Sunday, September 8, 2024

ਖ਼ਾਲਸਾ ਕਾਲਜ ਪਬਲਿਕ ਸਕੂਲ ਨੇ ਸਹੋਦਿਯਾ ਕ੍ਰਿਕੇਟ ਟੂਰਨਾਂਮੈਂਟ ‘ਚ ਜਿੱਤੀ ਓਵਰਆਲ ਟਰਾਫ਼ੀ

PPN280424

ਅੰਮ੍ਰਿਤਸਰ, 28ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਖ਼ਾਲਸਾ ਕਾਲਜ ਪਬਲਿਕ ਸਕੂਲ ਨੇ 2 ਰੋਜ਼ਾ ਸਹੋਦਿਯਾ ਕ੍ਰਿਕੇਟ ਟੂਰਨਾਮੈਂਟ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਨਾ ਸਿਰਫ਼ ਓਵਰ ਆਲ ਟਰਾਫ਼ੀ ਆਪਣੇ ਨਾਂ ਕੀਤੀ, ਸਗੋਂ ਬਾਕੀ ਦੇ ਸਾਰੇ ਐਵਾਰਡ ਵੀ ਜਿੱਤਣ ‘ਚ ਸਫ਼ਲਤਾ ਪ੍ਰਾਪਤ ਕੀਤੀ। ਇਸ ਚੈਂਪੀਅਨਸ਼ਿਪ ਦਾ ਆਯੋਜਨ ਸਥਾਨਕ ਦਿੱਲੀ ਪਬਲਿਕ ਸਕੂਲ ਵਿਖੇ ਹੋਇਆ, ਜਿਸ ‘ਚ ਸੀ. ਬੀ. ਐੱਸ. ਈ. ਨਾਲ ਸਬੰਧਿਤ 16 ਸਕੂਲ ਦੀਆਂ ਟੀਮਾਂ ਨੇ ਭਾਗ ਲਿਆ। ਖ਼ਾਲਸਾ ਪਬਲਿਕ ਸਕੂਲ ਅਤੇ ਦਿੱਲੀ ਪਬਲਿਕ ਸਕੂਲ ਦੀਆਂ ਟੀਮਾਂ ਆਪਣੇ ਲੀਗ ਦੇ ਅਲੱਗ-ਅਲੱਗ ਮੈਚ ਜਿੱਤਦੇ ਹੋਏ ਫ਼ਾਈਨਲ ‘ਚ ਪਹੁੰਚੇ, ਜਿੱਥੇ ਖ਼ਾਲਸਾ ਪਬਲਿਕ ਸਕੂਲ ਨੇ ਮੇਜ਼ਬਾਨ ਟੀਮ ਨੂੰ ਹਰਾਕੇ ਟਰਾਫ਼ੀ ਆਪਣੇ ਨਾਂ ਕੀਤੀ। ਓਵਰ ਆਲ ਟਰਾਫ਼ੀ ਤੋਂ ਇਲਾਵਾ ਸਕੂਲ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਨੂੰ ਬੈਸਟ ਫ਼ਿਲਡਰ ਐਵਾਰਡ ਅਤੇ ਸਮਰਜੀਤ ਸਿੰਘ ਨੂੰ ਮੈਨ ਆਫ਼ ਦਾ ਮੈਚ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲ ਦੇ ਕ੍ਰਿਕੇਟ ਕੋਚ ਕੇਸ਼ਵ ਕੋਹਲੀ ਨੂੰ ਬੈਸਟ ਡੀ. ਪੀ. ਐਵਾਰਡ ਨਾਲ ਨਿਵਾਜਿਆ ਗਿਆ। ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਪੂਰੀ ਟੀਮ ਅਤੇ ਕੋਚ ਨੂੰ ਵਧਾਈ ਦਿੰਦਿਆ ਕਿਹਾ ਕਿ ਉਨ੍ਹਾਂ ਨੇ ਸ਼ਾਨਦਾਰ ਖ਼ੇਡ ਦਾ ਪ੍ਰਦਰਸ਼ਨ ਕੀਤਾ ਅਤੇ ਟਰਾਫ਼ੀ ਹਾਸਲ ਕੀਤੀ। ਉਨ੍ਹਾਂ ਨੇ ਕਿਹਾ ਕਿ ਖੇਡਾਂ ਇਕ ਵਿਦਿਆਰਥੀਆਂ ਦੇ ਜੀਵਨ ‘ਚ ਅਹਿਮ ਸਥਾਨ ਰੱਖਦੀਆਂ ਹਨ। ਉਨ੍ਹਾਂ ਨੇ ਮੈਨੇਜ਼ਮੈਂਟ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਸਦਕਾ ਸਕੂਲ ‘ਚ ਖ਼ੇਡ ਢਾਂਚਾ ਮਜ਼ਬੂਤ ਹੋਇਆ ਹੈ, ਜਿਸ ਸਦਕਾ ਖੇਡਾਂ ‘ਚ ਵਧੀਆ ਨਤੀਜ਼ੇ ਮਿਲ ਰਹੇ ਹਨ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …

Leave a Reply