Friday, October 2, 2026

ਪਠਾਨਕੋਟ ਸ਼ਹਿਰ ਦੀਆਂ ਸਾਰੀਆਂ ਸੜਕਾਂ ‘ਤੇ ਐਲ.ਈ.ਡੀ ਲਾਈਟਾਂ ਜਗਮਗਾਉਣਗੀਆਂ ਅਸ਼ਵਨੀ ਸ਼ਰਮਾ

Ashwani Sharma

ਪਠਾਨਕੋਟ, 29 ਦਸੰਬਰ (ਪ.ਪ)- ਪਠਾਨਕੋਟ ਸ਼ਹਿਰ ਦੀਆਂ ਸਾਰੀਆਂ ਸੜਕਾਂ ‘ਤੇ ਐਲ.ਈ.ਡੀ ਲਾਈਟਾਂ ਜਗਮਗਾਉਣਗੀਆਂ ਅਤੇ ਇਹ ਤੋਹਫਾ ਸ਼ਹਿਰ ਵਾਸੀਆਂ ਨੂੰ ਨਵੇਂ ਸਾਲ ਵਿੱਚ ਦਿੱਤਾ ਜਾਵੇਗਾ।ਇਹ ਜਾਣਕਾਰੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਪਠਾਨਕੋਟ ਵੱਲੋਂ ਸ਼ਹਿਰ ਦੀਆਂ ਸਾਰੀਆਂ ਸਟਰੀਟ ਲਾਇਟਾਂ ‘ਤੇ ਐਲ.ਈ.ਡੀ. ਲਾਇਟਾਂ ਲਗਾਉਣ ਲਈ ਪੰਜਾਬ ਸਰਕਾਰ ਨੂੰ ਯੋਜਨਾ ਬਣਾ ਕੇ ਭੇਜੀ ਗਈ ਸੀ ਅਤੇ ਇਸ ਪ੍ਰੋਜੈਕਟ ਨੂੰ ਪੰਜਾਬ ਸਰਕਾਰ ਵਲੋਂ ਮੰਜੂਰੀ ਦੇ ਦਿੱਤੀ ਗਈ ਹੈ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਇਸ ਪ੍ਰਾਜੈਕਟ ‘ਤੇ 3.74 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਆਉਂਦੇ ਤਿੰਨ ਮਹੀਨਿਆਂ ਦੇ ਅੰਦਰ ਅੰਦਰ ਇਹ ਕੰਮ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲੇ ਚਰਨ ਵਿੱਚ ਸਰਕੂਲਰ ਰੋਡ ‘ਤੇ ਲਗਭਗ 7 ਲੱਖ ਰੁਪਏ ਖਰਚ ਕਰਕੇ 26 ਨਵੇਂ ਪੁਆਇੰਟਾਂ ‘ਤੇ ਨਵੀਆਂ ਐਲ.ਈ.ਡੀ. ਲਾਇਟਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਹੀ ਮਾਰਗ ‘ਤੇ ਨਲਵਾ ਨਹਿਰ ‘ਤੇ 3.50 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਪੁਲ ਦਾ ਕੰਮ ਜਲਦੀ ਪੂਰਾ ਕਰ ਲਿਆ ਜਾਵੇਗਾ ਅਤੇ ਲੋਕਾਂ ਨੂੰ ਆਵਾਜਾਈ ਲਈ ਸਮਰਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਵਿੱਚ ਗੁਰਦਾਸਪੁਰ ਰੋਡ ਅਤੇ ਢਾਂਗੂ ਰੋਡ ‘ਤੇ ਲਾਇਟਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਐਲ. ਈ.ਡੀ. ਲਾਇਟਾਂ ਲਗਾਉਣ ਨਾਲ ਜਿੱਥੇ ਨਗਰ ਨਿਗਮ ਦਾ ਬਿਜਲੀ ਦਾ ਖਰਚਾ ਘੱਟ ਹੋਵੇਗਾ, ਉਥੇ ਹੀ ਬੱਚਤ ਹੋਣ ਨਾਲ ਸ਼ਹਿਰ ਦੇ ਹੋਰ ਵੀ ਵਿਕਾਸ ਕੰਮਾਂ ਵਿੱਚ ਵਾਧਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰ ਦੇ ਸਰਵਪੱਖੀ ਵਿਕਾਸ ‘ਤੇ ਨਗਰ ਨਿਗਮ ਵੱਲੋਂ 15 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਤੋਂ ਇਲਾਵਾ ਢਾਕੀ ਰੋਡ ਤੋਂ ਸਬਜੀ ਮੰਡੀ ਤੱਕ 100 ਫੁੱਟੀ ਸੜਕ, ਢਾਂਗੂ ਰੋਡ, ਸ਼ਾਹਪੁਰ ਰੋਡ, ਮਿਸ਼ਨ ਰੋਡ ਆਦਿ ਸੜਕਾਂ ਦੀ ਮੁਰੰਮਤ ‘ਤੇ ਨਵ ਉਸਾਰੀ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਾਸੀਆਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹਈਆ ਕਰਨ ਲਈ ਵੱਖ ਵੱਖ ਵਾਰਡਾਂ ਵਿੱਚ ਡੂੰਘੇ ਟਿਊਬਵੈਲ ਵੀ ਲਗਾਏ ਗਏ ਹਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply