
ਅਮ੍ਰਿਤਸਰ, 3 ਜਨਵਰੀ (ਜਗਦੀਪ ਸਿੰਘ ਸੱਗੂ)- ਪ੍ਰਦੇਸ਼ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਕਾਂਗਰਸ ਨੂੰ ਬੂਥ ਪੱਧਰ ‘ਤੇ ਮਜ਼ਬੂਤ ਕਰਨ ਲਈ ਵਿਧਾਨ ਸਭਾ ਹਲਕਾ ਪੂਰਬੀ ਦੀ ਵਾਰਡ ਨੰਬਰ 34 ਦੇ ਇਲਾਕੇ ਗੋਬਿੰਦ ਨਗਰ ਵਿਖੇ ਵਾਰਡ ਚੇਅਰਮੈਨ ਰਾਜਬੀਰ ਸਿੰਘ ਰਾਜੂ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਸਾਬਕਾ ਮੇਅਰ ਅਤੇ ਉਘੇ ਕਾਂਗਰਸੀ ਆਗੂ ਸ੍ਰੀ ਸੁਨੀਲ ਦੱਤੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਕਾਂਗਰਸੀ ਵਰਕਰਾਂ ਨੂੰ 2017 ਵਿੱਚ ਆ ਰਹੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕਰਨ ਲਈ ਕਿਹਾ।ਸ੍ਰੀ ਦੱਤੀ ਨੇ ਆਖਿਆ ਕਿ ਪੰਜਾਬ ਦੇ ਲੋਕ ਅਕਾਲੀ ਭਾਜਪਾ ਗਠਜੋੜ ਦੀਆਂ ਨੀਤੀਆਂ ਤੋਂ ਤੰਗ ਤੇ ਪ੍ਰੇਸ਼ਾਨ ਹਨ ਅਤੇ ਉਹ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਕਾਹਲੇ ਪਏ ਹੋਏ ਹਨ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਾਸੀ ਬਹੁਤ ਪਸੰਦ ਕਰਦੇ ਹਨ ਅਤੇ ਉਨਾਂ ਨੂੰ ਮੁੜ ਪੰਜਾਬ ਦਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ।ਸ੍ਰੀ ਦੱਤੀ ਨੇ ਦਾਅਵਾ ਕੀਤਾ ਕਿ ਅੰਮ੍ਰਿਤਸਰ ਵਾਸੀਆਂ ਨੇ ਭਾਜਪਾ ਦੇ ਸੀਨੀਅਰ ਆਗੂ ਅਰੁਣ ਜੇਤਲੀ ਨੂੰ ਵੱਡੀ ਹਾਰ ਦਿੱਤੀ ਸੀ।ਉਸੇ ਤਰਾਂ ਹੀ ਵਿਧਾਨ ਸਭਾ ਚੋਣਾਂ ‘ਚ ਹਲਕਾ ਪੂਰਬੀ ਸਮੇਤ ਜਿਲੇ ਦੀਆਂ ਸਾਰੀਆਂ ਸੀਟਾਂ ਕਾਂਗਰਸ ਦੀ ਝੋਲੀ ਪਾਉਣਗੇ।ਰਾਜਬੀਰ ਸਿੰਘ ਰਾਜੂ ਨੇ ਅਖੀਰ ਵਿੱਚ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਰਵਨ ਸਿੰਘ, ਹਰਦੀਪ ਸਿੰਘ, ਅਜੀਤ ਸਿੰਘ, ਪਿਆਰਾ ਸਿੰਘ, ਹਰਜੀਤ ਸਿੰਘ ਠੇਕੇਦਾਰ, ਹਰਚਰਨ ਸਿੰਘ, ਸੋਨੂ ਅਤੇ ਸਤਨਾਮ ਸਿੰਘ ਮੰਗਾ, ਅਵਤਾਰ ਸਿੰਘ ਆਦਿ ਵੀ ਮੌਜੂਦ ਸਨ।
Punjab Post Daily Online Newspaper & Print Media