Sunday, September 8, 2024

ਅਕਾਲੀ ਆਗੂਆਂ ਨੇ ਸਰਨਾ ਖਿਲਾਫ਼ ਕਾਰਵਾਈ ਦੀ ਕੀਤੀ ਮੰਗ

PPN280423

ਨਵੀਂ ਦਿੱਲੀ, 28 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਸ੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਇਕ ਵਫ਼ਦ ਨੇ ਅੱਜ ਅੰਮ੍ਰਿਤਸਰ ‘ਚ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕਰਕੇ 25 ਅਕਤੂਬਰ 2012 ਨੂੰ ਦਲ ਵੱਲੋਂ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਖਿਲਾਫ ਦਿੱਤੀ ਗਈ ਸ਼ਿਕਾਇਤ ਤੇ ਕਾਰਵਾਈ ਕਰਨ ਦੀ ਬੇਨਤੀ ਕੀਤੀ। ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਵਤਾਰ ਸਿੰਘ ਹਿੱਤ, ਕੌਮੀ ਜੱਥੇਬੰਦਕ ਸਕੱਤਰ ਕੁਲਦੀਪ ਸਿੰਘ ਭੋਗਲ, ਆਗੂ ਅਮਰਜੀਤ ਸਿੰਘ ਤਿਹਾੜ ਅਤੇ ਰਜਿੰਦਰ ਸਿੰਘ ਮੋਤੀਬਾਗ ਤੇ ਅਧਾਰਿਤ ਇਸ ਵਫ਼ਦ ਨੇ ਜੱਥੇਦਾਰ ਦਾ ਧਿਆਨ ਤਖ਼ਤ ਸੀ ਹਜੂਰ ਸਾਹਿਬ ਵੱਲੋਂ ਪੰਜਾਬ ਦੇ ਮਾਲ ਮੰਤਰੀ ਬਿਕ੍ਰਮ ਸਿੰਘ ਮਜੀਠੀਆ ਨੂੰ ਤਨਖ਼ਾਈਆ ਕਰਾਰ ਦੇਣ ਵਲ ਦਿਵਾਉਂਦੇ ਹੋਏ ਇਸ ਹੁਕਮਨਾਮੇ ਨੂੰ ਜਾਰੀ ਕਰਨ ਪਿੱਛੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸ਼ਕਤੀ ਨੂੰ ਕਮਜ਼ੋਰ ਕਰਨ ਲਈ ਦੇਸ਼ ਦੀਆਂ ਸਰਕਾਰਾਂ ਅਤੇ ਸਿੱਖ ਵਿਰੋਧੀ ਸੰਸਥਾਵਾਂ ਨੂੰ ਜ਼ਿਮੇਵਾਰ ਠਹਿਰਾਇਆ। ਅਕਤੂਬਰ 2012 ‘ਚ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਖਿਲਾਫ ਕੌਮ ਨੂੰ ਚੂਹਾ ਦੱਸਣ ਅਤੇ ਸਾਬਕਾ ਮੁੱਖ ਮੰਤਰੀ ਬੀਬੀ ਸ਼ੀਲਾ ਦਿਕਸ਼ਤ ਦੀ ਤਾਰੀਫ਼ ਕਰਨ ਦੌਰਾਨ ਭਾਈ ਗੁਰਦਾਸ ਜੀ ਦੀ ਵਾਰ ਗਲਤ ਪੜਨ ਦੀ ਦਿੱਤੀ ਗਈ ਸ਼ਿਕਾਇਤ ਤੇ ਸਰਨਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਕੇ ਕਾਰਵਾਈ ਕਰਨ ਦੀ ਵੀ ਵਫ਼ਦ ਨੇ ਮੰਗ ਕੀਤੀ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …

Leave a Reply