ਅੰਮ੍ਰਿਤਸਰ, 24 ਦਸੰਬਰ (ਗੁਰਚਰਨ ਸਿੰਘ)- ਡੇਅਰੀ ਵਿਭਾਗ ਪੰਜਾਬ ਵੱਲੋਂ ਪੜ੍ਹੇ-ਲਿਖੇ ਬੇਰੁਜ਼ਗਾਰ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਸਕੀਮ ਅਧੀਨ ਇਕ ਪੰਦਰਾਂ ਦਿਨਾਂ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ ਅਤੇ ਕੋਈ ਵੀ ਵਿਅਕਤੀ, ਜਿਸ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋ ਵੱਧ 50 ਸਾਲ ਹੋਵੇ, ਇਹ ਕੋਰਸ ਕਰ ਸਕਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਡਾ. ਜੋਗਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਜਾ ਰਹੇ ਇਸ ਕੋਰਸ ਲਈ ਸਿਖਿਆਰਥੀ ਘੱਟੋ-ਘੱਟ ਪੰਜਵੀਂ ਪਾਸ ਅਤੇ ਬੇਰੁਜ਼ਗਾਰ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪਂੇਡੂ ਇਲਾਕੇ ਨਾਲ ਸਬੰਧਤ ਸਿਖਿਆਰਥੀ ਇਸ ਟ੍ਰੇਨਿੰਗ ਕੋਰਸ ਵਿਚ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਕੋਰਸ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਵਿਖੇ 4 ਜਨਵਰੀ, 2016 ਤੋਂ ਸ਼ੁਰੂ ਹੋਵੇਗਾ ਅਤੇ ਇਸ ਸਬੰਧੀ ਦਰਖਾਸਤ ਦੇਣ ਦੀ ਆਖਰੀ ਮਿਤੀ 31 ਦਸੰਬਰ, 2015 ਹੈ।
ਉਨ੍ਹਾਂ ਅੱਗੇ ਕਿਹਾ ਕਿ ਚਾਹਵਾਨ ਵਿਅਕਤੀ ਦਫਤਰ ਡਿਪਟੀ ਡਾਇਰੈਕਟਰ ਅੰਮ੍ਰਿਤਸਰ ਵਿਖੇ ਆਪਣੇ ਨਾਲ ਪੰਜਵੀਂ ਜਾਂ ਅੱਠਵੀ ਜਾਂ ਦਸਵੀਂ, ਜਿਹੜਾ ਵੀ ਸਰਟੀਫਿਕੇਟ ਹੋਵੇ, ਰਿਹਾਇਸ਼ੀ ਸਬੂਤ, ਆਧਾਰ ਕਾਰਡ ਅਤੇ ਇਕ ਪਾਸਪੋਰਟ ਸਾਈਜ਼ ਫੋਟੋ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਸਿਖਲਾਈ ਉਪਰੰਤ ਸਿਖਿਆਰਥੀਆਂ ਨੂੰ ਸਸਤੀਆਂ ਵਿਆਜ ਦਰਾਂ ਅਤੇ ਸਬਸਿਡੀ ਉਪਰ ਡੇਅਰੀ ਫਾਰਮ ਬਣਾਉਣ ਲਈ ਕਰਜ਼ਾ ਵੀ ਦਿਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਾਡਰਨ ਕੈਟਲ ਸ਼ੈਡ ‘ਤੇ 51.50 ਲੱਖ, ਮਿਲਕਿੰਗ ਮਸ਼ੀਨ ‘ਤੇ 20 ਹਜ਼ਾਰ, ਫਾਡਰ ਹਾਰਵੈਸਟਰ ‘ਤ 75 ਹਜ਼ਾਰ, ਸੈਲਫ ਪ੍ਰੋਪੈਲਡ ਫੌਰੇਜ ਕਟਰ ‘ਤੇ 1 ਲੱਖ, ਮਿਲਕ ਵੈਡਿੰਗ ਮਸ਼ੀਨ ‘ਤੇ 4 ਲੱਖ ਰੁਪਏ ਸਬਸਿਡੀ ਦਿੱਤੀ ਜਾ ਰਹੀ ਹੈ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …
Punjab Post Daily Online Newspaper & Print Media