Sunday, June 14, 2026

ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੇ ਰੋਕਥਾਮ ਸੰਬੰਧੀ ਸੈਮੀਨਾਰ ਏ.ਡੀ.ਸੀ.ਪੀ ਸੰਧੂ ਤੇ ਗੋਲਡੀ ਨੇ ਕੀਤੀ ਸ਼ਮੂਲੀਅਤ

PPN2812201512

ਅੰਮ੍ਰਿਤਸਰ, 27 ਦਸੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਗਰੀਨ ਗਾਰਡਨ ਵਿਖੇ ਨਸ਼ਿਆਂ ਦੀ ਰੋਕਥਾਮ ਅਤੇ ਇਸ ਦੇ ਪੈ ਰਹੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਨੋਰੋਗ ਮਾਹਿਰ ਡਾ. ਹਰਜੋਤ ਸਿੰਘ ਮੱਕੜ ਦੀ ਅਗਵਾਈ ਵਿਚ ਇਕ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਏ.ਡੀ.ਸੀ.ਪੀ ਹਰਵਿੰਦਰ ਸਿੰਘ ਸੰਧੂ ਅਤੇ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ, ਜਦਕਿ ਪ੍ਰਧਾਨਗੀ ਤਹਿਸੀਲਦਾਰ ਗੁਰਮੰਦਰ ਸਿੰਘ ਨੇ ਕੀਤੀ।ਇਸ ਮੌਕੇ ਡਾ. ਮੱਕੜ ਨੇ ਨਸ਼ਿਆਂ ਦੇ ਸਾਡੇ ਸਰੀਰ ਅਤੇ ਸਮਾਜ ‘ਤੇ ਪੈ ਰਹੇ ਬੁਰੇ ਪ੍ਰਭਾਵਾਂ ਅਤੇ ਇਸ ਦੀ ਰੋਕਥਾਮ ਸੰਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ ਅਤੇ ਤੱਥਾਂ ਅਤੇ ਅੰਕੜਿਆਂ ਦੇ ਆਧਾਰ ‘ਤੇ ਜਾਣਕਾਰੀ ਦਿਤੀ। ਉਹਨਾਂ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣਾ ਬਹੁਤ ਜਰੂਰੀ ਹੈ, ਕਿਉਂਕਿ ਅਜਿਹਾ ਕਰਨ ਨਾਲ ਨਾ ਸਿਰਫ ਉਸ ਦੇ ਹੀ ਪਰਿਵਾਰ ਤੇ ਰਿਸ਼ਤੇਦਾਰਾਂ ਦਾ ਹੀ ਨਹੀਂ ਬਲਕਿ ਸਮਾਜ ਦਾ ਭਲਾ ਹੋ ਸਕਦਾ ਹੈ।ਏ.ਡੀ.ਸੀ.ਪੀ ਸੰਧੂ ਅਤੇ ਗੋਲਡੀ ਨੇ ਕਿਹਾ ਕਿ ਨਸ਼ਾ ਸਮਾਜ ਲਈ ਇਕ ਕੋਹੜ ਹੈ ਅਤੇ ਜਿਹੜਾ ਉਪਰਾਲਾ ਨੌਜਵਾਨਾਂ ਨੂੰ ਇਸ ਕੋਹੜ ਤੋਂ ਕੱਢਣ ਲਈ ਡਾ. ਮੱਕੜ ਵਲੋਂ ਕੀਤਾ ਜਾ ਰਿਹਾ ਹੈ, ਉਹ ਬਹੁਤ ਹੀ ਸ਼ਲਾਘਾਯੋਗ ਹੈ।ਤਹਿਸੀਲਦਾਰ ਗੁਰਮੰਦਰ ਸਿੰਘ ਨੇ ਆਏ ਪਤਵੰਤੇ ਸੱਜਣਾਂ ਨੂੰ ਅਪੀਲ ਕੀਤੀ ਕਿ ਉਹ ਇਥੋਂ ਜਾ ਕੇ ਹੋਰ ਲੋਕਾਂ ਨੂੰ ਵੀ ਨਸ਼ਿਆਂ ਸੰਬੰਧੀ ਜਾਗਰੂਕ ਕਰਨ। ਇਸ ਮੌਕੇ ਡਾ. ਹਰਲੀਨ ਕੌਰ, ਪਟਵਾਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਹਰਪਾਲ ਸਿੰਘ, ਪ੍ਰੇਮ ਸਿੰਘ, ਡਾ. ਕੰਵਲਜੀਤ ਕੌਰ, ਡਾ. ਨਜ਼ਮਾ ਠਾਕੁਰ, ਸੁਪਰਡੈਂਟ ਸੁਰਿੰਦਰ ਕੁਮਾਰ, ਮਾਣਿਕ ਅਲੀ ਪ੍ਰਧਾਨ ਮੁਸਲਿਮ ਸੁਸਾਇਟੀ, ਮਨਿੰਦਰਜੀਤ ਸਿੰਘ ਬਿੱਟਾ, ਮਦਨਜੀਤ ਸਿੰਘ ਬੇਦੀ, ਅਨਵਰ ਖਾਨ, ਪ੍ਰਧਾਨ ਜਸਬੀਰ ਸਿੰਘ, ਡਾ. ਵਿਜੇ ਕੁਮਾਰ ਪ੍ਰਧਾਨ ਵਾਲਮਿਕੀ ਯੂਥ ਸੈਨਾ, ਡਾ. ਮੋਤੀ ਰਹਿਮਾਨ, ਅਬਦੂਲ ਨੂਰ ਪ੍ਰਧਾਨ ਘੱਟ ਗਿਣਤੀ ਸੈਲ ਕਾਂਗਰਸ, ਦਲੀਪ ਸਿੰਘ ਪਟਵਾਰੀ, ਖੁਰਸ਼ੀਦ ਅਹਿਮਦ, ਅਨੁਰਾਗ ਮੋਹਨ, ਰਸ਼ਪਾਲ ਸਿੰਘ ਪਟਵਾਰੀ, ਲਵਪ੍ਰੀਤ ਸਿੰਘ, ਹਰਜਿੰਦਰ ਸਿੰਘ ਪਟਵਾਰੀ ਆਦਿ ਤੋਂ ਇਲਾਵਾ ਅੰਮ੍ਰਿਤਸਰ ਦੀਆਂ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।

Check Also

ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …

Leave a Reply