Thursday, July 16, 2026

ਅਵਾਰਾ ਪਸ਼ੂਆਂ ਤੋਂ ਛੁਟਕਾਰੇ ਲਈ 70 ਲੱਖ ਨਾਲ ਡੇਹਰੀਵਾਲ ਵਿਖੇ ਉਸਾਰਿਆ ਜਾ ਰਿਹਾ ਹੈ ਕੈਟਲ ਪਾਉਂਡ

PPN2812201516

ਪਠਾਨਕੋਟ, 28 ਦਸੰਬਰ (ਪ.ਪ)- ਪੰਜਾਬ ਸਰਕਾਰ ਵੱਲੋਂ ਪਠਾਨਕੋਟ ਨੂੰ ਅਵਾਰਾ ਪਸ਼ੂਆਂ ਤੋਂ ਛੁਟਕਾਰਾ ਦਿਵਾਉਣ ਲਈ 70 ਲੱਖ ਰੁਪਏ ਦੀ ਲਾਗਤ ਨਾਲ 16 ਏਕੜ ਵਿੱਚ ਡੇਹਰੀਵਾਲ ਵਿਖੇ ਕੈਟਲ ਪਾਉਂਡ ਉਸਾਰਿਆ ਜਾ ਰਿਹਾ ਹੈ। ਇਹ ਜਾਣਕਾਰੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇਸ ਕੈਟਲ ਪਾਉਂਡ ਦੀ ਚਾਰਦਿਵਾਰੀ (ਫੈਂਸਿੰਗ) ਅਤੇ ਗੇਟ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ ਜਲਦੀ ਹੀ ਕੈਂਟਲ ਪਾਉਂਡ ਵਿੱਚ ਟਿਊਬਵੈਲ ਲਗਾਉਣ ਅਤੇ ਕੈਟਲ ਸ਼ੈਡ ਦੀ ਉਸਾਰੀ ਦਾ ਕੰਮ ਵੀ ਸ਼ੁਰੂ ਕੀਤਾ ਜਾ ਰਿਹਾ ਹੈ।
ਸ਼੍ਰੀ ਸ਼ਰਮਾ ਨੇ ਦੱਸਿਆ ਇਹ ਕੈਟਲ ਪਾਉਂਡ ਮਾਰਚ, 2016 ਤੋਂ ਪਹਿਲਾਂ ਪਹਿਲਾਂ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੈਟਲ ਪਾਉਂਡ ਵਿੱਚ ਅਵਾਰਾ ਪਸ਼ੂ ਜਿਵੇ ਗਾਂਵਾਂ, ਮੱਝਾਂ, ਵੱਛੇ ਅਤੇ ਸਾਂਡ ਆਦਿ ਨੂੰ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਨੂੰ ਬਣਾਉਣ ਲਈ ਨਗਰ ਨਿਗਮ ਪਠਾਨਕੋਟ, ਲੋਕ ਨਿਰਮਾਣ ਵਿਭਾਗ, ਟਿਊਬਵੈਲ ਕਾਰਪੋਰੇਸ਼ਨ ਅਤੇ ਪਾਵਰ ਕਾਮ ਦੀ ਜਿੰਮੇਵਾਰੀ ਲਗਾਈ ਗਈ ਹੈ। ਇਹ ਵਿਭਾਗ ਆਪਣੇ ਆਪਣੇ ਹਿੱਸੇ ਦਾ ਕੰਮ ਪੂਰਾ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਕੈਟਲ ਪਾਉਂਡ ਦੀ ਉਸਾਰੀ ਦਾ ਕੰਮ ਮਾਰਚ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੈਟਲ ਪਾਉਂਡ ਦੇ ਬਣਨ ਨਾਲ ਜਿੱਥੇ ਸ਼ਹਿਰ ਵਿੱਚੋਂ ਅਵਾਰਾ ਪਸ਼ੂਆਂ ਦੀ ਸਮੱਸਿਆ ਹੱਲ ਹੋਵੇਗੀ, ਉੱਥੇ ਹੀ ਆਵਾਜਾਈ ਵੀ ਸੁਖਾਲੀ ਹੋਵੇਗੀ ਅਤੇ ਦੁਰਘਟਨਾਵਾਂ ਵੀ ਘੱਟ ਹੋਣਗੀਆਂ। ਸ਼੍ਰੀ ਸ਼ਰਮਾ ਨੇ ਦੱਸਿਆ ਕਿ ਅਵਾਰਾ ਪਸ਼ੂਆਂ ਨੂੰ ਫੜ ਕੇ ਕੈਟਲ ਪਾਉਂਡ ਵਿੱਚ ਪਹੁੰਚਾਉਣ ਲਈ ਪ੍ਰੋਫੈਸ਼ਨਲ ਲੋਕਾਂ ਨੂੰ ਨਗਰ ਨਿਗਮ ਵੱਲੋਂ ਹਾਇਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਨਗਰ ਨਿਗਮ ਵੱਲੋਂ ਕੈਟਲ ਕੈਚਰ ਸਮੇਤ ਹੋਰ ਗੱਡੀਆਂ ਦੀ ਸਹਾਇਤਾ ਨਾਲ ਪਸ਼ੂਆਂ ਨੂੰ ਕੈਟਲ ਪਾਉਂਡ ਤੱਕ ਪਹੁੰਚਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਠਾਨਕੋਟ ਵਿਖੇ 78 ਲੱਖ ਰੁਪਏ ਦੀ ਲਾਗਤ ਨਾਲ ਪਸ਼ੂ ਹਸਪਤਾਲ ਪਠਾਨਕੋਟ ਦੀ ਉਸਾਰੀ ਕੀਤੀ ਜਾ ਰਹੀ ਹੈ।ਜਿਸ ਦਾ ਲਗਭਗ 65 ਪ੍ਰਤੀਸ਼ਤ ਕੰਮ ਮੁਕੰਮਲ ਹੋ ਗਿਆ ਹੈ ਅਤੇ ਬਾਕੀ ਕੰਮ ਵੀ ਜਲਦੀ ਮੁਕੰਮਲ ਕਰ ਲਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਪਸ਼ੂ ਧੰਨ ਨੂੰ ਉਤਸ਼ਾਹਿਤ ਕਰਨ ਲਈ ਵੀ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਵੀ ਨਸਲ ਦੀਆਂ ਗਾਂਵਾਂ, ਮੱਝਾਂ ਪਸ਼ੂ ਪਾਲਕਾਂ ਨੂੰ ਮੁਹਈਆ ਕਰਵਾਈਆਂ ਜਾ ਰਹੀਆਂ ਹਨ।

Check Also

ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …

Leave a Reply