ਪੱਟੀ, 26 ਦਸੰਬਰ (ਅਵਤਾਰ ਸਿੰਘ ਢਿੱਲੋਂ, ਰਣਜੀਤ ਸਿਘ ਮਾਹਲਾ)- ਯੂਥ ਕਾਂਗਰਸ ਪੱਟੀ ਵੱਲੋਂ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੋਕੇ ਮਲਕੀਤ ਸਿੰਘ ਮੱਲੂ ਪ੍ਰਧਾਨ ਅਤੇ ਬਿੱਲਾ ਜੋਸ਼ਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ‘ਤੇ ਹਮੇਸ਼ਾ ਦੇਸ਼ ਵਾਸੀਆਂ ਨੂੰ ਮਾਣ ਰਹੇਗਾ, ਜਿਨ੍ਹਾਂ ਨੇ ਜ਼ਾਲਿਮ ਅੰਗਰੇਜ਼ ਹਕੂਮਤ ਦੇ ਜ਼ੁਲਮਾਂ ਤੋਂ ਦੇਸ਼ ਵਾਸੀਆਂ ਨੂੰ ਅਜ਼ਾਦ ਕਰਵਾਉਣ ਲਈ ਹੱਸਦੇ-ਹੱਸਦੇ ਸ਼ਹੀਦੀ ਜਾਮ ਪੀ ਲਿਆ। ਉਨ੍ਹਾਂ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ, ਸ਼ਹੀਦਾਂ ਵੱਲੋਂ ਦੇਸ਼ ਦੀ ਅਜ਼ਾਦੀ ਲਈ ਦਿੱਤੀਆਂ ਗਈਆਂ ਮਹਾਨ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਸ ਮੌਕੇ ਸਮੂਹ ਯੂਥ ਕਾਂਗਰਸੀ ਵਰਕਰ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media