Sunday, September 13, 2026

ਫ਼ੈਡਰੇਸ਼ਨ ਗਰੇਵਾਲ ਵਲੋਂ ਭਾਈ ਕਾਉਕੇਂ ਦੀ ਤਸਵੀਰ ਸਿੱਖ ਅਜ਼ਾਇਬ ਘਰ ਵਿਚ ਲਾਉਣ ਦੀ ਮੰਗ

PPN3012201505

ਅੰਮ੍ਰਿਤਸਰ, 30 ਦਸੰਬਰ (ਗੁਰਪ੍ਰੀਤ ਸਿੰਘ)- ਅੱਜ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਗਰੇਵਾਲ ਦਾ ਇਕ ਵਫ਼ਦ ਫ਼ੈਡਰੇਸ਼ਨ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮਿਲਿਆ ਜਿੱਥੇ ਉਨ੍ਹਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਭਾਈ ਗੁਰਦੇਵ ਸਿੰਘ ਕਾਉਕੇਂ ਦੀ ਤਸਵੀਰ ਨੂੰ ਸਿੱਖ ਅਜਾਇਬ ਘਰ ਵਿਚ ਲਗਾਉਣ ਲਈ ਇਕ ਬੇਨਤੀ ਪੱਤਰ ਦਿੱਤਾ। ਭਾਈ ਗਰੇਵਾਲ ਨੇ ਕਿਹਾ ਕਿ ਭਾਈ ਗੁਰਦੇਵ ਸਿੰਘ ਕਾਉਕੇਂ ਜਿਨ੍ਹਾਂ ਆਪਣੇ ਕਾਰਜਕਾਲ ਤੋਂ ਪਹਿਲਾਂ ਅਤੇ ਬਾਅਦ ਵਿਚ ਸਿੱਖੀ ਪ੍ਰੰਪਰਾਵਾਂ ਅਨੁਸਾਰ ਸੰਘਰਸ਼ ਲੜਿਆ ਅਤੇ ਸ਼ਹਾਦਤ ਨੂੰ ਪ੍ਰਾਪਤ ਹੋਏ। ਉਨ੍ਹਾਂ ਦੀ ਪੰਥ ਪ੍ਰਤੀ ਦੇਣ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੀ ਤਸਵੀਰ ਸਿੱਖ ਅਜਾਇਬ ਘਰ ਵਿਚ ਲਾਈ ਜਾਣੀ ਚਾਹੀਦੀ ਹੈ।ਇਸ ਮੌਕੇ ਭਾਈ ਗਰੇਵਾਲ ਦੇ ਨਾਲ ਫ਼ੈਡਰੇਸ਼ਨ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਧਰਮ ਸਿੰਘ ਵਾਲਾ, ਕੰਵਲਜੀਤ ਸਿੰਘ ਲਾਲੀ ਮੀਰਾਂਕੋਟ, ਗੁਰਬਖਸ਼ ਸਿੰਘ ਸੇਖੋਂ, ਸੁਖਦੀਪ ਸਿੰਘ ਸਿੱਧਵਾਂ, ਸਰਵਣ ਸਿੰਘ ਮਾਹਲ, ਬਲਵਿੰਦਰ ਸਿੰਘ ਸੰਧੂ ਆਦਿ ਹਾਜ਼ਰ ਸਨ।

Check Also

ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …

Leave a Reply