Wednesday, September 9, 2026

ਸਾਲ 2015 ਦੌਰਾਨ ਲਾਵਾਰਿਸ਼ ਲਾਸ਼ਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ 31 ਦਸੰਬਰ ਨੂੰ

ਬਠਿੰਡਾ, 29 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 2015ਵਿੱਚ ਬੀਤੇ ਸਾਲ ਦੌਰਾਨ ਮ੍ਰਿਤਕ ਲਾਵਾਰਿਸ਼ ਲਾਸ਼ਾਂ , ਕੁਦਰਤੀ ਆਫ਼ਤਾਵਾਂ ਕਾਰਨ ਚਲਾਣਾ ਕਰ ਗਏ ਸਨ, ਉਨ੍ਹਾਂ ਦਾ ਸਸਕਾਰ ਸਮਾਜ ਸੇਵੀ ਸੰਸਥਾਵਾਂ ਵਲੋਂ ਕੀਤਾ ਜਾਂਦਾ ਰਿਹਾ ਹੈ , ਪ੍ਰੰਤੂ ਉਨ੍ਹਾ ਦੀ ਆਤਮਿਕ ਸ਼ਾਂਤੀ ਲਈ ਧਾਰਮਿਕ ਰੀਤੀ ਰਿਵਾਜ਼ਾਂ ਨਾਲ ਅੰਤਿਮ ਅਰਦਾਸ ਨਹੀ ਹੋ ਸਕੀ, ਉਨ੍ਹਾਂ ਸਰਬੱਤ ਵਿਛੜੀਆਂ ਰੂਹਾਂ ਪ੍ਰਤੀ ਨਮਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਅੰਤਿਮ ਅਰਦਾਸ 31 ਦਸਬੰਰ ਦਿਨ ਵੀਰਵਾਰ ਸਵੇਰੇ ਸਾਢੇ ਛੇ ਵਜੇਂ ਤੋਂ ਸਾਢੇ ਅੱਠ ਵਜੇ ਤੱਕ ਗੁਰਦੁਆਰਾ ਖਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਵੇਗੀ। ਸਮੂਹ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਇਸ ਅੰਤਿਮ ਅਰਦਾਸ ਵਿਚ ਪੁੱਜਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂ ਦੇ ਫੁੱਲ ਭੇਂਟ ਕਰਨ ਲਈ ਆਪਣੀ ਹਾਜ਼ਰੀ ਲਵਾਉਣਾ । ਇਸ ਮੌਕੇ ਪ੍ਰਬੰਧਕ ਕਮੇਟੀ ਤੋਂ ਇਲਾਵਾ ਗੁਰਦੁਆਰਾ ਖਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ, ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਸਰਕਲ, ਸੇਵਕ ਦਲ ਖਾਲਸਾ ਦੀਵਾਨ ਗੁਰਦੁਆਰਾ ਸਿੰਘ ਸਭਾ, ਇਸਤਰੀ ਸਤਸੰਗ ਜੱਥਾ ਗੁਰਦੁਆਰਾ ਸਿੰਘ ਸਭਾ, ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ, ਭਾਈ ਘਨੱਈਆ ਜੀ ਸੇਵਕ ਦਲ ਅਤੇ ਰਣਜੀਤ ਅਖਾੜਾ ਦੇ ਮੈਂਬਰਾਂ ਦਾ ਪੂਰਨ ਸਹਿਯੋਗ ਰਹੇਗਾ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply