Saturday, April 11, 2026

ਰਵੀਕਰਨ ਕਾਹਲੋਂ ਦੀ ਅਗਵਾਈ ਹੇਠ ਸ਼ਾਨਦਾਰ ਜਿੱਤ ਦਰਜ ਕਰੇਗਾ ਯੂਥ ਅਕਾਲੀ ਦਲ- ਆਗੂ

PPN2512201501

ਬਟਾਲਾ, 25 ਦਸੰਬਰ (ਨਰਿੰਦਰ ਸਿੰਘ ਬਰਨਾਲ)- ਸ਼੍ਰੋਮਣੀ ਅਕਾਲੀ ਦਲ ਦਾ ਹਰਿਆਵਲ ਦਸਤਾ ਯੂਥ ਅਕਾਲੀ ਦਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਹਿਮ ਰੋਲ ਅਦਾ ਕਰੇਗਾ ਅਤੇ ਪੰਜਾਬ ਵਿੱਚ ਇੱਕ ਵਾਰ ਫਿਰ ਮੁਖ ਮੰਤਰੀ ਪੰਜਾਬ ਸ: ਪ੍ਰਕਾਸ਼ ਸਿੰਘ ਜੀ ਬਾਦਲ ਅਤੇ ਉਪ ਮੁੱਖ ਮੰਤਰੀ ਪੰਜਾਬ ਸ: ਸੁਖਬੀਰ ਸਿੰਘ ਬਾਦਲ ਜੀ ਦੀ ਸੁਚੱਜੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੱਤਾ ਵਿੱਚ ਆਵੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਯੂਥ ਅਕਾਲੀ ਆਗੂ ਸੋਨੂੰ ਰੰਧਾਵਾ ਦੇ ਗ੍ਰਹਿ ਵਿਖੇ ਯੂਥ ਅਕਾਲੀ ਦਲ ਦੀ ਅਹਿਮ ਮੀਟਿੰਗ ਦੌਰਾਨ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਹਨਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਜੀ ਦੁਆਰਾ ਨੌਜਵਾਨ ਵਰਗ ਦੇ ਹਰਮਨ ਪਿਆਰੇ ਨੇਤਾ ਸ: ਰਵੀਕਰਨ ਸਿੰਘ ਕਾਹਲੋਂ ਨੂੰ ਉਹਨਾਂ ਦੀਆਂ ਪਾਰਟੀ ਪ੍ਰਤੀ ਸਮਰਪਿਤ ਸੇਵਾਵਾਂ ਕਾਰਨ ਯੂਥ ਅਕਾਲੀ ਦਲ ਮਾਝਾ ਜੋਨ ਦਾ ਪ੍ਰਧਾਨ ਬਣਾਉਣ ਨਾਲ ਮਾਝਾ ਖੇਤਰ ਵਿੱਚ ਨੌਜਵਾਨ ਵਰਗ ਮਾਣ ਮਹਿਸੂਸ ਕਰ ਰਿਹਾ ਹੈ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ: ਰਵੀਕਰਨ ਸਿੰਘ ਕਾਹਲੋਂ ਦੀ ਯੋਗ ਅਗਵਾਈ ਹੇਠ ਮਾਝਾ ਖੇਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਈ ਜਾਵੇਗੀ ਅਤੇ ਸ: ਸੁਖਬੀਰ ਸਿੰਘ ਬਾਦਲ ਜੀ ਦਾ ਪੰਝੀ ਸਾਲ ਪੰਜਾਬ ਦੀ ਸੇਵਾ ਕਰਨ ਦਾ ਸੁਪਨਾ ਸਾਕਾਰ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਸ: ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ ਹੇਠ ਮਾਝਾ ਜੋਨ ਵਿੱਚ ਇੱਕ ਵਾਰ ਯੂਥ ਅਕਾਲੀ ਦਲ ਦੀ ਮੈਂਬਰਸ਼ਿਪ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਵਿੱਚ ਭਾਰੀ ਗਿਣਤੀ ਵਿੱਚ ਨੌਂਜਵਾਨ ਵਰਗ ਨੂੰ ਯੂਥ ਅਕਾਲੀ ਦਲ ਨਾਲ ਜੋੜਿਆ ਜਾਵੇਗਾ ਅਤੇ ਯੂਥ ਅਕਾਲੀ ਦਲ ਦੇ ਢਾਂਚੇ ਦਾ ਪੁਨਰਗਠਨ ਕਰ ਕੇ ਪਾਰਟੀ ਨੂੰ ਸਮਰਪਿਤ ਨੌਂਜਵਾਨਾਂ ਦਾ ਵਿਸ਼ੇਸ਼ ਮਾਣ ਸਤਿਕਾਰ ਕੀਤਾ ਜਾਵੇਗਾ। ਸ: ਰਵੀਕਰਨ ਸਿੰਘ ਕਾਹਲੋਂ ਵਾਲੋਂ ਸਮੇਂ ਸਮੇਂ ਤੇ ਨੌਂਜਵਾਨ ਵਰਗ ਨੂੰ ਯੋਗ ਅਗਵਾਈ ਦੇ ਕੇ ਯੂਥ ਅਕਾਲੀ ਦਲ ਦਾ ਝੰਡਾ ਬੁਲੰਦ ਕੀਤਾ ਗਿਆ ਹੈ ਅਤੇ ਹੁਣ ਉਹਨਾਂ ਨੂੰ ਮਾਝਾ ਖੇਤਰ ਦੀ ਪੂਰੀ ਜਿੰਮੇਵਾਰੀ ਮਿਲਣ ਕਾਰਨ ਉਹਨਾਂ ਦੀ ਯੋਗ ਅਗਵਾਈ ਹੇਠ ਪੂਰੇ ਮਾਝਾ ਖੇਤਰ ਵਿੱਚ ਯੂਥ ਅਕਾਲੀ ਦਲ ਦਾ ਝੰਡਾ ਬੁਲੰਦ ਕੀਤਾ ਜਾਵੇਗਾ ਜਿਸ ਕਾਰਨ ਆ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਦਰਜ ਕਰੇਗਾ। ਇਸ ਮੌਕੇ ਰਵਿੰਦਰ ਸਿੰਘ ਭਾਟੀਆ ਪ੍ਰਧਾਨ ਯੂਥ ਅਕਾਲੀ ਦਲ, ਸੀਨੀਅਰ ਯੂਥ ਅਕਾਲੀ ਆਗੂ ਸੋਨੂੰ ਰੰਧਾਵਾ, ਸੀਨੀਅਰ ਯੂਥ ਅਕਾਲੀ ਆਗੂ ਹਰਮਿੰਦਰ ਸਿੰਘ ਸੰਧੂ, ਮਨਦੀਪ ਸਿੰਘ ਪੀ.ਏ, ਨੰਬਰਦਾਰ ਪਵਿੱਤਰਪਾਲ ਸਿੰਘ ਰੰਧਾਵਾ, ਸਚਿਨਦੀਪ ਸਿੰਘ ਕਾਹਲੋਂ, ਦੀਪੂ ਰੰਧਾਵਾ, ਹਰਮਨ ਰੰਧਾਵਾ, ਅਮਰਿੰਦਰ ਸਿੰਘ, ਪਾਲ ਰੰਧਾਵਾ, ਭੁਪਿੰਦਰ ਸਿੰਘ ਰੰਧਾਵਾ ਸਮੇਤ ਵੱਡੀ ਗਿਣਤੀ ਵਿੱਚ ਯੂਥ ਆਗੂ ਅਤੇ ਵਰਕਰ ਹਾਜ਼ਰ ਸਨ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply