Monday, July 8, 2024

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਮੂਹ ਮੁਲਾਜ਼ਮਾਂ ਲੋਕਾਂ ਨਾਲ ਚੰਗਾ ਵਿਹਾਰ ਕਰਨ ਦੀ ਚੁੱਕੀ ਸਹੁੰ

PPN0101201604ਬਠਿੰਡਾ, 1 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸਿਵਲ ਹਸਪਤਾਲ ਵਿੱਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਤਹਿਤ ਕੰਮ ਕਰਦੇ ਸਾਰੇ ਮੁਲਾਜ਼ਮ ਨਵੇਂ ਸਾਲ ਦੀ ਸ਼ੁਰੂਆਤ ਲੋਕਾਂ ਨਾਲ ਚੰਗਾ ਵਿਹਾਰ ਕਰਨ ਦੀ ਸਹੁੰ ਚੁੱਕਾਉਂਦੇ ਹੋਏ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਡਾ: ਤੇਜਵੰਤ ਸਿੰਘ ਰੰਧਾਵਾ ਬਠਿੰਡਾ । ਇਥੇ ਜ਼ਿਕਰਯੌਗ ਹੈ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸੁਰਜੀਤ ਕੁਮਾਰ ਜਿਆਣੀ ‘ਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਦੇ ਸਾਰੇ ਸਿਹਤ ਮੁਲਾਜ਼ਮਾਂ ਨੂੰ ਚੰਗੇ ਵਿਹਾਰ ਸਬੰਧੀ ਸਹੁੰ ਚੁਕਾਈ ਜਾਵੇਗੀ। ਇਸ ਸਹੁੰ ਚੁੱਕ ਸਮਾਗਮ ਵਿਚ ਸਿਹਤ ਵਿਭਾਗ ਦੇ ਮੈਡੀਕਲ ਤੇ ਪੈਰਾਮੈਡੀਕਲ ਅਦਾਰੇ ਦੇ ਸਾਰੇ ਮੁਲਾਜਮ ਨਵੇਂ ਸਾਲ ਦੇ ਪਹਿਲੇ ਦਿਨ 1 ਜਨਵਰੀ 2016 ਨੂੰ ਸਾਰੇ ਸਰਕਾਰੀ ਹਸਪਤਾਲਾ ਵਿੱਚ ਮੈਡੀਕਲ ਤੇ ਪੈਰਾਮੈਡੀਕਲ ਸਟਾਫ ਨੂੰ ਮਰੀਜਾਂ ਤੇ ਹੋਰ ਲੋਕਾਂ ਨਾਲ ਚੰਗਾ ਵਤੀਰਾ ਕਰਨ, ਲੋਕਾਂ ਨੂੰ ਚੰਗੀਆਂ ਸੇਵਾਵਾਂ ਦੇਣ, ਹਰ ਕੰਮ ਨੂੰ ਜ਼ਿੰਮੇਵਾਰੀ ਦੇ ਨਾਲ ਨਿਭਾਉਣ ਅਤੇ ਹਰ ਸਵਾਲ ਦਾ ਸਹੀ ਤੇ ਸੰਤੋਸ਼ਜਨਕ ਜਵਾਬ ਦੇਣ ਸਬੰਧੀ ਹਾਜ਼ਰ ਸਨ। ਇਸ ਸਹੁੰ ਨੂੰ ਚੁਕਾਉਣ ਦਾ ਉਦੇਸ਼ ਮੈਡੀਕਲ ਤੇ ਪੈਰਾਮੈਡੀਕਲ ਸਟਾਫ ਵੱਲੋਂ ਮਰੀਜਾਂ ਤੇ ਉਨ੍ਹਾਂ ਦੇ ਨਾਲ ਆਏ ਅਟੈਂਡੈਂਟ ਦੇ ਨਾਲ ਹਮਦਰਦੀ ਭਰਿਆ ਅਤੇ ਸਦਭਾਵਨਾ ਨਾਲ ਪੇਸ਼ ਆਉਣ ਦੇ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਮਨੋਵਿਗਿਆਨਕਾਂ ਦੇ ਮੁਤਾਬਿਕ ਜੇਕਰ ਮਰੀਜਾਂ ਦੇ ਨਾਲ ਡਾਕਟਰ ਵੱਲੋਂ ਚੰਗਾ ਵਿਹਾਰ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੀ ਗੱਲ ਨੂੰ ਪੂਰੀ ਤਰ੍ਹਾਂ ਸੁਣ ਲਿਆ ਜਾਂਦਾ ਹੈ ਤਾਂ ਮਰੀਜਾਂ ਵਿੱਚ ਬਿਮਾਰੀ ਨਾਲ ਲੜਨ ਲਈ ਹੌਸਲਾ ਵੱਧ ਜਾਂਦਾ ਹੈ। ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਲੋਕਾਂ ਨਾਲ ਚੰਗਾ ਵਿਹਾਰ ਕਰਨ ਸਬੰਧੀ ਸਮੇਂ ਸਮੇਂ ਤੇ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ। ਇਸ ਕਾਰਣ ਸਿਹਤ ਮੁਲਾਜਮ ਦੇ ਵਿਹਾਰ ਵਿੱਚ ਵੀ ਕਾਫੀ ਸੁਧਾਰ ਹੋਇਆ ਹੈ। ਸਿਹਤ ਮੁਲਾਜਮਾਂ ਵੱਲੋਂ ਪੂਰੀ ਮਿਹਨਤ ਨਾਲ ਲੋਕਾਂ ਦੀ ਸੇਵਾਵਾਂ ਕਰਨ ਲਈ ਵਚਨਬੱਧ ਹੋਣਗੇ। ਉਨ੍ਹਾਂ ਵਿੱਚ ਲੋਕਾਂ ਨਾਲ ਚੰਗਾ ਵਤੀਰਾ ਕਰਨ ਲਈ ਪ੍ਰੇਰਣਾ ਮਿਲੇਗੀ। ਸਿਵਲ ਸਰਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਦੀ ਚੰਗੀ ਸਿਹਤ ਸੰਭਾਲ ਲਈ ਵੱਚਨਬੱਧ ਹੈ। ਇਸ ਦੇ ਚੱਲਦੇ ਹੀ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਪਹਿਲਾਂ ਨਾਲੋਂ ਮਰੀਜਾਂ ਦੀ ਸੰਖਿਆ ਲਗਾਤਾਰ ਵੱਧ ਰਹੀ ਹੈ ਅਤੇ ਸੰਸਥਾਗਤ ਜਣੇਪੇ ਵਿੱਚ ਵੀ ਕਾਫੀ ਸੁਧਾਰ ਹੋਇਆ ਹੈ। ਲੋਕਾਂ ਦਾ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਯਕੀਨ ਵਧਿਆ ਹੈ ਅਤੇ ਭਾਰੀ ਸੰਖਿਆ ਵਿੱਚ ਲੋਕ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਇਲਾਜ ਕਰਵਾਉਣ ਨੂੰ ਤਵੱਜੋ ਦੇ ਰਹੇ ਹਨ। ਇਸ ਲਈ ਲੋਕਾਂ ਦੇ ਵਿਸ਼ਵਾਸ ਨੂੰ ਕਾਇਮ ਰੱਖਣ ਦੇ ਲਈ ਸਿਹਤ ਵਿਭਾਗ ਅਤੇ ਸਟਾਫ ਦੀ ਜ਼ਿੰਮੇਵਾਰੀ ਵੀ ਵੱਧ ਜਾਂਦੀ ਹੈ ਕਿ ਉਹ ਲੋਕਾਂ ਨੂੰ ਹੋਰ ਬਿਹਤਰ ਸੇਵਾਵਾਂ ਦੇਣ। ਸਿਵਲ ਸਰਜਨ ਨੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਕੋਈ ਵੀ ਸਿਹਤ ਮੁਲਾਜਮ ਲੋਕਾਂ ਦੇ ਨਾਲ ਬੁਰਾ ਵਿਹਾਰ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ ਬਣਦੀ ਅਨੁਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply