Thursday, April 30, 2026

ਬੀਤੇ ਸਾਲ ਦੀਆਂ ਲਾਵਾਰਿਸ਼ ਲਾਸ਼ਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ

PPN3112201507

ਬਠਿੰਡਾ, 31 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ 31 ਦਸੰਬਰ ਦੀ ਸਵੇਰੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਸੰਗਤੀ ਰੂੁਪ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਅੰਤਿਮ ਅਰਦਾਸ ਗੁਰਦੁਆਰਾ ਖਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਵਿਖੇ ਕੀਤੀ ਗਈ। ਇਥੇ ਜ਼ਿਕਰਯੋਗ ਹੈ ਕਿ ਬੀਤੇ ਸਾਲ ਦੌਰਾਨ ਮ੍ਰਿਤਕ ਲਾਵਾਰਿਸ਼ ਲਾਸ਼ਾਂ , ਕੁਦਰਤੀ ਆਫ਼ਤਾਵਾਂ ਕਾਰਨ ਚਲਾਣਾ ਕਰ ਗਏ ਸਨ, ਉਨ੍ਹਾਂ ਦਾ ਸਸਕਾਰ ਸਮਾਜ ਸੇਵੀ ਸੰਸਥਾਵਾਂ ਵਲੋਂ ਕੀਤਾ ਜਾਂਦਾ ਹੈ , ਪ੍ਰੰਤੂ ਉਨ੍ਹਾ ਦੀ ਆਤਮਿਕ ਸ਼ਾਂਤੀ ਲਈ ਧਾਰਮਿਕ ਰੀਤੀ ਰਿਵਾਜ਼ਾਂ ਨਾਲ ਅੰਤਿਮ ਅਰਦਾਸ ਨਹੀ ਹੋ ਸਕਦੀ, ਉਨ੍ਹਾਂ ਸਮੂਹ ਵਿਛੜੀਆਂ ਰੂਹਾਂ ਪ੍ਰਤੀ ਨਮਿਤ ਸਮੂਹ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵਲੋਂ ਅੰਤਿਮ ਅਰਦਾਸ ਵਿਚ ਪੁੱਜਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂ ਦੇ ਫੁੱਲ ਭੇਂਟ ਕੀਤੀ ਗਈ। ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਸਹਾਰਾ ਜਨ ਸੇਵਾ ਦੇ ਪ੍ਰਧਾਨ ਵਿਜੈ ਗੋਇਲ, ਯੂਨਾਈਟਿਡ ਵੈਲਫੇਅਰ ਸੁਸਾਇਟੀ ਦੇ ਮੈਂਬਰ ਨੂੰ ਸੁਸਾਇਟੀ ਦੇ ਸਮੂੁਹ ਮੈਂਬਰਾਂ ਅਤੇ ਰਾਜਿੰਦਰ ਸਿੰੰਘ ਸਿੱਧੂ ਵਲੋਂ ਸਨਮਾਨਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਅਮਰਜੀਤ ਸਿੰਘ ,ਦਿਲਬਾਗ ਸਿੰਘ, ਵੀਰਦਵਿੰਦਰ ਸਿੰਘ, ਅਬਨਾਸ਼ ਸਿੰਘ ਸੋਢੀ, ਕੁਲਦੀਪ ਸਿੰਘ ਅਤੇ ਸੁਖਦੇਵ ਸਿੰਘ ਆਦਿ ਮੈਂਬਰ ਤੋਂ ਇਲਾਵਾ ਪ੍ਰਧਾਨ ਰਾਜਿੰਦਰ ਸਿੰਘ ਸਿੱਧੂ ਗੁਰਦੁਆਰਾ ਖਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ, ਸੂਬਾ ਪ੍ਰਧਾਨ ਅਤੇ ਵਪਾਰ ਮੰਡਲ ਦੇ ਸਟੇਟ ਚੇਅਰਮੈਨ ਕਰਤਾਰ ਸਿੰਘ ਜੌੜਾ, ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਸਰਕਲ, ਬੀਬੀ ਬਲਦੇਵ ਕੌਰ ਇਸਤਰੀ ਸਤਸੰਗ ਜੱਥਾ ਗੁਰਦੁਆਰਾ ਸਿੰਘ ਸਭਾ, ਗੁਰਦਰਸ਼ਨ ਸਿੰਘ ਸੇਠੀ ਰਣਜੀਤ ਅਖਾੜਾ ਦੇ ਮੈਂਬਰ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply