Monday, July 8, 2024

ਪਠਾਨਕੋਟ ਦੇ ਏਅਰ ਫੋਰਸ ਸਟੇਸ਼ਨ ‘ਤੇ ਅੱਤਵਾਦੀ ਹਮਲਾ ਅਫ਼ੋਸਸਜਨਕ – ਛੀਨਾ

RMS Chhina

ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ ਸੱਗੂ)- ਪਠਾਨਕੋਟ ਦੇ ਏਅਰ ਫੋਰਸ ਸਟੇਸ਼ਨ ‘ਤੇ ਹੋਏ ਅੱਤਵਾਦੀ ਹਮਲੇ ਨੂੰ ਅਤਿ ਮੰਦਭਾਗਾ ਦੱਸਿਆ। ਇਸ ਦੌਰਾਨ ਮਾਰੇ ਗਏ ਅੱਤਵਾਦੀਆਂ ਲਈ ਫੌਜ ਦੇ ਜਵਾਨਾਂ ਦੀ ਕਾਰਗੁਜ਼ਾਰੀ ਜਿੱਥੇ ਕਾਬੀਲੇ ਤਾਰੀਫ਼ ਹੈ, ਉੱਥੇ ਭਾਰਤੀ ਜਨਤਾ ਪਾਰਟੀ ਦੇ ਸੂਬਾਈ ਮੀਤ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੀ ਮੌਤ ‘ਤੇ ਗਹਿਰੇ ਦੁਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਇਕ ਵਾਰ ਫ਼ਿਰ ਖ਼ਰਾਬ ਕਰਨ ਲਈ ਦਹਿਸ਼ਤਗਰਦਾਂ ਦੁਆਰਾ ਕੌਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੋ ਕਿ ਭਾਰਤ-ਪਾਕਿ ਦੇ ਦੋਸਤੀ ਸਬੰਧਾਂ ਵਿੱਚ ਮਿਠਾਸ ਲਿਆਉਣ ਲਈ ਬਿਨ੍ਹਾਂ ਕਿਸੇ ਸੁਰੱਖਿਆ ਦੇ ਪਾਕਿ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਜਨਮ ਦਿਨ ‘ਤੇ ਪੁੱਜ ਕੇ ਜਿੱਥੇ ਮੁਬਾਰਕਬਾਦ ਦਿੱਤੀ, ਉੱਥੇ ਉਨ੍ਹਾਂ ਦੋਹਾਂ ਦੇਸ਼ਾਂ ਵਿੱਚ ਆਪਸੀ ਇਤਫ਼ਾਕ ਲਈ ਵੀ ਵਿਚਾਰ-ਵਟਾਂਦਰਾ ਕੀਤਾ। ਪਰ ਅਮਨ ਪਸੰਦ ਭਾਰਤ ਨਾਲ ਪਾਕਿ ਦੇ ਆਪਸੀ ਸਬੰਧ ਸੁਖਾਲੇ ਨਾ ਹੋਣ ਲਈ ਦਹਿਸ਼ਤ ਗਰਦ ਅਜਿਹੇ ਆਤਮਘਾਤੀ ਹਮਲੇ ਕਰਕੇ ਲੋਕਾਂ ਦੇ ਦਿਲਾਂ ਵਿੱਚ ਡਰ, ਕਰੋਧ ਪੈਦਾ ਕਰਨ ਦਾ ਯਤਨ ਕਰ ਰਹੇ ਹਨ।
ਸ: ਛੀਨਾ ਨੇ ਇਸ ਮੌਕੇ ਜਿੱਥੇ ਫੌਜ ਦੇ ਜਵਾਨਾਂ ਦੀ ਹਿੰਮਤ ਦੀ ਦਾਤ ਦਿੱਤੀ, ਉੱਥੇ ਉਨ੍ਹਾਂ ਕਿਹਾ ਕਿ ਪੰਜਾਬ ਜੋ ਸਰਹੱਦੀ ਖੇਤਰ ਨਾਲ ਘਿਰਿਆ ਹੋਇਆ ਹੈ ਅਤੇ ਪੰਜਾਬੀਆਂ ਦੀ ਦਲੇਰੀ ਨੂੰ ਨਜ਼ਰਅੰਦਾਜ਼ ਵੀ ਨਹੀਂ ਕੀਤਾ ਜਾ ਸਕਦਾ। ਇਸ ਅਫ਼ਸੋਸਜਨਕ ਹਮਲੇ ‘ਤੇ ਸ: ਛੀਨਾ ਨੇ ਸ਼ਹੀਦ ਹੋਏ ਜਵਾਨਾਂ ਦੀ ਮੌਤ ‘ਤੇ ਵੀ ਗਹਿਰੇ ਦੁਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦੇਸ਼ ਦੇ ਅਨਮੋਲ ਹੀਰੇ ਸਾਥੋਂ ਗੁੰਮ ਹੋ ਗਏ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply