Wednesday, June 10, 2026

ਗੁ. ਮੋਤੀ ਬਾਗ ਵਿਖੇ ਵਿਸ਼ੇਸ਼ ਸ਼ਹੀਦੀ ਸਮਾਗਮ ਐਤਵਾਰ

Rana Paramjit  Singh

ਨਵੀਂ ਦਿੱਲੀ, 2 ਜਨਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀ ਸ਼ਹੀਦੀ ਦੀ ਸਾਲਾਨਾ ਯਾਦ ਵਿੱਚ ਐਤਵਾਰ ਨੂੰ ਗੁਰਦੁਆਰਾ ਮੋਤੀ ਬਾਗ ਵਿੱਖੇ ਸਵੇਰੇ 9 ਵਜੇ ਵਿਸ਼ੇਸ਼ ਸ਼ਹੀਦੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇਹ ਜਾਣਕਾਰੀ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਇੱਕ ਬਿਆਨ ਰਾਹੀਂ ਦਿੱਤੀ। ਉਨ੍ਹਾਂ ਦਸਿਆ ਕਿ ਇਸ ਮੌਕੇ ਗੁ. ਸੀਸਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨੋਹਰ ਸਿੰਘ ਗੁਰਿੰਦਰ ਸਿੰਘ ਅਤੇ ਭਾਈ ਅਮਰਜੀਤ ਸਿੰਘ (ਪਟਿਆਲਾ) ਦੇ ਕੀਰਤਨੀ ਜੱਥੇ ਰਸਭਿੰਨੇ ਕੀਰਤਨ ਰਾਹੀਂ ਅਤੇ ਭਾਈ ਗੁਰਪ੍ਰੀਤ ਸਿੰਘ ਲਾਂਡਰਾ ਦਾ ਢਾਡੀ ਜੱਥਾ ਸ਼ਹੀਦੀ ਪ੍ਰਸੰਗ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply