Saturday, August 22, 2026

ਬਲਜੀਤ ਕੌਰ ਭਾਟੀਆ ਗੁਰਦੁਆਰਾ ਭੱਠ ਸਾਹਿਬ ਵਿਖੇ ਨਤਮਸਕ ਹੋਏ

PPN2412201525

ਪੱਟੀ, 23 ਦਸੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਹਲਾ)- ਵਾਰਡ ਨੰਬਰ 11 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਬਲਜੀਤ ਕੌਰ ਭਾਟੀਆ ਬਿਨਾਂ ਮੁਕਾਬਲਾ ਜੇਤੂ ਰਹੇ।ਐਸ,ਡੀ.ਐਮ ਦਫਤਰ ਪੱਟੀ ਤੋਂ ਜਿੱਤ ਦਾ ਸਰਟੀਫਿਕੇਟ ਲੈਣ ਉਪਰੰਤ ਬੀਬੀ ਭਾਟੀਆ ਆਪਣੇ ਹਮਾਇਤੀਆਂ ਸਮੇਤ ਸ਼ਹਿਰ ਦੇ ਇਤਿਹਾਸਿਕ ਗੁਰਦੁਆਰਾ ਭੱਠ ਸਾਹਿਬ ਵਿਖੇ ਨਾਮਸਤਕ ਹੋਏ।ਉਹਨਾਂ ਨੇ ਪ੍ਰਮਾਤਮਾ ਅੱਗੇ ਸ਼ੁਕਰਾਨੇ ਦੀ ਅਰਦਾਸ ਕਰਵਾਈ।ਗੁਰਦੁਆਰਾ ਭੱਠ ਸਾਹਿਬ ਵੱਲੋਂ ਬੀਬੀ ਬਲਜੀਤ ਕੌਰ ਭਾਟੀਆ ਦਾ ਸਿਰਪੋਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਤੇ ਨਗਰ ਕੌਸਲ ਪੱਟੀ ਦੇ ਪ੍ਰਧਾਨ ਸੁਰਿੰਦਰ ਕੁਮਾਰ ਸ਼ਿੰਦਾ, ਮੀਤ ਪ੍ਰਧਾਨ ਕੰਵਲਪ੍ਰੀਤ ਸਿੰਘ ਗਿੱਲ, ਜਗਦੀਪ ਸਿੰਘ ਪ੍ਰਿੰਸ ਭਾਟੀਆ, ਸੁਖਦੇਵ ਸਿੰਘ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply