Tuesday, March 24, 2026

ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਵੀਰਵਾਰ ਨੂੰ

Rana Paramjit  Singh

ਨਵੀਂ ਦਿੱਲੀ, 28 ਦਸਬਰ (ਅੰਮ੍ਰਿਤ ਲਾਲ ਮੰਨਣ)-ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਅਤੇ ਜੋੜੀ ਰਖਣ ਦੇ ਅਰੰਭੇ ਗਏ ਹੋਏ ਪ੍ਰੋਗਰਾਮ ਅਧੀਨ 31 ਦਸੰਬਰ ਵੀਰਵਾਰ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਕਮੇਟੀ ਦੇ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਿਆਂ, ਗੁ. ਸੀਸਗੰਜ ਸਾਹਿਬ, ਗੁ. ਬੰਗਲਾ ਸਾਹਿਬ, ਗੁ. ਨਾਨਕ ਪਿਆਓ ਸਾਹਿਬ, ਗੁ. ਰਕਾਬ ਗੰਜ ਸਾਹਿਬ (ਭਾਈ ਲੱਖੀ ਸ਼ਾਹ ਵਣਜਾਰਾ ਹਾਲ), ਗੁ. ਮੋਤੀ ਬਾਗ ਸਾਹਿਬ, ਗੁ. ਬਾਲਾ ਸਾਹਿਬ ਅਤੇ ਗੁ. ਮਜਨੂੰ ਟਿੱਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿੱਚ ਪੰਥ ਪ੍ਰਵਾਨਤ ਪ੍ਰਸਿੱਧ ਕੀਰਤਨੀ ਜੱਥੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਪ੍ਰਚਾਰਕ ਗੁਰ ਸ਼ਬਦ ਦੀ ਵਿਆਖਿਆ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਸ. ਰਾਣਾ ਨੇ ਹੋਰ ਦਸਿਆ ਕਿ ਗੁ. ਰਕਾਬ ਗੰਜ ਸਾਹਿਬ ਵਿਖੇ ਹੋ ਰਹੇ ਸਮਾਗਮ ਦਾ ਸਿੱਧਾ ਪ੍ਰਸਾਰਣ ਰਾਤ 9 ਵਜੇ ਤੋਂ ਸਮਾਪਤੀ ਤੱਕ ਚੜ੍ਹਦੀਕਲਾ ਟਾਈਮ ਟੀਵੀ ਅਤੇ ਵੈੱਬਸਾਈਟ ਪੁਰ ਅਤੇ ਗੁ. ਸੀਸਗੰਜ ਸਾਹਿਬ ਵਿਖੇ ਹੋ ਰਹੇ ਸਮਾਗਮ ਦਾ ਸਿੱਧਾ ਪ੍ਰਸਾਰਣ ਫਤਿਹ ਟੀਵੀ ਪੁਰ ਹੋਵੇਗਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply