Monday, July 8, 2024

ਡੀ.ਏ.ਵੀ ਪਬਲਿਕ ਸਕੂਲ ਵਿੱਚ ਨਵੇਂ ਸਾਲ ਦੇ ਹਵਨ ਦਾ ਆਯੋਜਨ

PPN0101201613

ਅੰਮ੍ਰਿਤਸਰ, 1 ਜਨਵਰੀ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਨਵੇਂ ਸਾਲ ‘ਤੇ ਹਵਨ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸਾਰੇ ਸਟਾਫ਼ ਤੇ ਵਿਦਿਆਰਥੀਆਂ ਦੀ ਸੁੱਖ ਸ਼ਾਂਤੀ, ਤੰਦਰੁਸਤੀ ਤੇ ਆਉਣ ਵਾਲਾ ਨਵਾਂ ਸਾਲ ਸਾਰਿਆਂ ਲਈ ਸ਼ੁੱਭ ਰਹਿਣ ਲਈ ਪ੍ਰਾਰਥਨਾ ਕੀਤੀ ਗਈ। ਸਾਰਿਆਂ ਨੇ ਸੱਚੇ ਮਨ ਦੇ ਨਾਲ ਹਵਨ ਵਿੱਚ ਅਹੁਤੀਆਂ ਦਿੱਤੀਆਂ ਅਤੇ ਸ਼ੁੱਭ ਸੰਕਲਪ ਲਏ।ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਜੀ ਨੇ ਸਾਰਿਆਂ ਨੂੰ ਕਿਹਾ ਕਿ ਡੀ.ਏ.ਵੀ ਵਰਗੇ ਸੰਸਕਾਰ ਤੇ ਕਾਰਜ ਕੁਸ਼ਲਤਾ ਦਾ ਯੋਗਦਾਨ ਹਰ ਖੇਤਰ ਵਿੱਚ ਸਲਾਹੁਣਯੋਗ ਹੈ। ਹਵਨ ਅੱਜ ਦੇ ਸਮੇਂ ਦੀ ਮਾਨਸਿਕ ਸੰਤੁਸ਼ਟੀ ਤੇ ਵਾਤਾਵਰਣ ਦੇ ਪ੍ਰਦੂਸ਼ਣ ਵਰਗੀਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਖ਼ਤਮ ਕਰ ਸਕਦਾ ਹੈ । ਸਾਰਿਆਂ ਨੇ ਪਰਮਾਤਮਾ ਅੱਗੇ ਇਹ ਪ੍ਰਾਰਥਨਾ ਕੀਤੀ ਕਿ ਸਾਡੇ ਸ਼ਰੀਰ ਦੇ ਸਾਰੇ ਅੰਗਾਂ ਨੂੰ ਨਿਰੋਗ ਰੱਖੇ ਤੇ ਨਾਲ ਹੀ ਡੀ.ਏ.ਵੀ. ਸੰਸਥਾ ਦੀ ਤਰੱਕੀ ਦੇ ਲਈ ਪਰਮਾਤਮਾ ਅੱਗੇ ਪ੍ਰਾਰਥਨਾ ਕੀਤੀ ਗਈ।
ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਇਸ ਮੌਕੇ ਤੇ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਇਹ ਨਵਾਂ ਸਾਲ ਸਾਰਿਆਂ ਲਈ ਖ਼ੁਸ਼ੀਆਂ ਲੈ ਕੇ ਆਵੇ। ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਸਾਰੇ ਸਟਾਫ ਤੇ ਵਿਦਿਆਰਥੀਆਂ ਨੂੰ ਸ਼ੁੱਭਸ਼ਕਾਮਨਾਵਾਂ ਤੇ ਆਸ਼ੀਰਵਾਦ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਾਨੂੂੰ ਸਾਰਿਆਂ ਨੂੰ ਆਪਣੀ ਤੇ ਸੰਸਥਾ ਦੀ ਤਰੱਕੀ ਦੇ ਲਈ ਕੋਸ਼ਿਸ਼ਾਂ ਕਰਦੇ ਰਹਿਣਾ ਚਾਹੀਦਾ ਹੈ ਤਾਂਕਿ ਸਕੂਲ ਦੇ ਨਾਲਸ਼ਨਾਲ ਉਨ੍ਹਾਂ ਦੀ ਆਪਣੀ ਤਰੱਕੀ ਵੀ ਹੋ ਸਕੇ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply