Monday, July 8, 2024

ਰਵੀਕਰਨ ਕਾਹਲੋਂ 5 ਜਨਵਰੀ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ

PPN0201201609

ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ ਸੱਗੂ)- ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਨਵ ਨਿਯੁਕਤ ਪ੍ਰਧਾਨ ਸ: ਰਵੀਕਰਨ ਸਿੰਘ ਕਾਹਲੋਂ ੫ ਜਨਵਰੀ ਦਿਨ ਮੰਗਲ ਵਾਰ ਨੂੰ ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਸੰਭਾਲਣ ਤੋਂ ਪਹਿਲਾਂ ਗੁਰੂ ਸਾਹਿਬ ਦਾ ਓਟ ਆਸਰਾ ਲੈਣ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਜਾਣਗੇ। ਇਸ ਸੰਬੰਧੀ ਅੱਜ ਸ: ਕਾਹਲੋਂ ਦੀ ਅਗਵਾਈ ਵਿੱਚ ਯੂਥ ਆਗੂਆਂ ਦੀ ਇੱਕ ਜ਼ਰੂਰੀ ਮੀਟਿੰਗ ਦੌਰਾਨ ਉਕਤ ਸੰਬੰਧੀ ਪ੍ਰੋਗਰਾਮ ਉਲੀਕਿਆ ਗਿਆ। ਪ੍ਰੋ: ਸਰਚਾਂਦ ਸਿੰਘ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਉਸ ਦਿਨ ਸ: ਕਾਹਲੋਂ ਨਾਲ ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਸਮੇਤ ਅਕਾਲੀ ਦਲ ਦੇ ਸੀਨੀਅਰ ਆਗੂ, ਮੰਤਰੀ ਸਾਹਿਬਾਨ, ਵਿਧਾਇਕ ਸਾਹਿਬਾਨ ਤੋਂ ਇਲਾਵਾ ਮਾਝੇ ਨਾਲ ਸੰਬੰਧਿਤ ਅਕਾਲੀ ਆਗੂ ਅਤੇ ਯੂਥ ਵਰਕਰ ਵੀ ਉਹਨਾਂ ਦੇ ਕਾਫਲੇ ਵਿੱਚ ਸ਼ਾਮਿਲ ਹੋਣਗੇ। ਉਪਰੰਤ ਸ: ਕਾਹਲੋਂ ਸ਼ਹੀਦਾਂ ਦੇ ਅਸਥਾਨ ਜੱਲਿਆਂਵਾਲਾ ਬਾਗ, ਦੁਰਗਿਆਣਾ ਮੰਦਿਰ ਅਤੇ ਸ੍ਰੀ ਰਾਮ ਤੀਰਥ ਵਿਖੇ ਵੀ ਸਿਜਦਾ ਕਰਨ ਜਾਵੇਗਾ । ਸ: ਕਾਹਲੋਂ ਦੇ ਅੰਮ੍ਰਿਤਸਰ ਵਿਖੇ ਪਹੁੰਚਣ ‘ਤੇ ਸ਼ਹਿਰ ਵਾਸੀਆਂ ਅਤੇ ਅਕਾਲੀ ਭਾਜਪਾ ਵਰਕਰਾਂ ਵੱਲੋਂ ਥਾਂ ਥਾਂ ਸਵਾਗਤ ਕੀਤਾ ਜਾਵੇਗਾ। ਜਿਸ ਦੀ ਸ਼ੁਰੂਆਤ ਮਜੀਠਾ ਹਲਕੇ ਦੇ ਅਕਾਲੀ ਵਰਕਰਾਂ ਵੱਲੋਂ ਨਿਊ ਅੰਮ੍ਰਿਤਸਰ ਵਿਖੇ ਸਵੇਰੇ ੯ ਵਜੇ ਸ: ਕਾਹਲੋਂ ਦੇ ਕਾਫਲੇ ਦਾ ਨਿੱਘਾ ਤੇ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਕੀਤਾ ਜਾਵੇਗਾ। ਇਸ ਮੌਕੇ ਨਵਨਿਯੁਕਤ ਪ੍ਰਧਾਨ ਸ: ਰਵੀਕਰਨ ਸਿੰਘ ਕਾਹਲੋਂ ਨੇ ਦੱਸਿਆ ਕਿ ਯੂਥ ਅਕਾਲੀ ਦਲ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਸ: ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ ਵਿੱਚ ਆਉਂਦੀਆਂ ਚੋਣਾਂ ਵਿੱਚ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰਾਂ ਦੀ ਭਾਰੀ ਜਿੱਤ ਲਈ ਅਹਿਮ ਰੋਲ ਅਦਾ ਕਰੇਗਾ। ਉਹਨਾਂ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਏਕਤਾ ਨੂੰ ਭੰਗ ਕਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਰਚਣ ਵਾਲੇ ਪੰਥ ਦੋਖੀਆਂ ਅਤੇ ਪੰਜਾਬ ਦੇ ਦੁਸ਼ਮਣਾਂ ਨੂੰ ਮੂੰਹ ਤੋੜ ਜਵਾਬ ਦੇਣ ਲਈ ਨੌਜਵਾਨ ਵਰਗ ਨੂੰ ਲਾਮਬਧ ਕਰਨ ਲਈ ਯੂਥ ਆਗੂਆਂ ਨੂੰ ਸਦਾ ਦਿੱਤਾ। ਉਹਨਾਂ ਕਿਹਾ ਕਿ ਅੱਜ ਸਾਨੂੰ ਉਨ੍ਹਾਂ ਸ਼ਰਾਰਤੀ ਅਨਸਰਾਂ ਦੇ ਕੂੜ ਪ੍ਰਚਾਰ ਤੋਂ ਸੁਚੇਤ ਹੋਣ ਦੀ ਲੋੜ ਹੈ ਜੋ ਕਿ ਅਮਨ-ਕਾਨੂੰਨ ਅਤੇ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾ ਕੇ ਪੰਜਾਬ ਨੂੰੂ ਬਰਬਾਦ ਹੋਇਆ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਿਸ ਕਾਂਗਰਸ ਪਾਰਟੀ ਨੇ ਸ੍ਰੀ ਹਰਿਮੰਦਰ ਸਾਹਿਬ ‘ਤੇ ਹਮਲਾ ਕਰਨ ਸਿੱਖ ਕਤਲੇਆਮ ਲਈ ਦੋਸ਼ੀ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਕੈਪਟਨ ਅਮਰਿੰਦਰ ਸਿੰਘ 2007 ਅਤੇ 2012 ਵਿੱਚ ਵੀ ਉਨ੍ਹਾਂ ਦੇ ਪ੍ਰਧਾਨ ਹੁੰਦਿਆਂ ਬੁਰੀ ਤਰਾਂ ਨਕਾਰਿਆ ਸੀ। ਹੁਣ ਫਿਰ ਉਹੀ ਇਤਿਹਾਸ ਦੁਹਰਾਇਆ ਜਾਵੇਗਾ।
ਆਮ ਆਦਮੀ ਪਾਰਟੀ ‘ਤੇ ਵਿਅੰਗ ਕਸਦਿਆਂ ਉਹਨਾਂ ਕਿਹਾ ਕਿ ਆਮ ਲੋਕਾਂ ਦੇ ਹੱਕਾਂ ਦੀ ਗਲ ਕਰਨ ਦੀ ਥਾਂ ਕੇਜਰੀਵਾਲ ਸਰਕਾਰ ਨੇ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਤਨਖ਼ਾਹਾਂ ਪ੍ਰਧਾਨ ਮੰਤਰੀ ਨਾਲੋਂ ਵੀ ਵੱਧ ਕਰ ਲਈਆਂ ਹਨ। ਜਦ ਕਿ ਉਸੇ ਰਕਮ ਨਾਲ ਲੋਕਾਂ ਦੀਆਂ ਕਈ ਲੋੜਾਂ ਪੂਰੀਆਂ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਹੁਣ ਇਨ੍ਹਾਂ ਦੀਆਂ ਆਪਹੁਦਰੀਆਂ ਅਤੇ ਲੋਕ ਵਿਰੋਧੀ ਕਾਰਵਾਈਆਂ ਤੋਂ ਲੋਕ ਤੰਗ ਆ ਚੁੱਕੇ ਹਨ ਅਤੇ ਆਪਣੇ ਆਪ ਨੂੰ ਠਗਿਆ ਹੋਇਆ ਮਹਿਸੂਸ ਕਰ ਰਹੇ ਹਨ ।
ਅੱਜ ਦੀ ਮੀਟਿੰਗ ਵਿੱਚ ਤਲਬੀਰ ਸਿੰਘ ਗਿੱਲ , ਰਵਿੰਦਰ ਸਿੰਘ ਬ੍ਰਹਮਪੁਰਾ, ਨਵਦੀਪ ਸਿੰਘ ਗੋਲਡੀ,ਬੋਨੀ ਅਮਰਪਾਲ ਸਿੰਘ ਅਜਨਾਲਾ, ਮਨਜੀਤ ਸਿੰਘ ਮੰਨਾ, ਬਲਜੀਤ ਸਿੰਘ ਜਲਾਲ ਉਸਮਾ, ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਰਣਬੀਰ ਸਿੰਘ ਰਾਣਾ ਲੋਪੋਕੇ, ਸ. ਮਜੀਠੀਆ ਦੇ ਮੀਡੀਆ ਸਲਾਹਕਾਰ ਪ੍ਰੋ: ਸਰਚਾਂਦ ਸਿੰਘ, ਜੋਧ ਸਿੰਘ ਸਮਰਾ ਪ੍ਰਧਾਨ ਯੂਥ ਅਕਾਲੀ ਦਲ ਦਿਹਾਤੀ, ਇਕਬਾਲ ਸਿੰਘ ਸੰਧੂ ਮੈਂਬਰ ਐੱਸ ਐੱਸ ਬੋਰਡ, ਗੁਰਪ੍ਰੀਤ ਸਿੰਘ ਰੰਧਾਵਾ ਚੇਅਰਮੈਨ, ਗੁਰਸ਼ਰਨ ਸਿੰਘ ਛੀਨਾ ਪ੍ਰਧਾਨ ਸੋਈ, ਗੌਰਵ ਦੀਪ ਸਿੰਘ ਵਲਟੋਹਾ, ਆਰ ਸੀ ਯਾਦਵ, ਗੁਰਪ੍ਰਤਾਪ ਸਿੰਘ ਟਿਕਾ, ਸਾਬ ਸਿੰਘ ਹਮਜਾ, ਪ੍ਰਭਜੀਤ ਸਿੰਘ ਛੀਨਾ, ਪ੍ਰਗਟ ਸਿੰਘ ਛੀਨਾ, ਬਲਵੀਰ ਸਿੰਘ ਬਲੀ, ਜੌਨ ਕੋਟਲੀ ਆਦਿ ਆਗੂਆਂ ਨੇ ਹਿੱਸਾ ਲਿਆ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply