Friday, July 5, 2024

ਮਜੀਠੀਆ ਦੇ ਦਫ਼ਤਰ ਸੁਪਰਡੈਂਟ ਜਸਵੰਤ ਸਿੰਘ ਦੀ ਧਰਮ ਪਤਨੀ ਦੇ ਦਿਹਾਂਤ ‘ਤੇ ਦੁੱਖ ਪ੍ਰਗਟ

PPN0201201611

ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦੇ ਦਫ਼ਤਰ ਸੁਪਰਡੈਂਟ ਸ: ਜਸਵੰਤ ਸਿੰਘ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਧਰਮ ਪਤਨੀ ਸਰਦਾਰਨੀ ਕੁਲਵੰਤ ਕੌਰ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ।70 ਵਰ੍ਹਿਆਂ ਦੀਕੁਲਵੰਤ ਕੌਰ ਆਪਣੇ ਪਿੱਛੇ ਇੱਕ ਪੁੱਤਰ ਅਤੇ ਧੀ ਛੱਡ ਗਏ ਹਨ।ਉਹਨਾਂ ਦਾ ਸਸਕਾਰ ਚੋਕ ਚਾਟੀ ਵਿੰਡ ਨੇੜਲੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।ਮ੍ਰਿਤਕ ਦੇਹ ਨੂੰ ਉਹਨਾਂ ਪੁੱਤਰ ਤਰਨਜੀਤ ਸਿੰਘ ਨੇ ਅਗਨੀ ਦਿਖਾਈ। ਇਸ ਮੌਕੇ ਸ਼ਹਿਰ ਦੇ ਕਈ ਪਤਵੰਤੇ ਅਤੇ ਸਿਆਸੀ ਆਗੂ ਮੌਜੂਦ ਸਨ। ਬੀਬੀ ਕੁਲਵੰਤ ਕੌਰ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਮਿਤੀ 10 ਜਨਵਰੀ, ਐਤਵਾਰ ਨੂੰ ਪਾਇਆ ਜਾਵੇਗਾ।ਜਸਵੰਤ ਸਿੰਘ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਵਾਲਿਆਂ ਵਿੱਚ ਸ: ਬਿਕਰਮ ਸਿੰਘ ਮਜੀਠੀਆ, ਸ: ਰਾਜ ਮਹਿੰਦਰ ਸਿੰਘ ਮਜੀਠਾ ਤੋ ਇਲਾਵਾ ਤਲਬੀਰ ਸਿੰਘ ਗਿੱਲ, ਮੇਜਰ ਸ਼ਿਵੀ, ਭਾਈ ਰਾਮ ਸਿੰਘ, ਭਗਵੰਤ ਸਿੰਘ ਸਿਆਲਕਾ, ਸ: ਮਜੀਠੀਆ ਦੇ ਮੀਡੀਆ ਸਲਾਹਕਾਰ ਪ੍ਰੋ: ਸਰਚਾਂਦ ਸਿੰਘ, ਸੁਖਦੀਪ ਸਿੰਘ ਸਿੱਧੂ, ਰਾਕੇਸ਼ ਪ੍ਰਾਸ਼ਰ, ਗਗਨਦੀਪ ਸਿੰਘ ਭਕਨਾ, ਕੁਲਵਿੰਦਰ ਸਿੰਘ ਧਾਰੀਵਾਲ, ਗੁਰਮੇਹਰ ਸਿੰਘ ਪ੍ਰੀਤ, ਮਜੀਠਾ ਦੇ ਸਾਬਕਾ ਪ੍ਰਧਾਨ ਸਲਵੰਤ ਸਿੰਘ ਸੇਠ, ਬਾਬਾ ਚਰਨ ਸਿੰਘ, ਬਲਰਾਜ ਸਿੰਘ, ਐਸ.ਐਚ.ਓ ਸੁਖਵਿੰਦਰ ਸਿੰਘ, ਕੈਪਟਨ ਏ.ਪੀ.ਐਸ ਰੰਧਾਵਾ, ਜਤਿੰਦਰ ਕੁਮਾਰ ਕੋਟਖਾਲਸਾ, ਰਵੀ ਸਹੋਤਾ, ਕੁਲਵਿੰਦਰ ਸਿੰਘ ਸਾਬਕਾ ਸਰਪੰਚ ਹਰੀਆਂ, ਮੱਖਣ ਸਿੰਘ ਹਰੀਆਂ, ਸਿਮਰਨਜੀਤ ਸਿੰਘ, ਮਨਜੋਤ ਸਿੰਘ ਕਲਸੀ ਆਦਿ ਸ਼ਾਮਿਲ ਹਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply