Friday, September 25, 2026

ਡੀ.ਏ.ਵੀ ਪਬਲਿਕ ਸਕੂਲ ਨੇ ਇੰਟਰ ਸਕੂਲ ਟਾਈਕਵਾਂਡੋ ਚੈਂਪੀਅਨਸ਼ਿਪ ‘ਚ ਬੁਲੰਦੀਆਂ ਨੂੰ ਛੂਹਿਆ

PPN2612201506ਅੰਮ੍ਰਿਤਸਰ, 26 ਦਸੰਬਰ (ਜਗਦੀਪ ਸਿੰਘ ਸੱਗੂ)- ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿੱਚ ਹੁਣੇ ਹੀ ਇੱਕ ਓਪਨ ਇੰਟਰ ਸਕੂਲ ਟਾਈਕਵਾਂਡੋ ਚੈਂਪੀਅਨਸ਼ਿਪ ਹੋਈ।ਜਿਸ ਵਿੱਚ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਤਿੰਨ ਸੋਨੇ ਦੇ, ਚਾਰ ਚਾਂਦੀ ਦੇ ਅਤੇ ਅੱਠ ਤਾਂਬੇ ਦੇ ਮੈਡਲ ਜਿੱਤ ਕੇ ਨਵੀਆਂ ਉਚਾਈਆਂ ਨੂੰ ਛੂਹੰਦੇ ਹੋਏ ਆਪਣਾ ਲੋਹਾ ਮਨਵਾਇਆ । ਅੰਮ੍ਰਿਤਸਰ ਦੇ ਵਿਚੋਂ ਤੇ ਆਲੇ ਦੁਆਲੇ ਦੇ 15 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਜਿਸ ਵਿੱਚ 15 ਵਿਦਿਆਰਥੀ ਨੇ ਦੂਸਰੇ ਵਿਦਿਆਰਥੀਆਂ ਨਾਲ ਕੁੱਲ 15 ਮੈਡਲ ਜਿੱਤੇ।  ਪ੍ਰਨਤ ਸਪਰਾ ਲਈ ਇਕ ਮਾਣ ਵਾਲੀ ਗੱਲ ਸੀ ਜੋ ਕਿ ਗਿਆਰ੍ਹਵੀਂ ਜਮਾਤ ਦਾ ਵਿਦਿਆਰਥੀ ਹੈ ਕਿ ਉਸਨੂੰ ਇਸ ਟੂਰਨਾਮੈਂਟ ਦੇ ਵਿੱਚ ਰੈਫਰੀ ਬਨਣ ਦਾ ਸੁਭਾਗ ਪ੍ਰਾਪਤ ਹੋਇਆ। ਵਿਦਿਆਰਥੀਆਂ ਦੀ ਇਸ ਕੁਸ਼ਲ ਕਾਰਗੁਜ਼ਾਰੀ ਤੇ ਸ਼ਾਨਦਾਰ ਪ੍ਰਤਿਭਾ ਦੇ ਲਈ ਤਾਰੀਫ਼ ਦੇ ਪੁੱਲ ਬੰਨੇ ਗਏ।  ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਤੇ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਸ਼ਾਨਦਾਰ ਕੋਸ਼ਿਸ਼ਾਂ ਕਰਦੇ ਹੋਏ ਸਕੂਲ ਦਾ ਨਾਂ ਰੌਸ਼ਨ ਕਰਨ ਦੀ ਸਿੱਖਿਆ ਦਿੱਤੀ। ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਬੱਚਿਆਂ ਦੇ ਯਤਨਾਂ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਉਹ ਪੜ੍ਹਾਈ ਅਤੇ ਖੇਡਾਂ ਵਿੱਚ ਸੰਤੁਲਨ ਕਾਇਮ ਰੱਖਣ। ਉਨ੍ਹਾਂ ਨੇ ਇਹ ਵੀ ਕਿਹਾ ਕਿ ਖੇਡਾਂ ਬੱਚਿਆਂ ਲਈ ਬਹੁਤ ਜ਼ਰੂਰੀ ਹਨ ਕਿਉਂਕਿ ਉਹ ਉਨ੍ਹਾਂ ਦੀ ਸਰੀਰਿਕ ਸ਼ਕਤੀ ਵਿੱਚ ਸਾਕਾਰਤਮਕ ਤਾਕਤ ਭਰਦੀਆਂ ਹਨ ਅਤੇ ਉਨ੍ਹਾਂ ਦੇ ਜੀਵਨ ਨੂੰ ਅਨੁਸ਼ਾਸਿਤ ਕਰਦੀਆਂ ਹਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply