Monday, February 2, 2026

ਦਮਦਮੀ ਟਕਸਾਲ ਦੇ ਕੇਂਦਰ ਮਹਿਤਾ ਵਿਖੇ ਬਾਬਾ ਠਾਕੁਰ ਸਿੰਘ ਦੀ ਬਰਸੀ ‘ਤੇ ਜੋੜ ਮੇਲਾ

PPN2412201520 PPN2412201521

ਚੌਂਕ ਮਹਿਤਾ, 24 ਦਸੰਬਰ (ਜੋਗਿੰਦਰ ਸਿੰਘ ਮਾਣਾ)- ਦਮਦਮੀ ਟਕਸਾਲ ਦੇ ਕੇਂਦਰੀ ਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਜੱਥਾ ਭਿੰਡਰਾਂ ਵਿਖੇ ਦਮਦਮੀ ਟਕਸਾਲ ਦੇ 15 ਵੇਂ ਮੁੱਖੀ ਬਾਬਾ ਠਾਕੁਰ ਸਿੰਘ ਦੀ ਬਰਸੀ ਤੇ ਅੱਜ ਧਾਰਮਿਕ ਸਮਾਗਮ ਕਰਵਾਏ ਗਏ।ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਉਪਰੰਤ ਦਮਦਮੀ ਟਕਸਾਲ ਦੇ ਮੌਜੂਦਾ ਮੁੱਖੀ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸ੍ਰੀ ਮੁੱਖ ਵਾਕ ਦੀ ਕਥਾ ਸੰਗਤਾਂ ਨੂੰ ਸਰਵਣ ਕਰਵਾਉਂਦਿਆਂ ਬਾਬਾ ਠਾਕੁਰ ਸਿੰਘ ਦੇ ਭਗਤੀ ਅਤੇ ਸੇਵਾ ਭਾਵ ਵਾਲੇ ਸੁਭਾਉੇ ਬਾਰੇ ਵਿਸਥਾਰ ਨਾਲ ਦੱਸਿਆ।ਉਹਨਾਂ ਨੇ ਇਸ ਸਮਾਗਮ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਪੁਜੀਆਂ ਸੰਗਤਾਂ ਨੂੰ ਅੰਮ੍ਰਿਤਧਾਰੀ ਹੋ ਕੇ ਨਾਮ-ਬਾਣੀ ਵਾਲਾ ਜੀਵਨ ਜੀਊਣ ਲਈ ਪ੍ਰੇਰਨਾ ਦਿੱਤੀ।
ਸਮਾਗਮ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ, ਬਾਬਾ ਬੰਤਾ ਸਿੰਘ ਮੁੰਡਾ ਪਿੰਡ ਵਾਲੇ, ਭਾਈ ਪਰਵਿੰਦਰਪਾਲ ਸਿੰਘ ਬੁੱਟਰ ਨੇ ਵੀ ਬਾਬਾ ਠਾਕੁਰ ਸਿੰਘ ਜੀ ਦੀ ਜੀਵਨੀ ਅਤੇ ਉਹਨਾਂ ਵੱਲੋਂ ਕੀਤੇ ਗਏ ਸਿੱਖੀ ਦੇ ਪ੍ਰਚਾਰ ਬਾਰੇ ਜਾਣਕਾਰੀ ਦਿਤੀ।ਕੀਰਤਨ ਦੀ ਸੇਵਾ ਭਾਈ ਗਗਨਦੀਪ ਸਿੰਘ ਗੰਗਾਨਗਰ ਵਾਲਿਆਂ ਨੇ ਨਿਭਾਈ।ਬਰਸੀ ਸਮਾਗਮ ਵਿੱਚ ਹੋਰਨਾਂ ਤੋ ਇਲਾਵਾ ਬਾਬਾ ਲੱਖਾ ਸਿੰਘ ਰਾਮ ਥੰਮਣ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਜੀਵਾ ਸਿੰਘ, ਬਾਬਾ ਅਜੀਤ ਸਿੰਘ ਤਰਨਾ ਦਲ , ਭਾਈ ਸੁਖਵਿੰਦਰ ਸਿੰਘ ਅਗਵਾਨ (ਭਤੀਜਾ ਸ਼ਹੀਦ ਸਤਵੰਤ ਸਿੰਘ), ਭਾਈ ਜਰਨੈਲ ਸਿੰਘ, ਬਾਬਾ ਬੀਰ ਸਿੰਘ ਭੰਗਾਲੀ ਵਾਲੇ, ਭਾਈ ਸੁਖਦੇਵ ਸਿੰਘ ਅਨੰਦਪੁਰ ਸਾਹਿਬ ਵਾਲੇ, ਬਾਬਾ ਸਤਨਾਮ ਸਿੰਘ ਜ਼ਫਰਵਾਲ, ਬਾਬਾ ਦਰਸ਼ਨ ਸਿੰਘ ਘੋੜੇਵਾਹ, ਭਾਈ ਤੇਜਵੰਤ ਸਿੰਘ ਨਾਰੰਗਵਾਲ, ਬਾਬਾ ਬਲਵਿੰਦਰ ਸਿੰਘ ਹਰਚੋਵਾਲ ਵਾਲੇ, ਚੇਅਰਮੈਨ ਲਖਵਿੰਦਰ ਸਿੰਘ ਸੋਨਾ, ਡਾ. ਪਰਮਜੀਤ ਸਿੰਘ ਸੰਧੂ, ਬਾਬਾ ਮਹਿੰਦਰ ਸਿੰਘ ਮਹਿਤਾ, ਪ੍ਰਿੰਸੀਪਾਲ ਗੁਰਦੀਪ ਸਿੰਘ ਰੰਧਾਵਾ, ਭਾਈ ਕੁਲਬੀਰ ਸਿੰਘ, ਕਸ਼ਮੀਰ ਸਿੰਘ ਕਾਲਾ, ਅਵਤਾਰ ਸਿੰਘ ਬੁੱਟਰ, ਹਰਗੋਪਾਲ ਸਿੰਘ ਰੰਧਾਵਾ,ਪੰਡਿਤ ਰਾਮ ਸਰੂਪ, ਡਾ. ਮਨਜੀਤ ਸਿੰਘ, ਮਾਸਟਰ ਜਸਵੰਤ ਸਿੰਘ, ਭਾਈ ਬੋਹੜ ਸਿੰਘ, ਡੀ.ਪੀ ਗੁਰਦੀਪ ਸਿੰਘ, ਹਰਸ਼ਦੀਪ ਸਿੰਘ ਰੰਧਾਵਾ, ਦਇਆ ਸਿੰਘ, ਭਾਈ ਪ੍ਰਣਾਮ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਸਤਨਾਮ ਸਿੰਘ, ਭਾਈ ਪ੍ਰਕਾਸ਼ ਸਿੰਘ, ਭਾਈ ਨਿਰਮਲ ਸਿੰਘ, ਮਨਜੋਤ ਸਿੰਘ ਰੰਧਾਵਾ, ਕੋਚ ਬਲਜਿੰਦਰ ਸਿੰਘ ਅਤੇ ਹੋਰ ਬਹੁਤ ਸਾਰੀਆਂ ਸੰਗਤਾਂ ਹਾਜਰ ਸਨ।

Check Also

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …

Leave a Reply