ, ਹਰਨੇਕ ਸਿੰਘ, ਯਸਵਿੰਦਰ ਸਿੰਘ, ਮੈਡਮ ਮਨਜੀਤ ਕੌਰ, ਪਰਮਿੰਦਰ ਸਿੰਘ ਪਿੰਦਰੀ ਆਦਿ ਹਾਜ਼ਰ ਸਨ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …

Leave a Reply