Friday, September 25, 2026

ਸਰਬੱਤ ਦਾ ਭਲਾ ਟਰੱਸਟ ਵੱਲੋਂ ਗ਼ਰੀਬ ਤੇ ਲੋੜਵੰਦ ਮਰੀਜ਼ਾਂ ਨੂੰ ਪਾਏ ਜਾਣਗੇ ਸਟੈਂਟ – ਡਾ: ਓਬਰਾਏ

ਡਾ: ਓਬਰਾਏ ਵਲੋਂ ਮੁਫ਼ਤ ਸਿਲਾਈ ਕੇਂਦਰ ਦੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੰਡੇ ਗਏ

PPN2512201506

ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ ਸੱਗੂ)- ਸਰਬੱਤ ਦਾ ਭਲਾ ਟਰੱਸਟ ਵੱਲੋਂ ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਗ਼ਰੀਬ ਤੇ ਲੋੜਵੰਦ ਮਰੀਜ਼ਾਂ ਨੂੰ ਕੇਵਲ 20 ਹਜ਼ਾਰ ਰੁਪਏ ਦੇ ਮਾਮੂਲੀ ਖ਼ਰਚੇ ‘ਚ ਸਟੈਂਟ ਪਾਏ ਜਾਣ ਦੀ ਵੱਡੀ ਸਹੂਲਤ ਦੇਣ ਦਾ ਐਲਾਨ ਕੀਤਾ ਗਿਆ ਹੈ।ਅੱਜ ਇੱਥੇ ਸ਼ਹਿਰ ਦੇ ਪੱਛੜੇ ਇਲਾਕੇ ਗੁਰੂ ਨਾਨਕਪੁਰਾ ਵਿਖੇ ਟਰੱਸਟ ਵੱਲੋਂ ਚਲਾਏ ਜਾ ਰਹੇ ਮੁਫ਼ਤ ਸਿਲਾਈ ਸਿੱਖਿਆ ਕੇਂਦਰ ਦੀਆਂ ਪਾਸ ਹੋਈਆਂ ਸਿੱਖਿਆਰਥਣਾਂ ਨੂੰ ਸਰਟੀਫਿਕੇਟ ਵੰਡਣ ਉਪਰੰਤ ਟਰੱਸਟ ਦੇ ਸੰਚਾਲਕ ਡਾ: ਐਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਇਹ ਸਹੂਲਤ ਦਾ ਆਰੰਭ ਜਲਦ ਹੀ ਪਟਿਆਲਾ ਤੋਂ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹਰ ਸਾਲ ਹਜ਼ਾਰਾਂ ਗ਼ਰੀਬ ਅਤੇ ਲੋੜਵੰਦ ਮਰੀਜ਼ ਪੈਸੇ ਦੀ ਘਾਟ ਕਾਰਨ ਮਹਿੰਗਾ ਇਲਾਜ ਕਰਵਾਉਣ ਤੋਂ ਅਸਮਰੱਥ ਹੋਣ ਕਾਰਨ ਆਪਣੀ ਜਾਨ ਤੋਂ ਹੱਥ ਧੋ ਬੈਠਦੇ ਹਨ, ਜਿਸ ਨੂੰ ਮਹਿਸੂਸ ਕਰਦਿਆਂ ਸਰਬੱਤ ਦਾ ਭਲਾ ਟਰੱਸਟ ਨੇ ਇਹ ਸਹੂਲਤ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਜਿਸ ਵਿੱਚ ਦੇਸ਼ ਦੇ ਨਾਮਵਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੇ ਓਪਰੇਸ਼ਨ ਕਰਕੇ ਕੇਵਲ 20 ਹਜ਼ਾਰ ਰੁਪਏ ਦੇ ਮਾਮੂਲੀ ਖ਼ਰਚੇ ‘ਤੇ ਸਟੈਂਟ ਪਾਏ ਜਾਣਗੇ। ਉਹਨਾਂ ਕਿਹਾ ਕਿ ਇਹ ਸਹੂਲਤ ਅਉਣ ਵਾਲੇ ਸਮੇਂ ‘ਚ ਪੰਜਾਬ ਦੇ ਹੋਰਨਾਂ ਸ਼ਹਿਰਾਂ ‘ਚ ਵੀ ਲਾਗੂ ਕਰ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਟਰੱਸਟ ਵਲੋਂ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਮਾਮੂਲੀ ਰੇਟਾਂ ਤੇ ਡਾਇਲਸੈੱਸ ਕਰਾਉਣ ਲਈ ਡਾਇਲਸੈਸ ਮਸ਼ੀਨਾਂ ਲਗਾਉਣ ਦੀ ਮੁਹਿੰਮ ਤਹਿਤ ਅੱਜ ਅੰਮ੍ਰਿਤਸਰ ਦੇ ਈ. ਐਮ. ਸੀ. ਹਸਪਤਾਲ ਦੇ ਪ੍ਰਬੰਧਕਾਂ ਨਾਲ ਸਮਝੌਤਾ ਸਿਰੇ ਚੜ੍ਹ ਚੁੱਕਾ ਹੈ ਅਤੇ ਜਲਦ ਹੀ ਟਰੱਸਟ ਵਲੋਂ ਦੋ ਮਸ਼ੀਨਾਂ ਸਥਾਪਿਤ ਕਰਕੇ ਜ਼ਿਲ੍ਹੇ ਦੇ ਮਰੀਜਾਂ ਨੂੰ ਮਾਮੂਲੀ ਰੇਟਾਂ ਤੇ ਡਾਇਲਸੈਸ ਕਰਾਉਣ ਦੀ ਸਹੂਲਤ ਮੁਹੱਈਆ ਕਰ ਦਿੱਤੀ ਜਾਵੇਗੀ। ਇਸ ਮੌਕੇ ਉਹਨਾਂ ਨਾਲ ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ, ਨਵਜੀਤ ਸਿੰਘ ਘਈ, ਕੈਸ਼ੀਅਰ ਹਰਜਿੰਦਰ ਸਿੰਘ ਹੇਰ, ਸਰਬਜੀਤ ਸਿੰਘ ਸੰਧੂ, ਕੌਂਸਲਰ ਡਾ: ਅਨੂਪ ਕੁਮਾਰ, ਗੁਲਸ਼ਨ ਸ਼ਰਮਾ ਅਤੇ ਭਾਵਨਾ ਆਦਿ ਵੀ ਹਾਜਰ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply