Tuesday, March 24, 2026

ਆਪ ਪਾਰਟੀ ਦੇ ਆਗੂਆਂ ਨੇ ਸ਼ਹੀਦੀ ਜੋੜ ਮੇਲ ਵਿੱਚ ਟੋਪੀਆਂ ਨਾਲ ਕੀਤੀ ਸ਼ਮੂਲੀਅਤ

M.S.SIRSA 1

ਨਵੀਂ ਦਿੱਲੀ, 28 ਦਸੰਬਰ (ਅੰਮ੍ਰਿਤ ਲਾਲ ਮੰਨਣ)- ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਜੋੜ ਮੇਲੇ ਮੌਕੇ ਆਮ ਆਦਮੀ ਪਾਰਟੀ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਕੀਤੀ ਗਈ ਸਿਆਸ਼ੀ ਕਾਨਫਰੰਸ ਦੇ ਮਕਸਦ ਤੇ ਸ੍ਰੋਮਣੀ ਅਕਾਲੀ ਦਲ ਨੇ ਸਵਾਲ ਖੜੇ ਕੀਤੇ ਹਨ।ਧਾਰਮਿਕ ਬੇਅਦਬੀ ਦਾ ਦਾਅਵਾ ਕਰਦੇ ਹੋਏ ਦਲ ਦੇ ਸਾਬਕਾ ਵਿਧਾਇਕ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਇਸ ਕਾਨਫਰੰਸ ਵਿੱਚ ਸ਼ਾਮਿਲ ਗੈਰ-ਸਿੱਖਾਂ ਵੱਲੋਂ ਸਿਰ ਤੇ ਪਾਰਟੀ ਦੀਆਂ ਟੋਪੀਆਂ ਪਾ ਕੇ ਸ਼ਾਮਲ ਹੋਣ ਨੂੰ ਮਹਾਨ ਸ਼ਹਾਦਤਾਂ ਨੂੰ ਨਤਮਸਤਕ ਹੋਣ ਦੀ ਬਜਾਏ ਪਾਰਟੀ ਦੇ ਪ੍ਰਚਾਰ ਲਈ ਸਿਆਸੀ ਲਾਹਾ ਲੈਣ ਨਾਲ ਵੀ ਜੋੜਿਆ।
ਸਿਰਸਾ ਨੇ ਬਿਨਾਂ ਸ਼ੱਕ ਕਾਨਫਰੰਸ ਵਿਚ ਸ਼ਾਮਲ ਹੋਏ ਕਾਰਕੁੰਨਾਂ ਦੇ ਪੂਰੇ ਪੰਜਾਬ ਤੋਂ ਆਉਣ ਦਾ ਦਾਅਵਾ ਕਰਦੇ ਹੋਏ ਕਾਰਕੁੰਨਾਂ ਦੇ ਸ਼ਹਾਦਤਾਂ ਨੂੰ ਨਤਮਸਤਕ ਹੋਣ ਦੀ ਬਜਾਏ ਸਿਆਸੀ ਲਾਹਾ ਲੈਣ ਲਈ ਬੁਲਾਉਣ ਦਾ ਵੀ ਆਪ ਆਗੂਆਂ ਤੇ ਦੋਸ਼ ਲਗਾਇਆ।ਆਮ ਆਦਮੀ ਪਾਰਟੀ ਦੇ ਆਗੂਆਂ ਦੀ ਇਸ ਗਲਤੀ ਨੂੰ ਵੱਡੀ ਭੁੱਲ ਅਤੇ ਸਿੱਖ ਇਤਿਹਾਸ ਵਿੱਚ ਇਸ ਤਰ੍ਹਾਂ ਦੀ ਮਿਸਾਲ ਨਾ ਮਿਲਣ ਦਾ ਵੀ ਸਿਰਸਾ ਨੇ ਦਾਅਵਾ ਕੀਤਾ।ਸਿਰਸਾ ਨੇ ਉਕਤ ਬੇਅਦਬੀ ਲਈ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਿੱਖ ਕੌਮ ਤੋਂ ਮੁਆਫੀ ਮੰਗਣ ਦੀ ਵੀ ਮੰਗ ਕੀਤੀ ਹੈ।
ਕਾਨਫਰੰਸ ਵਿੱਚ ਮੌਜੂਦ ਪਾਰਟੀ ਦੇ ਸੀਨੀਅਰ ਆਗੂ ਸੰਜੈ ਸਿੰਘ ਵੱਲੋਂ ਕੀਤੀ ਗਈ ਸਿਆਸੀ ਬਿਆਨਬਾਜ਼ੀ ‘ਤੇ ਵੀ ਸਿਰਸਾ ਨੇ ਤਿੱਖੇ ਸਵਾਲ ਕੀਤੇ। ਸਿਰਸਾ ਨੇ ਸਵਾਲ ਕੀਤਾ ਕਿ ਪਾਰਟੀ ਆਗੂ ਉਥੇ ਛੋਟੇ ਸਾਹਿਬਜਾਦਿਆਂ ਦੀ ਵੱਡੀ ਸ਼ਹਾਦਤ ਅਤੇ ਗੁਰੂ ਸਾਹਿਬਾਨਾਂ ਨੂੰ ਨਤਮਸਤਕ ਹੋਣ ਗਏ ਸੀ ਜਾਂ ਜੋੜ ਮੇਲੇ ਦੇ ਨਾਂ ਤੇ ਸਿਆਸੀ ਮੁਫਾਦਾ ਦੀ ਪੂਰਤੀ ਲਈ ਗਏ ਸੀ?

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply