ਅੰਮ੍ਰਿਤਸਰ, 25 ਦਸੰਬਰ (ਗੁਰਪ੍ਰੀਤ ਸਿੰਘ)ੁ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿਆਲ ਸਿੰਘ ਕੋਲਿਆਂਵਾਲੀ ਅੰਤ੍ਰਿੰਗ ਕਮੇਟੀ ਮੈਂਬਰ ਦੇ ਛੋਟੇ ਭਰਾ ਕਰਨੈਲ ਸਿੰਘ ਕੋਲਿਆਂਵਾਲੀ ਅਤੇ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼ੋ੍ਰਮਣੀ ਕਮੇਟੀ ਦੇ ਮਾਤਾ ਬੀਬੀ ਗੁਰਮੀਤ ਕੌਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਕਰਨੈਲ ਸਿੰਘ ਕੋਲਿਆਂਵਾਲੀ ਤੇ ਬੀਬੀ ਗੁਰਮੀਤ ਕੌਰ ਸਾਊ ਸੁਭਾਅ ਦੇ ਮਾਲਿਕ ਤੇ ਪ੍ਰਮਾਤਮਾ ਨੂੰ ਮੰਨਣ ਵਾਲੇ ਸਨ, ਪਰ ਪਰਮਾਤਮਾ ਦਾ ਭਾਣਾ ਅਟ’ਲ ਹੈ ।ਉਨ੍ਹਾਂ ਕਿਹਾ ਕਿ ਕਰਨੈਲ ਸਿੰਘ ਕੋਲਿਆਂਵਾਲੀ ਤੇ ਬੀਬੀ ਗੁਰਮੀਤ ਕੌਰ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਅਰਦਾਸ ਕੀਤੀ ਕਿ ਸਤਿਗੁਰੂ ਜੀ ਕਰਨੈਲ ਸਿੰਘ ਤੇ ਬੀਬੀ ਗੁਰਮੀਤ ਕੌਰ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਪਿੱਛੇ ਪ੍ਰੀਵਾਰ ਤੇ ਸਾਕੁਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media