Friday, October 2, 2026

ਮਾਤਾ ਗੁੱਜਰ ਕੌਰ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਅਤੇ ਗੁਰਮਤਿ ਸਮਾਗਮ

PPN2912201501

ਬਠਿੰਡਾ, 29 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਧਾਰਮਿਕ ਜਥੇਬੰਦੀ ਸਾਹਿਬਜਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਰੋਪੜ ਸਰਕਲ ਬਠਿੰਡਾ ਵਲੋਂ ਮਾਤਾ ਗੁੱਜਰ ਕੌਰ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨ੍ਹੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਅਤੇ ਗੁਰਮਤਿ ਸਮਾਗਮ ਸੋਮਵਾਰ ਦੀ ਸ਼ਾਮ 6 ਵਜੇ ਤੋਂ 10 ਵਜੇ ਤੱਕ ਗੁਰਦੁਆਰਾ ਸਾਹਿਰਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਕਰਵਾਇਆ ਗਿਆ ਜਿਸ ਵਿਚ ਪ੍ਰੋ: ਮਨਿੰਦਰ ਸਿੰਘ ਰੋਪੜ ਕਾਲਜ ਵਾਲੇ ਅਤੇ ਭਾਈ ਤਰਸੇਮ ਸਿੰਘ ਹਰਰਾਏਪੁਰ ਵਾਲੇ ਸੰਗਤਾਂ ਨੂੰ ਸ਼ਬਦ ਗੁਰਬਾਣੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਪ੍ਰੋ: ਮਨਿੰਦਰ ਸਿੰਘ ਰੋਪੜ ਕਾਲਜ ਵਾਲਿਆਂ ਨੇ ਸਿੱਖ ਇਤਿਹਾਸ ਬਾਰੇ ਇਤਨੇ ਵਿਸਥਾਰ ਪੂਰਨ ਤਰੀਕੇ ਨਾਲ ਸੰਗਤਾਂ ਨੂੰ ਬਿਆਨ ਕੀਤਾ ਗਿਆ ਇਸ ਤਰ੍ਹਾਂ ਲੱਗਦਾ ਸੀ ਕਿ ਸਾਰਾ ਕੁਝ ਅੱਖਾਂ ਦੇ ਸਾਹਮਣੇ ਹੀ ਵਾਪਰ ਰਿਹਾ ਹੈ, ਸੰਗਤਾਂ ਇਸ ਮੌਕੇ ਆਪਣੀਆਂ ਅੱਖਾਂ ਵਿਚੋਂ ਹੰਝੂ ਨਹੀ ਰੋਕ ਸਕੀ। ਇਸ ਮੌਕੇ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਭਾਈ ਘਨੱਈਆ ਜੀ ਸੇਵਕ ਦਲ ਅਤੇ ਰਣਜੀਤ ਅਖਾੜਾ ਬਠਿੰਡਾ ਦੇ ਮੈਂਬਰਾਂ ਵਲੋਂ ਵੱਧ ਚੜ੍ਹ ਕੇ ਹਾਜ਼ਰੀ ਲਵਾਈ ਗਈ।ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply