ਪੱਟੀ, 25 ਦਸੰਬਰ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਕਾਂਗਰਸ ਪਾਰਟੀ ਦੀ ਮੀਟਿੰਗ ਸੰਤਬੀਰ ਸਿੰਘ ਰੰਮੀ ਮੀਤ ਪ੍ਰਧਾਨ ਯੂਥ ਕਾਂਗਰਸ ਦੇ ਯਤਨਾ ਸਦਕਾ ਪੱਟੀ ਹਲਕੇ ਦੇ ਪਿੰਡ ਠੱਕਰਪੁਰਾ ਵਿਖੇ ਹੋਈ। ਜਿਸ ਵਿੱਚ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਸ਼ਿਰਕਤ ਕੀਤੀ।ਇਸ ਮੌਕੇ ਬੋਲਦਿਆ ਪੰਜਾਬ ਕਾਂਗਰਸ ਟਰਾਸਪੋਰਟ ਸੈੱਲ ਦੇ ਚੇਅਰਮੈਂਨ ਭੋਲਾ ਸਿੰਘ ਸ਼ੱਕਰੀ ਨੇ ਕਿਹਾ ਕਿ ਅਕਾਲੀ-ਭਾਜਪਾ ਦੇ ਰਾਜ ਵਿੱਚ ਜਿੱਥੇ ਕਿਸਾਨਾਂ ਦੀ ਆਰਥਿਕਤਾਂ ਵਿੱਚ ਭਾਰੀ ਘਾਟ ਆਈ ਹੈ, ਕਿਸਾਨ ਹਰ ਰੋਜ਼ ਖੁਦਕੁਸ਼ੀਆਂ ਕਰ ਰਹੇ ਹਨ ਉਥੇ ਗਰੀਬ ਲੋਕਾ ਦਾ ਵੀ ਕੰਜ਼ੂਮਰ ਨਿਕਲ ਚੁੱਕਾ ਹੈ। ਪ੍ਰਿੰਸੀਪਲ ਹਰਦੀਪ ਸਿੰਘ ਪੱਟੀ ਚੇਅਰਮੈਂਨ ਨੇ ਕਿਹਾ ਕਿ ਗਠਜੋੜ ਸਰਕਾਰ ਦੇ ਰਾਜ ਵਿੱਚ ਲੋਕਾ ਤੇ ਭਾਰੀ ਤਸ਼ੱਦਤ ਹੋ ਰਿਹਾ ਹੈ। ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ੍ਹ ਚੁੱਕੀ ਹੈ। ਉਨ੍ਹਾਂ ਕਿਹਾ ਉਨ੍ਹਾਂ ਕਿਹਾ ਕਿ ਅਬੋਹਰ ਵਿਖੇ ਵਾਪਰੇ ਕਾਂਡ ਵਿੱਚ ਇੱਕ ਦਲਿਤ ਵਿਅਕਤੀ ਦੀ ਬੇਰਹਮੀ ਨਾਲ ਮੌਤ ਹੋਈ ਅਤੇ ਦੂਸਰਾ ਭਰਾ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਜਿੰਦਗੀ-ਮੌਤ ਦੀ ਲੜਾਈ ਲੜ੍ਹ ਰਿਹਾ ਹੈ ਪਰ ਸਰਕਾਰ ਇਸ ਮਾਮਲੇ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਨਹੀ ਕਰ ਰਹੀ। ਇਸ ਮੌਕੇ ‘ਤੇ ਹਰਪ੍ਰੀਤ ਸਿੰਘ ਸੰਧੂ ਪ੍ਰਧਾਨ ਯੂਥ ਕਾਂਗਰਸ ਲੋਕ ਸਭਾ ਹਲਕਾ ਖਡੂਰ ਸਾਹਿਬ, ਸਰਬਰਿੰਦਰ ਸਿੰਘ ਸ਼ਕਰੀ ਜਨਰਲ ਸਕੱਤਰ ਯੂਥ ਕਾਂਗਰਸ ਅਤੇ ਸਤਬੀਰ ਸਿੰਘ ਰੰਮੀ ਨੇ ਵੀ ਸਰਕਾਰ ਦੀ ਆਲੋਚਨਾ ਕੀਤੀ। ਇਸ ਮੌਕੇ ‘ਤੇ ਹਰਪ੍ਰੀਤ ਸਿੰਘ ਸੰਧੂ ਪ੍ਰਧਾਨ, ਸਰਬਰਿੰਦਰ ਸਿੰਘ ਸ਼ਕਰੀ ਬਖ਼ਸ਼ੀਸ ਸਿੰਘ ਸਰਹਾਲੀ, ਦੋਲਤ ਸਿੰਘ, ਸੂਬੇਦਾਰ ਸੁਖਵੰਤ ਸਿੰਘ ਸੁਖਪਾਲ ਸਿੰਘ, ਜੱਜ ਸਿੰਘ, ਨਰਿੰਦਰ ਸਿੰਘ, ਸ਼ੀਰਾ ਸਿੰਘ, ਪ੍ਰਤਾਪ ਸਿੰਘ ਆਦਿ ਹਾਜ਼ਰ ਸਨ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media