ਸੰਦੋੜ, 27 ਦਸੰਬਰ (ਹਰਮਿੰਦਰ ਸਿੰਘ ਭੱਟ)- ਨੇੜਲੇ ਪਿੰਡ ਕਲਿਆਣ ਵਿਖੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਹੀਦੀ ਦਿਹਾੜਿਆਂ ਨੂੰ ਮੁੱਖ ਰੱਖਦਿਆਂ 7 ਰੋਜਾ ਗੁਰਮਤਿ ਸਮਾਗਮ ਆਯੋਜਿਤ ਕਰਵਾਏ ਗਏ ਸਨ ਜਿੰਨਾਂ ਦੀ ਸਮਾਪਤੀ ਅੱਜ ਰਾਤਰੀ ਦੇ ਦਿਵਾਨਾਂ ਉਪਰੰਤ ਹੋਵੇਗੀ।ਸਮਾਮਗ ਦੌਰਾਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ 125 ਪ੍ਰਾਣੀ ਗੁਰੂ ਕੇ ਜਹਾਜ਼ੇ ਚੜ੍ਹੇ। ਪਿੰਡ ਵਾਸੀਆਂ ਵਲੋਂ ਗੁਰ ਘਰ ਦੇ ਮੁੱਖ ਸੇਵਾਦਾਰ ਬਾਬਾ ਅਵਤਾਰ ਸਿੰਘ ਨੂੰ ਇਹਨਾਂ ਪ੍ਰਾਣੀਆਂ ਨੂੰ ਗੁਰੂ ਕੇ ਲੜ ਲਗਾਉਣ ਅਤੇ ਗੁਰ ਮਾਰਗ ‘ਤੇ ਚਲਣ ਲਈ ਪ੍ਰੇਰਿਤ ਕਰਨ ਹਿੱਤ ਵਿਸ਼ੇਸ ਤੌਰ ਤੇ ਧੰਨਵਾਦ ਤੇ ਸਨਮਾਨਿਤ ਵੀ ਕੀਤਾ ਗਿਆ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media