ਪਠਾਨਕੋਟ, 31 ਦਸੰਬਰ (ਪ.ਪ)- ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਬਣਾਈਆਂ ਗਈਆਂ ਭਲਾਈ ਸਕੀਮਾਂ ਦਾ ਲੋਕਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਤਹਿਤ ਵੱਖ ਵੱਖ ਪੈਨਸ਼ਨ ਸਕੀਮਾਂ ਬੁਢਾਪਾ, ਅਪੰਗ, ਆਸ਼ਰਿਤਾਂ ਅਤੇ ਵਿਧਵਾਂ ਪੈਨਸ਼ਨ ਦਾ ਲਾਭ ਲੋਕਾਂ ਨੂੰ ਦੇਣ ਲਈ ਸ਼ਹਿਰ ਦੇ ਹਰੇਕ ਵਾਰਡ ਵਿੱਚ ਕੈਂਪ ਲਗਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਕਰਦਿਆਂ ਦੱਸਿਆ ਕਿ ਇੰਨ੍ਹਾਂ ਕੈਂਪਾਂ ਵਿੱਚ ਵੱਖ ਵੱਖ ਪੈਨਸ਼ਨ ਸਕੀਮਾਂ ਸਬੰਧੀ ਫਾਰਮ ਭਰ ਕੇ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਪ੍ਰੋਗਰਾਮ ਤਹਿਤ ਵਾਰਡ ਨੰਬਰ 41 ਵਿੱਚ ਕੈਂਪ ਲਗਾ ਕੇ ਵੱਖ ਵੱਖ ਪੈਨਸ਼ਨ ਸਕੀਮਾਂ ਤਹਿਤ ਲੋਕਾਂ ਦੇ ਫਾਰਮ ਭਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਕੈਂਪ 30 ਦਸੰਬਰ ਤੋਂ ਲੈ ਕੇ 1 ਜਨਵਰੀ, 2016 ਤੱਕ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਅੱਜ ਤੱਕ 135 ਲਾਭਪਾਤਰੀਆਂ ਦੇ ਫਾਰਮ ਭਰ ਕੇ ਲੋੜੀਂਦੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੱਖ ਵੱਖ ਵਾਰਡਾਂ ਵਿੱਚ ਕੈਂਪ ਲਗਾ ਕੇ ਲੋਕਾਂ ਦੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਹੁਣ ਤੱਕ 6000 ਸਿਹਤ ਸਮਾਰਟ ਕਾਰਡ ਬਣਾਏ ਗਏ ਹਨ। ਉਨ੍ਹਾਂ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਲਈ ਬਣਾਈਆਂ ਗਈਆਂ ਭਲਾਈ ਤੇ ਵਿਕਾਸ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਸੁਰੇਸ਼ ਸ਼ਰਮਾ ਪਿੰਟੂ ਕੌਂਸਲਰ, ਰਾਜਿੰਦਰ ਕੁਮਾਰ ਲਾਡੀ, ਦਿਨੇਸ਼ ਕੁਮਾਰ ਅਤੇ ਵਾਰਡ ਦੇ ਅਕਾਲੀ ਭਾਜਪਾ ਵਰਕਰ ਹਾਜ਼ਰ ਸਨ।
Check Also
ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ
ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …
Punjab Post Daily Online Newspaper & Print Media