ਅੰਮ੍ਰਿਤਸਰ, 31 ਦਸੰਬਰ (ਗੁਰਚਰਨ ਸਿੰਘ)- ਭਾਸ਼ਾ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਪੱਧਰ ‘ਤੇ ਊਰਦੂ ਦੀ ਮੁਫ਼ਤ ਪੜ੍ਹਾਈ ਕਰਵਾਉਣ ਲਈ ਉਰਦੂ ਆਮੋਜ਼ ਕਲਾਸ ਦਾ ਨਵਾਂ ਦਾਖ਼ਲਾ ਜ਼ਿਲ੍ਹਾ ਭਾਸ਼ਾ ਅਫ਼ਸਰ ਦੇ ਦਫ਼ਤਰ ਮਜੀਠਾ ਰੋਡ, ਫੋਰ.ਐਸ ਸਕੂਲ ਬਿਲਡਿੰਗ ਵਿਖੇ ੧ ਜਨਵਰੀ ੨੦੧੬ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਭੁਪਿੰਦਰ ਸਿੰਘ ਨੇ ਦੱਸਿਆ ਕਿ ੬ ਮਹੀਨੇ ਦੇ ਇਸ ਕੋਰਸ ਵਿਚ ਉਰਦੂ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੋਰਸ ਲਈ ਦਫ਼ਤਰੀ ਕੰਮ ਵਾਲੇ ਦਿਨ ਸ਼ਾਮ ੫.੧੫ ਤੋਂ ਸ਼ਾਮ ੬.੧੫ ਵਜੇ ਤੱਕ ਕਲਾਸਾਂ ਲਗਾਈਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਇਸ ਕੋਰਸ ਲਈ ਦਾਖ਼ਲਾ ੧੩ ਜਨਵਰੀ ਤੱਕ ਜਾਰੀ ਰਹੇਗਾ ਅਤੇ ਦਾਖ਼ਲਾ ਫਾਰਮ ਉਪਰੋਕਤ ਦਫ਼ਤਰ ਤੋਂ ਕਿਸੇ ਵੀ ਦਫ਼ਤਰੀ ਕੰਮ ਵਾਲੇ ਦਿਨ ਪ੍ਰਾਪਤ ਕੀਤੇ ਜਾ ਸਕਦੇ ਹਨ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media