Tuesday, March 24, 2026

ਮੁੱਖ ਚੋਣ ਕਮਿਸ਼ਨਰ ਵੱਲੋਂ ਅੰਮ੍ਰਿਤਸਰ ਅਤੇ ਤਰਨ ਤਾਰਨ ਦੇ ਚੋਣ ਅਧਿਕਾਰੀਆਂ ਨਾਲ ਮੀਟਿੰਗ

ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ ਪ੍ਰੋਗਰਾਮ ਦਾ ਲਿਆ ਜਾਇਜ਼ਾ

PPN2812201509

ਅੰਮ੍ਰਿਤਸਰ, 28 ਦਸੰਬਰ (ਗੁਰਚਰਨ ਸਿੰਘ)- ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਨਸੀਮ ਜ਼ੈਦੀ ਨੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ ਪ੍ਰੋਗਰਾਮ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਅੰਮ੍ਰਿਤਸਰ ਅਤੇ ਤਰਨ ਤਾਰਨ ਦੇ ਚੋਣ ਅਮਲੇ ਨਾਲ ਮੀਟਿੰਗ ਕੀਤੀ। ਇਸ ਮੌਕੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀ ਵੀ. ਕੇ ਸਿੰਘ ਵੀ ਉਨ੍ਹਾਂ ਦੇ ਨਾਲ ਸਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ ਭਗਤ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ. ਬਖਤਾਵਰ ਸਿੰਘ ਨੇ ਇਸ ਮੌਕੇ ਸ੍ਰੀ ਜ਼ੈਦੀ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਬਾਰੇ ਵਿਸਥਾਰ ਨਾਲ ਪੇਸ਼ਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਮੁੱਖ ਚੋਣ ਕਮਿਸ਼ਨਰ ਨੂੰ ਚੋਣ ਹਲਕਿਆਂ, ਪੋਲਿੰਗ ਸਟੇਸ਼ਨਾਂ, ਵੋਟਰ ਸੂਚੀ ਦੇ ਸੁਧਾਈ ਦੇ ਕੰਮ, ਸਵੀਪ ਆਦਿ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸ੍ਰੀ ਜ਼ੈਦੀ ਨੇ ਇਨ੍ਹਾਂ ਜ਼ਿਲ੍ਹਿਆਂ ਦੀ ਚੋਣਾਂ ਸਬੰਧੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਜੇਕਰ ਮੌਕੇ ਤਰੁੱਟੀ ਰਹਿਤ ਵੋਟਰ ਸੂਚੀ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਜੇਕਰ ਵੋਟਰ ਸੂਚੀ ਤਰੁੱਟੀ ਰਹਿਤ ਹੋਵੇ ਤਾਂ ਚੋਣ ਪ੍ਰਕਿਰਿਆ ਦੀਆਂ 50 ਫੀਸਦੀ ਸਮੱਸਿਆਵਾਂ ਆਪਣੇ-ਆਪ ਹੱਲ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਵਿਚੋਂ ਨਾਂਅ ਕੱਟਣ ਅਤੇ ਰੱਦ ਕਰਨ ਦੌਰਾਨ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਇਸ ਨੂੰ ਗ੍ਰਾਮ ਪੰਚਾਇਤ ਪੱਧਰ ‘ਤੇ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਦਰਸਾਇਆ ਜਾਵੇ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਕੌਮੀ ਵੋਟਰ ਸਰਵਿਸ ਪੋਰਟਲ ਦੀ ਵੱਧ ਤੋਂ ਵੱਧ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ 2017 ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜੇ ਵੋਟਰ ਇਸ ਵਾਰ ਵੋਟਰ ਸੂਚੀ ਵਿਚ ਸ਼ਾਮਿਲ ਹੋਣੋਂ ਰਹਿ ਗਏ ਹਨ, ਉਨ੍ਹਾਂ ਨੂੰ 2016 ਦੀ ਵੋਟਰ ਸੂਚੀ ਦੀ ਹੋਣ ਵਾਲੀ ਸੁਧਾਈ ਦੌਰਾਨ ਸ਼ਾਮਿਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸ੍ਰੀ ਜ਼ੈਦੀ ਭਲਕੇ ਜ਼ਿਲ੍ਹਾ ਅੰਮ੍ਰਿਤਸਰ ਅਤੇ ਤਰਨ ਤਾਰਨ ਦੇ ਰਾਜਨੀਤਿਕ ਆਗੂਆਂ ਨਾਲ ਮੀਟਿੰਗ ਕਰਨਗੇ। ਇਸ ਤੋਂ ਇਲਾਵਾ ਉਹ ਪ੍ਰੈਸ ਕਾਨਫਰੰਸ ਨੂੰ ਵੀ ਸੰਬੋਧਨ ਕਰਨਗੇ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply