Tuesday, March 24, 2026

ਮਾਤਾ ਗੁੱਜਰ ਕੌਰ, ਸਾਹਿਬਜ਼ਾਦੇ ਤੇ ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦਾ ਦਿਹਾੜਾ ਮਨਾਇਆ

PPN2912201502

ਬਠਿੰਡਾ, 29 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਾਬਾ ਜੀਵਨ ਸਿੰਘ ਵੈਲਫੇਅਰ ਸੋਸਾਇਟੀ ਬਠਿੰਡਾ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਤੇ ਭਲਾਈ ਟ੍ਰੱਸਟ ਚੰਡੀਗੜ੍ਹ ਦੁਆਰਾ ਗੁਰਦੁਆਰਾ ਕਮੇਟੀ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਜੀਵਨ ਪ੍ਰਕਾਸ਼ ਮਾਡਲ ਟਾਊਨ ਬਠਿੰਡਾ ਵਿਖੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ, ਸਾਹਿਬਜ਼ਾਦਾ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁੱਜਰ ਕੌਰ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਅਤੇ ਖਾਲਸਾਈ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਸਭ ਤੋਂ ਪਹਿਲਾਂ ਸ਼੍ਰੀ ਆਖੰਡ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਹਜੂਰੀ ਰਾਗੀ ਜਥਾ ਭਾਈ ਲਖਵਿੰਦਰ ਸਿੰਘ ਦੁਆਰਾ ਰਸਭਿੰਨਾ ਕੀਰਤਨ ਕੀਤਾ ਗਿਆ। ਉਪਰੰਤ ਕਥਾ ਵਾਚਕ ਭਾਈ ਅਵਤਾਰ ਸਿੰਘ ਕੈਰੇ ਦੁਆਰਾ ਸ਼ਹੀਦੀ ਸਾਕਾ ਸੁਣਾ ਕੇ ਸੰਗਤਾਂ ਵਿੱਚ ਜੋਸ਼ ਭਰ ਦਿੱਤਾ। ਉਨ੍ਹਾਂ ਵਿਸਥਾਰ ਵਿੱਚ ਦੱਸਿਆ ਕਿ ਕਿਸ ਤਰ੍ਹਾਂ ਔਰੰਗਜੇਬ ਨੇ ਹਿੰਦੁਸਤਾਨੀਆਂ ਉੱਪਰ ਜ਼ੁਲਮ ਤੇ ਜਬਰ ਕੀਤਾ ਅਤੇ ਇਸ ਖਿਲਾਫ਼ ਪਿਆਰੇ ਸਿੱਖ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਅਤੇ ਖੁਦ ਗੁਰੂ ਤੇਗ ਬਹਾਦਰ ਸਾਹਿਬ ਨੇ ਚਾਂਦਨੀ ਚੌਕ ਦਿੱਲੀ ਵਿਖੇ ਸ਼ਹੀਦੀ ਜਾਮ ਪੀਤਾ। ਉਪਰੰਤ ਭਾਈ ਜੈਤਾ ਜੀ ਨੇ ਆਪਣੇ ਪਿਤਾ ਦੀ ਕੁਰਬਾਨੀ ਦੇ ਕੇ ਸੀਸ ਅਤੇ ਧੜ੍ਹ ਅਦਲ ਬਦਲ ਕਰਕੇ ਗੁਰੂ ਸਾਹਿਬ ਦਾ ਪਾਵਨ ਸੀਸ ਦਿੱਲੀ ਤੋਂ 322ਕਿਲੋਮੀਟਰ ਦਾ ਬਿਖੜਾ ਪੈਂਡਾ ਤਹਿ ਕਰਦੇ ਹੋਏ ਸ਼੍ਰੀ ਆਨੰਦਪੁਰ ਪਹੁੰਚੇ ਜਿੱਥੇ ਬਾਲ ਗੋਬਿੰਦ ਰਾਏ ਨੇ ਭਾਈ ਜੈਤਾ ਜੀ ਨੂੰ ਗਲਵੱਕੜੀ ਵਿੱਚ ਲੈ ਕੇ ‘ਰੰਘਰੇਟਾ ਗੁਰੂ ਕਾ ਬੇਟਾ’ ਦੇ ਖਿਤਾਬ ਨਾਲ ਨਿਵਾਜਿਆ। ਭਾਈ ਅਵਤਾਰ ਸਿੰਘ ਕੈਰੇ ਨੇ ਸਾਹਿਬਜ਼ਾਦਿਆਂ ਦੁਆਰਾ ਦਿੱਤੀਆਂ ਲਾਸਾਨੀ ਸ਼ਹਾਦਤਾਂ ਬਾਰੇ ਵੀ ਵਿਸਥਾਰ ਵਿੱਚ ਵਰਨਣ ਕੀਤਾ ਜਿਸ ਨਾਲ ਹਰ ਅੱਖ ਨਮ ਹੋਈ ਅਤੇ ਰੌਂਗਟੇ ਖੜ੍ਹੇ ਹੋ ਗਏ। ਇਸ ਉਪਰੰਤ ਸਮਾਗਮ ਵਿੱਚ ਪੁੱਜੇ ਸੀਪੀਐਸ ਸਰੂਪ ਚੰਦ ਸਿੰਗਲਾ ਨੇ ਟ੍ਰੱਸਟ ਲਈ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਮੌਕੇ ਕਰੀਬ 30 ਕੇਸਧਾਰੀ ਬੱਚਿਆਂ ਦਾ ਸਿਰੋੋਪਾਓ ਨਾਲ ਸਨਮਾਨ ਕੀਤਾ। ਇਸ ਮੌਕੇ ਬਠਿੰਡਾ ਦਿਹਾਤੀ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਨੇ ਵੀ ਹਾਜਰੀ ਲਵਾਈ।ਇਸ ਸਮੇਂ ਸ਼ਹੀਦ ਬਾਬਾ ਜੀਵਨ ਸਿੰਘ ਵਿਦਿਅਕ ਤੇ ਭਲਾਈ ਟ੍ਰੱਸਟ ਦੇ ਵਾਈਸ ਚੇਅਰਮੈਨ ਸੁਖਚੈਨ ਸਿੰਘ, ਜ਼ਿਲ੍ਹਾ ਪ੍ਰਧਾਨ ਰਮੇਸ਼ ਸਿੰਘ, ਜਸਕਰਨ ਸਿੰਘ ਗਹਿਰੀ ਬੁੱਟਰ, ਬੀਬੀ ਕਰਮਜੀਤ ਕੌਰ ਗਿਆਨਾ ਆਦਿ ਵੀ ਹਾਜਰ ਸਨ। ਸਮਾਪਤੀ ਉਪਰੰਤ ਗੁਰੁ ਕਾ ਲੰਗਰ ਅਤੁੱਟ ਵਰਤਿਆ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply