
ਅੰਮ੍ਰਿਤਸਰ, 27 ਦਸੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਤਰਨਤਾਰਨ ਰੋਡ ਇਲਾਕੇ ‘ਚ ਭਾਈ ਮੰਝ ਸਾਹਿਬ ਰੋਡ ਸਥਿਤ ਭਾਈ ਘਨੱਈਆ ਜੀ ਬਿਰਧ ਘਰ ਵਿਖੇ ਵਲੋਂ ਹਰ ਸਾਲ ਦੀ ਤਰ੍ਹਾਂ ਗਰੀਬ ਜੋੜਿਆਂ ਦੇ ਆਨੰਦ ਕਾਰਜ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਚਾਹਲ ਦੀ ਅਗਵਾਈ ‘ਚ ਵਲੋਂ ਸਮੂਹ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ।ਇਸ ਬੇ ਜਾਣਕਾਰੀ ਦਿੰਦਿਆਂ ਬਿਰਧ ਘਰ ਦੇ ਸੰਚਾਲਕ ਬਾਬਾ ਬਲਵਿੰਦਰ ਸਿੰਘ ਚਾਹਲ ਨੇ ਦੱਸਿਆ ਕਿ ਜੋ ਗਰੀਬ ਪਰਿਵਾਰ ਆਪਣੀਆਂ ਬੱਚੀਆਂ ਦੇ ਅਨੰਦ ਕਾਰਜ਼ ਕਰਵਾਉਣ ਵਿੱਚ ਸਮਰੱਥ ਨਹੀਂ ਹਨ, ਉਨਾਂ ਪਰਿਵਾਰਾਂ ਦੀ ਸਹਾਇਤਾ ਲਈ ਬਿਰਧ ਘਰ ਵਲੋਂ ਹਰ ਸਾਲ ਸਮੂਹਿਕ ਅਨੰਦ ਕਾਰਜ਼ ਸਮਾਗਮ ਕਰਵਾਇਆ ਜਾਂਦਾ ਹੈ ਅਤੇ ਇਸ ਸਾਲ ਇਹ ਸਮਾਗਮ 29 ਦਸੰਬਰ ਨੂੰ ਅਯੋਜਿਤ ਕੀਤਾ ਜਾ ਰਿਹਾ ਹੈ। ਬਾਬਾ ਚਾਹਲ ਨੇ ਕਿਹਾ ਕਿ ਇਸ ਸਮਾਗਮ ਵਿੱਚ 150 ਦੇ ਕਰੀਬ ਗਰੀਬ ਜੋੜਿਆਂ ਦੇ ਸਮੂਹਿਕ ਆਨੰਦ ਕਾਰਜ ਗੁਰਮਿਤ ਮਰਿਆਦਾ ਅਨੁਸਾਰ ਕਰਵਾਏ ਜਾਣਗੇ। ਉਨਾਂ ਕਿਹਾ ਕਿ ਨਵੇਂ ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦੇਣ ਲਈ ਬਾਰਡਰ ਰੇਂਜ ਦੇ ਡੀ.ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਕਮਿਸ਼ਨਰ ਪੁਲਿਸ ਜਤਿੰਦਰ ਸਿੰਘ ਔਲਖ ਤੋਂ ਇਲਾਵਾ ਕਈ ਹੋਰ ਸ਼ਖਸ਼ੀਅਤਾਂ ਪਹੁੰਚ ਰਹੀਆਂ ਹਨ।ਇਸ ਸਮੇਂ ਰਾਣਾ ਪਲਵਿੰਦਰ ਸਿੰਘ, ਮਹਾਂਬੀਰ ਸਿੰਘ ਸੁਲਤਾਨਵਿੰਡ, ਮੁਖਤਿਆਰ ਸਿੰਘ ਖਾਲਸਾ, ਜੋਬਨਜੀਤ ਸਿੰਘ ਸ਼ੰਕਰਪੁਰੀਆ, ਪਰਮਜੀਤ ਸਿੰਘ ਤੇ ਇੰਦਰਜੀਤ ਸਿੰਘ ਨੰਬਰਦਾਰ ਮੌਜੂਦ ਸਨ ।
Punjab Post Daily Online Newspaper & Print Media