Saturday, August 22, 2026

ਜ਼ਿਲ੍ਹਾ ਪੱਧਰ ਦਾ ਗਣਤੰਤਰ ਦਿਵਸ ਸਮਾਗਮ ਅਧੁਨਿਕ ਖੇਡ ਸਟੇਡੀਅਮ, ਲਮੀਣੀ ਵਿਖੇ 26 ਜਨਵਰੀ ਨੂੰ

PPN2412201529 PPN2412201530

ਪਠਾਨਕੋਟ, 24 ਦਸੰਬਰ (ਪ.ਪ)- ਜ਼ਿਲ੍ਹਾ ਪੱਧਰ ਦਾ ਗਣਤੰਤਰ ਦਿਵਸ ਸਮਾਗਮ ਅਧੁਨਿਕ ਖੇਡ ਸਟੇਡੀਅਮ, ਲਮੀਣੀ ਵਿਖੇ 26 ਜਨਵਰੀ ਨੂੰ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਸ਼੍ਰੀ ਕੇ.ਐਸ ਰਾਜ ਵਧੀਕ ਡਿਪਟੀ ਕਮਿਸ਼ਨਰ(ਜ) ਨੇ ਸਥਾਨਕ ਸਵਿਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਗਣਤੰਤਰ ਦਿਵਸ ਮਨਾਉਣ ਸਬੰਧੀ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਸਤੀਸ਼ ਕੁਮਾਰ ਵਸ਼ਿਸਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਜਗਜੀਤ ਸਿੰਘ ਸਰੋਆ ਐਸ.ਪੀ. ਹੈਡਕੁਆਟਰ, ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ, ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਕੁਲਦੀਪ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਇੰਦਰਜੀਤ ਸਿੰਘ ਚਾਵਲਾ ਜੀ.ਐਮ. ਪੰਜਾਬ ਰੋਡਵੇਜ਼ ਡਿੱਪੂ ਪਠਾਨਕੋਟ, ਜਸਵੰਤ ਸਿੰਘ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਦਰਸ਼ਨ ਪਾਲ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ, ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈਕੰਡਰੀ), ਦਰਸ਼ਨ ਲਾਲ ਖਜ਼ਾਨਾ ਅਫ਼ਸਰ, ਅਸ਼ੋਕ ਕੁਮਾਰ ਈ.ਟੀ.ਓ., ਸੁਖਦੇਵ ਰਾਜ ਬੀ.ਡੀ.ਪੀ.ਓ., ਡਾ. ਨੈਨਾ ਸਥਾਲੀਆ ਸਹਾਇਕ ਸਿਵਲ ਸਰਜਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ(ਜ) ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ. ਸ਼ੋਅ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ‘ਤੇ ਜ਼ਿਲ੍ਹਾ ਪਠਾਨਕੋਟ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਵੱਖ-ਵੱਖ ਵਿਭਾਗਾਂ ਵੱਲੋਂ ਪੇਸ਼ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਬੰਧੀ ਰਿਹਰਸਲਾਂ 21 ਤੇ 22 ਜਨਵਰੀ ਨੂੰ ਅਤੇ ਫੂਲ ਡਰੈਸ ਰਿਹਰਸਲ 24 ਜਨਵਰੀ, 2016 ਨੂੰ ਅਧੁਨਿਕ ਖੇਡ ਸਟੇਡੀਅਮ ਲਮੀਣੀ ਵਿਖੇ ਹੋਣਗੀਆਂ। ਉਨ੍ਹਾਂ ਨੇ ਗਣਤੰਤਰ ਦਿਵਸ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਵੱਖ ਵੱਖ ਅਧਿਕਾਰੀਆਂ ‘ਤੇ ਆਧਾਰਤ ਕਮੇਟੀਆਂ ਦਾ ਗਠਨ ਕਰਕੇ ਡਿਊਟੀਆਂ ਲਗਾਈਆਂ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਆਜ਼ਾਦੀ ਘੁਲਾਟੀਆਂ, ਪੱਤਵੰਤੇ ਵਿਅਕਤੀਆਂ, ਅੰਤਰ-ਰਾਸ਼ਟਰੀ/ਰਾਸ਼ਟਰੀ/ਸਟੇਟ ਲੈਵਲ/ਅਕੈਡਮਿਕ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮੂਹ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦੀਆਂ ਇਮਾਰਤਾਂ ‘ਤੇ 25 ਅਤੇ 26 ਜਨਵਰੀ ਰਾਤ ਨੂੰ ਰੋਸ਼ਨੀ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਮਨਾਉਣ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਗਲੀ ਮੀਟਿੰਗ 13 ਜਨਵਰੀ, 2016 ਨੂੰ 11:00 ਵਜੇ ਸਵੀਮਿੰਗ ਪੂਲ ਕੰਪਲੈਕਸ ਪਠਾਨਕੋਟ ਦੇ ਮੀਟਿੰਗ ਹਾਲ ਵਿਖੇ ਹੋਵੇਗੀ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply