Friday, July 5, 2024

ਕਾਹਲੋਂ ਦੇ ਸ੍ਰੀ ਦਰਬਾਰ ਸਾਹਿਬ ਆਉਣ ‘ਤੇ ਮਜੀਠੀਆ ਦੀ ਅਗਵਾਈ ‘ਚ ਹੋਵੇਗਾ ਭਰਵਾਂ ਸਵਾਗਤ

PPN0301201611

ਅੰਮ੍ਰਿਤਸਰ, 3 ਜਨਵਰੀ (ਜਗਦੀਪ ਸਿੰਘ ਸੱਗੂ)- ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਨਵ ਨਿਯੁਕਤ ਪ੍ਰਧਾਨ ਸ: ਰਵੀਕਰਨ ਸਿੰਘ ਕਾਹਲੋਂ ਦਾ 5 ਜਨਵਰੀ ਨੂੰ ਅੰਮ੍ਰਿਤਸਰ ਆਮਦ ‘ਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਇਸ ਸੰਬੰਧੀ ਅੱਜ ਮਜੀਠਾ ਦੇ ਅਕਾਲੀ ਆਗੂਆਂ ਤੇ ਸਰਗਰਮ ਵਰਕਰਾਂ ਵੱਲੋਂ ਸ: ਕਾਹਲੋਂ ਦੇ ਗਰਮਜੋਸ਼ੀ ਨਾਲ ਸਵਾਗਤ ਕਰਨ ਦੀਆਂ ਤਿਆਰੀਆਂ ਨੂੰ ਮੁੱਖ ਰਖ ਕੇ ਮਜੀਠੀਆ ਦੇ ਸਿਆਸੀ ਸਕੱਤਰ ਤਲਬੀਰ ਸਿੰਘ ਗਿੱਲ ਦੀ ਅਗਵਾਈ ਵਿੱਚ ਇੱਕ ਜ਼ਰੂਰੀ ਮੀਟਿੰਗ ਕੀਤੀ ਗਈ ਅਤੇ ਡਿਊਟੀਆਂ ਲਗਾਈਆਂ ਗਈਆਂ। ਉਹਨਾਂ ਦਸਿਆ ਕਿ ਸ: ਕਾਹਲੌ ਦੇ ਸਵਾਗਤ ਪ੍ਰਤੀ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸ: ਮਜੀਠੀਆ ਦੇ ਮੀਡੀਆ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਮੰਗਲਵਾਰ 5 ਤਰੀਕ ਨੂੰ ਸ: ਕਾਹਲੋਂ ਵੱਲੋਂ ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਸੰਭਾਲਣ ਤੋਂ ਪਹਿਲਾਂ ਗੁਰੂ ਸਾਹਿਬ ਦਾ ਓਟ ਆਸਰਾ ਲੈਣ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਜਾਣ ਸਮੇਂ ਅੰਮ੍ਰਿਤਸਰ ਵਿਖੇ ਵੱਖ ਵੱਖ ਥਾਵਾਂ ‘ਤੇ ਅਕਾਲੀ ਆਗੂਆਂ ਤੇ ਵਰਕਰਾਂ ਵੱਲੋਂ ਭਰਾਵਾਂ ਸਵਾਗਤ ਕਰਨ ਪ੍ਰਤੀ ਪ੍ਰੋਗਰਾਮ ਅਤੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਹਨਾਂ ਖੁਲਾਸਾ ਕਰਦਿਆਂ ਕਿਹਾ ਕਿ ਨਿਊ ਅੰਮ੍ਰਿਤਸਰ ਵਿਖੇ ਸਵੇਰੇ 9 ਵਜੇ ਸ: ਮਜੀਠੀਆ ਦੀ ਅਗਵਾਈ ਵਿੱਚ ਮਜੀਠਾ ਦੇ ਹਲਕਾ, ਤਾਰਾਂ ਵਾਲਾ ਪੁਲ ਕੋਲ ਸ: ਵੀਰ ਸਿੰਘ ਲੋਪੋਕੇ ਅਤੇ ਰਾਣਾ ਲੋਪੋਕੇ ਦੀ ਅਗਵਾਈ ਵਿੱਚ, ਸ੍ਰੀ ਆਰ ਸੀ ਯਾਦਵ ਵੱਲੋਂ ਐਲਫਾ ਵਨ, ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਦੀ ਅਗਵਾਈ ‘ਚ ਐਲੀਵੇਟਟ ਰੋਡ ‘ਤੇ, ਐਸਓਆਈ ਦੇ ਪ੍ਰਧਾਨ ਗੁਰਸ਼ਰਨ ਛੀਨਾ ਵੱਲੋਂ ਭੰਡਾਰੀ ਪੁਲ, ਇਕਬਾਲ ਸਿੰਘ ਸੰਧੂ ਮੈਂਬਰ ਐੱਸ ਐੱਸ ਬੋਰਡ ਵੱਲੋਂ ਗੋਲ ਹੱਟੀ ਚੌਕ, ਮੁੱਖ ਪਾਰਲੀਮਾਨੀ ਸਕੱਤਰ ਵਿਰਸਾ ਸਿੰਘ ਵਲਟੋਹਾ, ਹਰਮੀਤ ਸਿੰਘ ਸੰਧੂ ਅਤੇ ਗੌਰਵ ਵਲਟੋਹਾ ਵੱਲੋਂ ਹਾਲ ਗੇਟ, ਮੁੱਖ ਪਾਰਲੀਮਾਨੀ ਸਕੱਤਰ ਬੋਨੀ ਅਮਰਪਾਲ ਸਿੰਘ ਅਜਨਾਲਾ ਅਤੇ ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਵਿੱਚ ਭਰਾਵਾਂ ਦੇ ਢਾਬੇ ਤੋਂ ਇਲਾਵਾ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਿੱਚ ਖਡੂਰ ਸਾਹਿਬ ਹਲਕਾ, ਗੁਰਪ੍ਰਤਾਪ ਸਿੰਘ ਟਿਕਾ ਅਤੇ ਨਵਦੀਪ ਸਿੰਘ ਗੋਲਡੀ ਤੋਂ ਇਲਾਵਾ ਜ਼ਿਲ੍ਹਾ ਗੁਰਦਾਸ ਪੁਰ ਦੇ ਆਗੂਆਂ ਤੇ ਵਰਕਰਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਪਲਾਜ਼ਾ ਵਿਖੇ ਸ: ਕਾਹਲੋਂ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਉਪਰੰਤ ਪੂਰੇ ਸਤਿਕਾਰ ਸਹਿਤ ਗੁਰੂ ਚਰਨਾਂ ਵਿੱਚ ਮੱਥਾ ਟੇਕਣ ਜਾਇਆ ਜਾਵੇਗਾ। ਯ; ਮਜੀਠੀਆ ਵਲ਼ੋਂ ਵਰਕਰਾਂ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਅੱਜ ਦੀ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾ: ਤਰਸੇਮ ਸਿੰਘ ਸਿਆਲਕਾ, ਨਵਦੀਪ ਸਿੰਘ ਗੋਲਡੀ, ਹਰਵਿੰਦਰ ਸਿੰਘ ਪਪੂ ਕੋਟਲਾ, ਪ੍ਰੋ: ਸਰਚਾਂਦ ਸਿੰਘ,ਸੁਖਦੀਪ ਸਿੰਘ ਸਿੱਧੂ, ਰਾਕੇਸ਼ ਪ੍ਰਾਸ਼ਰ,ਗਗਨਦੀਪ ਸਿੰਘ ਭਕਨਾ, ਗੁਰਵੇਲ ਸਿੰਘ ਅਲਕੜੇ, ਪ੍ਰਧਾਨ ਤਰੁਨ ਅਬਰੋਲ, ਦਿਲਬਾਗ ਸਿੰਘ ਲਹਿਰਕਾ, ਗੁਰਜਿੰਦਰ ਸਿੰਘ ਟਪਈਆਂ, ਬਲਵਿੰਦਰ ਸਿੰਘ ਬਲੋਵਾਲੀ, ਸ਼ਮਸ਼ੇਰ ਸਿੰਘ ਸ਼ੇਰਾ, ਰਾਣਾ ਪਲਵਿੰਦਰ ਸਿੰਘ, ਅਜੈਬੀਰਪਾਲ ਸਿੰਘ ਰੰਧਾਵਾ, ਯਾਦਵਿੰਦਰ ਸਿੰਘ ਆਸ਼ੂ ਟਿੱਕਾ, ਰਵੀਇੰਦਰ ਸਿੰਘ ਆਦਿ ਆਗੂ ਮੌਜੂਦ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply