ਪਠਾਨਕੋਟ, 31 ਦਸੰਬਰ (ਪ.ਪ)- ਪੰਜਾਬ ਸਰਕਾਰ ਵੱਲੋਂ ਪੰਜਾਬੀ ਸੂਬਾ ਮੋਰਚਾ 1955 ਤੋਂ 1965 ਤੱਕ ਅਤੇ ਸੰਕਟ ਕਾਲ ਦੌਰਾਨ 26 ਜੂਨ, 1975 ਤੋਂ 21 ਮਾਰਚ, 1977 ਤੱਕ ਭਾਗ ਲੈਣ ਵਾਲੇ ਸੰਘਰਸ਼ੀ ਯੋਧਿਆਂ ਨੂੰ ਵਿੱਤੀ ਸਹਾਇਤਾ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਣੀਆਂ ਹਨ। ਇਹ ਪ੍ਰਗਟਾਵਾ ਸ਼੍ਰੀ ਕੇ.ਐਸ ਰਾਜ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਰਦਿਆਂ ਦੱਸਿਆ ਕਿ ਇਹ ਸਕੀਮ 8 ਦਸੰਬਰ, 2015 ਤੋਂ ਇੱਕ ਮਹੀਨੇ ਲਈ ਲਾਗੂ ਹੋਈ ਹੈ ਅਤੇ ਜ਼ਿਲ੍ਹਾ ਪਠਾਨਕੋਟ ਵਿੱਚ ਰਹਿੰਦੇ ਸੰਘਰਸ਼ੀ ਯੋਧਿਆਂ ਜਿਨ੍ਹਾਂ ਨੇ ਉਕਤ ਮੋਰਚਿਆਂ ਵਿੱਚ ਭਾਗ ਲਿਆ ਹੈ, ਉਹ ਦਫ਼ਤਰ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਸੀ.ਡੀ.ਏ. ਸ਼ਾਖਾ ਵਿੱਚ, ਦਫ਼ਤਰ ਉਪ ਮੰਡਲ ਮੈਜਿਸਟਰੇਟ ਪਠਾਨਕੋਟ ਅਤੇ ਧਾਰਕਲਾਂ, ਸੁਵਿਧਾ ਕੇਂਦਰ ਪਠਾਨਕੋਟ ਅਤੇ ਧਾਰਕਲਾਂ ਵਿਖੇ ਦਫ਼ਤਰੀ ਕੰਮ ਕਾਜ ਵਾਲੇ ਦਿਨ ਨਿਰਧਾਰਿਤ ਪ੍ਰੋਫਾਰਮੇ ਲੈ ਕੇ ਅਪਲਾਈ ਕਰ ਸਕਦੇ ਹਨ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media