Monday, July 8, 2024

ਦਸ਼ਮੇਸ਼ ਵਿਦਿਅਕ ਸੰਸਥਾਵਾਂ ਵਿੱਚ ਸਲਾਨਾ ਇਨਾਮ ਵੰਡ ਸਮਾਗਮ ਅਯੋਜਿਤ

PPN0101201619

ਚੌਂਕ ਮਹਿਤਾ, 1 ਜਨਵਰੀ (ਜੋਗਿੰਦਰ ਸਿੰਘ ਮਾਣਾ)- ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਤੇ ਦਸ਼ਮੇਸ਼ ਕਾਲਜ ਫਾਰ ਵਿਮਨ ਮਹਿਤਾ ਚੌਂਕ ਦੇ 37ਵੇਂ ਸਥਾਪਨਾ ਦਿਵਸ ਸਮੇਂ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਸੰਸਥਾ ਦੇ ਸਰਪ੍ਰਸਤ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਅਗਵਾਈ ਵਿਚ ਕੀਤਾ ਗਿਆ।ਪੰਜਾਬ ਦੇ ਖੇਤੀਬਾੜੀ ਮੰਤਰੀ ਅਤੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਜਥੇਦਾਰ ਤੋਤਾ ਸਿੰਘ ਜੀ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ। ਹਲਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ ਜਦੋਂ ਕਿ ਸ੍ਰੀ ਰਕੇਸ਼ ਕੁਮਾਰ ਪੋਪਲੀ ਐਸ.ਡੀ.ਐਮ. ਬਾਬਾ ਬਕਾਲਾ, ਡਾ: ਬਲਵਿੰਦਰ ਸਿੰਘ ਛੀਨਾ ਮੁੱਖ ਖੇਤੀ ਬਾੜੀ ਅਫਸਰ ਅੰਮ੍ਰਿਤਸਰ, ਮੈਡਮ ਸੁਦੀਪ ਕੌਰ ਜ਼ਿਲ੍ਹਾ ਸਾਇੰਸ ਅਫਸਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਸੰਸਥਾ ਦੇ ਪ੍ਰਿੰਸੀਪਲ ਸ: ਗੁਰਦੀਪ ਸਿੰਘ ਰੰਧਾਵਾ ਨੇ ਸਮੂਹ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਸੰਸਥਾ ਦੀਆਂ ਪ੍ਰਾਪਤੀਆਂ ਤੇ ਚਾਨਣਾ ਪਾਇਆ। ਇਸ ਮੌਕੇ ਸਤਲੁਜ, ਬਿਆਸ ਅਤੇ ਰਾਵੀ ਹਾਊਸਾਂ ਵੱਲੋਂ ਪੰਜਾਬੀ ਸਭਿਆਚਾਰ ਅਤੇ ਸਾਇੰਸ ਮਾਡਲਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਅਤੇ ਬੱਚਿਆਂ ਵੱਲੋਂ ਛੋਟੇ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਦਰਸਾਉਂਦੀ ਕੋਰਿਓਗ੍ਰਾਫੀ ਪੇਸ਼ ਕੀਤੀ ਗਈ। ਯੂਨੀਵਰਸਿਟੀ ਅਤੇ ਬੋਰਡ ਦੇ ਮੈਰਿਟ ਹੋਲਡਰ ਵਿਦਿਆਰਥੀਆਂ ਅਤੇ ਹੋਰ ਗਤੀਵਿਧੀਆਂ ਵਿੱਚ ਰਾਜ ਪੱਧਰ ਤੇ ਜੇਤੂ ਵਿਦਿਆਰਥੀਆਂ ਨੂੰ ਜਥੇਦਾਰ ਤੋਤਾ ਸਿੰਘ ਨੇ ਇਨਾਮ ਤਕਸੀਮ ਕੀਤੇ। ਉਨ੍ਹਾਂ ਨੇ ਸੰਸਥਾ ਦੀਆਂ ਵਿਦਿਅਕ ਅਤੇ ਸਹਿ-ਵਿਦਿਅਕ ਪ੍ਰਾਪਤੀਆਂ ਦੀ ਪ੍ਰਸੰਸਾ ਕੀਤੀ ਅਤੇ ਆਪਣੇ ਅਖਤਿਆਰੀ ਫੰਡ ਵਿੱਚੋਂ ਵਿਦਿਆਰਥੀਆਂ ਲਈ ਇੱਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਮਹਾਂਪੁਰਖ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਨੇ ਅੰਤ ਵਿੱਚ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਜਥੇਦਾਰ ਜੀ ਦਾ ਸੰਸਥਾ ਵਿੱਚ ਆਉਣ ਤੇ ਧੰਨਵਾਦ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡਵੋਕੇਟ ਹਰਜੋਤ ਸਿੰਘ ਮਾਨ, ਪ੍ਰਿੰ: ਕੁਲਵੰਤ ਰਾਏ ਸ਼ਰਮਾ ਜਨਰਲ ਸਕੱਤਰ ਰਾਸਾ, ਪ੍ਰਿੰ: ਸਕੱਤਰ ਸਿੰਘ ਜ਼ਿਲ੍ਹਾ ਪ੍ਰਧਾਨ, ਚੇਅਰਮੈਨ ਤਰਲੋਕ ਸਿੰਘ ਬਾਠ, ਬਾਬਾ ਸੁਖਵੰਤ ਸਿੰਘ ਚੰਨਣਕੇ, ਸ੍ਰੀ ਹਰਮਨ ਗੁਰਾਇਆ, ਸ: ਗੁਲਜਾਰ ਸਿੰਘ, ਗਿਆਨੀ ਗੁਰਸ਼ਰਨ ਸਿੰਘ, ਸ: ਨਿਰਮਲ ਸਿੰਘ, ਜਥੇਦਾਰ ਰਾਜਬੀਰ ਸਿੰਘ ਉਦੋ ਨੰਗਲ, ਚੇਅਰਮੈਨ ਲਖਵਿੰਦਰ ਸਿੰਘ ਸੋਨਾ, ਚੇਅਰਮੈਨ ਗੁਰਮੀਤ ਸਿੰਘ ਖੱਬੇ, ਐਸ.ਐਚ.ਓ. ਅਮਨਦੀਪ ਸਿੰਘ, ਹਰਗੋਪਾਲ ਸਿੰਘ ਰੰਧਾਵਾ, ਤੇਜਿੰਦਰਪਾਲ ਸਿੰਘ ਲਾਡੀ, ਸ: ਰਜਿੰਦਰ ਸਿੰਘ ਸ਼ਾਹ, ਸਰਪੰਚ ਗੁਰਧਿਆਨ ਸਿੰਘ, ਸਰਪੰਚ ਰਜਿੰਦਰ ਸਿੰਘ, ਡਾਇਰੈਕਟਰ ਗੁਰਮੁੱਖ ਸਿੰਘ ਸਾਬਾ, ਸਰਪੰਚ ਅਜਾਦ ਸਿੰਘ, ਬੀਬੀ ਪਲਵਿੰਦਰ ਕੌਰ, ਸਰਪੰਚ ਜਸਪਾਲ ਸਿੰਘ, ਸਰਪੰਚ ਮੇਜਰ ਸਿੰਘ ਸਹੋਤਾ, ਸ: ਸੁਖਨਪਾਲ ਸਿੰਘ, ਸ: ਹਰਦਿਆਲ ਸਿੰਘ, ਪ੍ਰਿੰ: ਗੁਰਜੀਤ ਕੌਰ ਮਾਨ, ਪ੍ਰਿੰ: ਜਗਜੀਤ ਸਿੰਘ, ਪ੍ਰਿੰ: ਕਮਲਜੋਤ ਸਿੰਘ, ਸ: ਜਤਿੰਦਰ ਸਿੰਘ ਲੱਧਾਮੁੰਡਾ ਆਦਿ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply