ਚੌਂਕ ਮਹਿਤਾ, 31 ਦਸੰਬਰ (ਜੋਗਿੰਦਰ ਸਿੰਘ ਮਾਣਾ) – ਜਥੇਦਾਰ ਤੋਤਾ ਸਿੰਘ ਖੇਤੀਬਾੜੀ ਮੰਤਰੀ ਪੰਜਾਬ ਅਤੇ ਹਲਕਾ ਜੰਡਿਆਲਾ ਗੁਰੁੂ ਦੇ ਵਿਧਾਇਕ ਬਲਜੀਤ ਸਿੰਘ ਜਲਾਲਉਸਮਾਂ ਅੱਜ ਬਾਅਦ ਦੁਪਹਿਰ ਦਮਦਮੀ ਟਕਸਾਲ ਦੇ ਹੈਡਕੁਆਰਟਰ ਗੁਰੁਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਨਤਮਸਤਕ ਹੋਣ ਲਈ ਵਿਸ਼ੇਸ਼ ਤੌਰ ਤੇ ਪਹੁੰਚੇ।ਸਭ ਤੋ ਪਹਿਲਾਂ ਉਨਾ੍ਹਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ‘ਚ ਮੱਥਾ ਟੇਕਿਆ ਉਪਰੰਤ ਉਹ ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਨੂੰ ਮਿਲਣ ਲਈ ਉਨਾ੍ਹਂ ਦੀ ਕੋਠੀ ਪਹੂੰਚੇ ਅਤੇ ਸੰਤ ਮਹਾਂਪੁਰਸ਼ਾਂ ਨਾਲ ਬੰਦ ਕਮਰਾ ਮੀਟਿੰਗ ਕੀਤੀ।ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਜਥੇ ਤੋਤਾ ਸਿੰਘ ਨੂੰ ਸਿਰੋਪਾਉ ਭੈਂਟ ਕਰਕੇ ਸਨਮਾਨਿਤ ਕੀਤਾ।ਪੱਤਰਕਾਰਾਂ ਵੱਲੋ ਕੀਤੇ ਇੱਕ ਸਵਾਲ ਦੇ ਜੁਆਬ ਵਿਚ ਕਿਹਾ ਕਿ ਪੰਜਾਬ ਇੱਕ ਅਜਿਹਾ ਸੂਬਾ ਹੈ ਜੋ ਕੇਵਲ ਖੇਤੀ ਬਾੜੀ ਤੇ ਨਿਰਭਰ ਹੈ ਜਿਸ ਕਾਰਨ ਆਉਣ ਵਾਲੇ ਸਮੇਂ ਵਿਚ ਪੰਜਾਬ ਸਰਕਾਰ ਵੱਲੋ ਖੇਤੀਬਾੜ੍ਹੀ ਨੂੰ ਹੋਰ ਵਧੇਰੇ ਸਥਿਰ ਅਤੇ ਵਿਕਸਤ ਬਣਾਉਣ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ।ਇਸ ਮੌਕੇ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ, ਮਾਸਟਰ ਹਰਸ਼ਦੀਪ ਸਿੰਘ, ਬਾਬਾ ਸੁਖਵੰਤ ਸਿੰਘ, ਸਰਪੰਚ ਮੇਜਰ ਸਿੰਘ, ਰਜਿੰਦਰ ਸਿੰਘ ਸ਼ਾਹ ਬਲਾਕ ਸੰਮਤੀ, ਬਾਬਾ ਬੋਹੜ੍ਹ ਸਿੰਘ, ਹਰਗੋਪਾਲ ਸਿੰਘ ਰੰਧਾਵਾ, ਤੇਜਿੰਦਰਪਾਲ ਲਾਡੀ ਅਤੇ ਹੋਰ ਸਿੰਘ ਹਾਜਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …