Monday, July 8, 2024

ਨਵੇਂ ਵਰ੍ਹੇ ‘ਤੇ ਸੁਖਬੀਰ, ਹਰਸਿਮਰਤ ਤੇ ਮਜੀਠੀਆ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

PPN0101201620

ਅੰਮ੍ਰਿਤਸਰ, 1 ਜਨਵਰੀ (ਗੁਰਪ੍ਰੀਤ ਸਿੰਘ)- ਨਵੇਂ ਸਾਲ ਦੀ ਸ਼ੁਰੂਆਤ ਮੌਕੇ ਅੱਜ ਤੜਕਸਾਰ ਕਰੀਬ ਇੱਕ ਵਜੇ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚ ਕੇ ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ, ਕੇਂਦਰੀ ਵਜ਼ੀਰ ਬੀਬੀ ਹਰਸਿਮਰਤ ਕੌਰ ਬਾਦਲ ਅਤੇ ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਗੁਰੂ ਦਾ ਓਟ ਆਸਰਾ ਲਿਆ। ਇਸ ਮੌਕੇ ਸ: ਸੁਖਬੀਰ ਸਿੰਘ ਬਾਦਲ , ਬੀਬੀ ਹਰਸਿਮਰਤ ਕੌਰ ਬਾਦਲ ਅਤੇ ਸ: ਬਿਕਰਮ ਸਿੰਘ ਮਜੀਠੀਆ ਨੇ ਨਵੇਂ ਸਾਲ ਵਿੱਚ ਸੂਬੇ ਅੰਦਰ ਅਮਨ-ਸ਼ਾਂਤੀ, ਆਪਸੀ ਭਾਈਚਾਰੇ ਅਤੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ । ਪ੍ਰੋ: ਸਰਚਾਂਦ ਸਿੰਘ ਅਨੁਸਾਰ ਇਸ ਮੌਕੇ ਆਗੂਆਂ ਨੇ ਦੇਸ਼-ਵਿਦੇਸ਼ ਵਿੱਚ ਵੱਸਦੇ ਸਮੂਹ ਪੰਜਾਬੀਆਂ ਨੂੰ ਨਵੇਂ ਵਰ੍ਹੇ 2016 ਦੀ ਵਾਧਾਈ ਦਿੱਤੀ ਅਤੇ ਆਪਣੀਆਂ ਸ਼ੁੱਭ ਇੱਛਾਵਾਂ ਦਿੰਦਿਆਂ ਉਮੀਦ ਜ਼ਾਹਿਰ ਕੀਤੀ ਕਿ ਆਉਂਦਾ ਵਰ੍ਹਾ ਪੰਜਾਬੀਆਂ ਲਈ ਹੋਰ ਵਧੇਰੇ ਖ਼ੁਸ਼ਹਾਲੀ ਲੈ ਕੇ ਆਵੇਗਾ। ਸ. ਮਜੀਠੀਆ ਨੇ ਕਿਹਾ ਕਿ ਨਵਾਂ ਸਾਲ ਸੂਬੇ ਦੇ ਸਰਬਪੱਖੀ ਵਿਕਾਸ ਤੇ ਖ਼ੁਸ਼ਹਾਲੀ ਨੂੰ ਗਤੀ ਦੇਣ ਤੋਂ ਇਲਾਵਾ ਫ਼ਿਰਕੂ ਸਦਭਾਵਨਾ, ਅਮਨ-ਸ਼ਾਂਤੀ, ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਪੀਢਾ ਕਰੇਗਾ। ਇਸ ਮੌਕੇ ਵੱਡੀ ਗਿਣਤੀ ‘ਚ ਸ਼ਰਧਾਲੂਆਂ ਨੇ ਵੀ ਗੁਰੂ ਘਰ ਵਿਖੇ ਮੱਥਾ ਟੇਕਿਆ। ਮੌਸਮ ਵਿੱਚ ਵਧੇਰੇ ਠੰਡਕ ਨਾ ਹੋਣ ਕਰਕੇ ਵੱਡੀ ਗਿਣਤੀ ‘ਚ ਸ਼ਰਧਾਲੂਆਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਪ੍ਰਕਰਮਾ ਦੇ ਵਰਾਡਿਆਂ ਤੋਂ ਇਲਾਵਾ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੀ ਬੈਠ ਕੇ ਨਵੇਂ ਵਰ੍ਹੇ ਦੀ ਸ਼ੁਰੂਆਤ ਕਰਨ ਲਈ ਗੁਰੂ ਘਰ ਹਾਜ਼ਰੀ ਲਗਵਾਈ ਗਈ। ਇਸ ਮੌਕੇ ਬੋਨੀ ਅਮਰਪਾਲ ਸਿੰਘ ਅਜਨਾਲਾ, ਪ੍ਰੋ: ਸਰਚਾਂਦ ਸਿੰਘ, ਪ੍ਰੋ: ਜਸਵੰਤ ਸਿੰਘ ਬਾਜ, ਰਾਕੇਸ਼ ਪ੍ਰਾਸ਼ਰ, ਨਵਦੀਪ ਸਿੰਘ ਗੋਲਡੀ ਆਦਿ ਅਕਾਲੀ ਆਗੂ ਵੀ ਮੌਜੂਦ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply