
ਅੰਮ੍ਰਿਤਸਰ, 24 ਦਸੰਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਵਲੋਂ ਭਾਰਤ ਦੀ ਆਜ਼ਾਦੀ ਦੀ ਲੜਾਈ ਦੀ ਮਹਾਨ ਸਖਸ਼ੀਅਤ ਮਦਨ ਮੋਹਨ ਮਾਲਵੀਆ ਨੂੰ ਉਨ੍ਹਾਂ ਦੇ ਜਨਮ ਦਿਨ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਤੇ ਵਿਦਿਆਰਥੀਆਂ ਨੇ ਉਨ੍ਹਾਂ ਦੀ ਰਾਸ਼ਟਰੀਅਤਾ ਅਤੇ ਦੇਸ਼-ਭਗਤੀ ਦੀ ਭਾਵਨਾ ਨੂੰ ਆਪਣੇ ਬੈਂਡ ‘ਅਨ ਆਫੀਸ਼ਲ’ ਦੀ ਪਹਿਲੀ ਪੇਸ਼ਕਾਰੀ ਰਾਹੀ ਸ਼ਰਧਾਂਜਲੀ ਭੇਂਟ ਕੀਤੀ ।ਬੈਂਡ ਦੇ ਵਿਦਿਆਰਥੀ ਵਿਕਾਸ ਮਹਿਤਾ, ਹਰਮਨ ਸ਼ਰਮਾ, ਸਵਾਸਤਿਕ ਮੋਂਗਾ ਅਤੇ ਆਸ਼ੀਸ਼ ਯਾਦਵ ਜਮਾਤ ਦੱਸਵੀਂ ਨੇ ਆਪਣੀ ਦੇੇਸ਼-ਭਗਤੀ ਦੀਆਂ ਧੁੰਨਾਂ ਅਤੇ ਗੀਤਾਂ ਨਾਲ ਦਰਸ਼ਕਾਂ ਨੂੰ ਮੰਤਰ-ਮੁਗਧ ਕਰ ਦਿੱਤਾ ।ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼ੀ੍ਰਮਤੀ ਡਾ. ਨੀਰਾ ਸ਼ਰਮਾ ਨੇ ਮਦਨ ਮੋਹਨ ਮਾਲਵੀਆ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇੰਨੀਆਂ ਸੁੱਖ ਸੁਵਿਧਾਵਾਂ ਦੇ ਬਾਵਜੂਦ ਰਾਸ਼ਟਰ ਦੇ ਸੱਦੇ ਨੂੰ ਧਿਆਨ ਵਿਚ ਰੱਖਦਿਆਂ ਸਭ ਕੁਝ ਤਿਆਗ ਦਿੱਤਾ ਸੀ।ਉਨਾਂ ਨੇ ਦੇਸ਼ਵਾਸੀਆਂ ਨੂੰ ਸਮਾਜਿਕ ਕੁਰੀਤੀਆਂ ਵਿਰੁੱਧ ਲਾਮਬੰਧ ਕਰਨ ਲਈ ਅਹਿਮ ਭੂਮਿਕਾ ਨਿਭਾਈ ਸੀ।ਮਦਨ ਮੋਹਨ ਮਾਲਵੀਆ ਦੀ ਹਿੰਦੂ ਧਰਮ ਦੇ ਸਿਧਾਂਤਾਂ ਵਿੱਚ ਗਹਿਰੀ ਆਸਥਾ ਸੀ ਜਿਸ ਕਰਕੇ ਹਰ ਖੇਤਰ ਵਿੱਚ ਕੰਮ ਕਰਦੇ ਹੋਏ ਚੰਗਾ ਵਿਵਹਾਰ, ਚੰਗੀ ਸੋਚ, ਸਹੀ ਅਗਵਾਈ ਅਤੇ ਸਹੀ ਕਾਰਜਸ਼ਾਲੀ ਵਿੱਚ ਉਨ੍ਹਾਂ ਦਾ ਪੂਰਾ ਵਿਸ਼ਵਾਸ ਸੀ ।ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਂਦੇ ਹੋਏ ਵਿਦਿਆਰਥੀਆਂ ਨੇ ਸਹੁੰ ਖਾਧੀ ਕਿ ਉਹ ਲਾਚਾਰਾਂ ਦੇ ਲਈ ਅਤੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਦੇ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕੰਮ ਕਰਨਗੇ ।ਇਸ ਮੌਕੇ ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਕਾਲਜ ਨੇ ਵੀ ਆਪਣੇ ਸੰਦੇਸ਼ ਵਿਚ ਇਹੋ ਜਿਹੀਆਂ ਮਹਾਨ ਸਖਸ਼ੀਅਤਾਂ ਦੇ ਅਦਰਸ਼ਾਂ ਤੇ ਚਲਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ।
Punjab Post Daily Online Newspaper & Print Media