Thursday, October 1, 2026

ਤਖਤ ਸ੍ਰੀ ਹਜੂਰ ਸਾਹਿਬ ਵਲੋਂ ਸ੍ਰ. ਮਜੀਠੀਆ ਦਾ ਮਾਫੀਨਾਮਾ ਮਨਜੂਰ

PPN280428

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗੁਰਬਾਣੀ ਦੇ ਗਲਤ ਉਚਾਰਨ ਨੂੰ ਲੈ ਕੇ ਤਖਤ ਸ੍ਰੀ ਹਜੂਰ ਸਾਹਿਬ ਵਲੋਂ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੂੰ ਜੋ ਹੁਕਮਨਾਮਾ ਜਾਰੀ ਕੀਤਾ ਗਿਆ ਸੀ, ਉਸ ਬਾਬਤ ਤਖਤ ਸਾਹਿਬ ਵਿਖੇ ਆਪਣੀ ਗਲਤੀ ਮੰਨਦਿਆਂ ਬਿਕਰਮ ਸਿੰਘ ਮਜੀਠੀਆ ਨੇ ਜੋ ਲਿਖਤੀ ਪੱਤਰ ਭੇਜਿਆ ਸੀ ਉਸ ਨੂੰ ਮਨਜੂਰ ਕਰ ਲਿਆ ਗਿਆ ਹੈ। ਇਸ ਪੱਤਰ ਵਿੱਚ ਸ੍ਰ. ਮਜੀਠੀਆ ਨੇ ਚੋਣਾ ਤੋਂ ਬਾਅਦ ਤਖਤ ਸ੍ਰੀ ਹਜੂਰ ਸਾਹਿਬ ਪੇਸ਼ ਹੋ ਕੇ ਮਿਲੀ ਸਜਾ ਪੂਰੀ ਕਰਨ ਦੀ ਬੇਨਤੀ ਵੀ ਕੀਤੀ ਸੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply