ਬਠਿੰਡਾ (ਤਲਵੰਡੀ ਸਾਬੋ), 4 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਨਵੇਂ ਵਰ੍ਹੇ ਨੂੰ ਜੀ ਆਇਆਂ ਆਖਦਿਆਂ ਸਰਬੱਤ ਦੇ ਭਲੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਕਾਲਜ ਦੇ ਪ੍ਰਬੰਧਕੀ, ਪ੍ਰਸ਼ਾਸ਼ਨਿਕ, ਅਧਿਆਪਕੀ, ਗੈਰ-ਅਧਿਆਪਕੀ ਅਮਲੇ ਅਤੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਇਸ ਉਪਰਾਲੇ ਤਹਿਤ ਬੜੇ ਹੀ ਸ਼ਾਨਦਾਰ ਤਰੀਕੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੁਆਗਤ ਕੀਤਾ ਗਿਆ। ਸੁਖਮਨੀ ਸਾਹਿਬ ਦੇ ਪਾਠ ਤੋਂ ਉਪਰੰਤ ਸਾਰੇ ਹੀ ਸਟਾਫ, ਵਿਦਿਆਰਥੀਆਂ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕਰਦਿਆਂ ਅਰਦਾਸ ਕੀਤੀ ਗਈ। ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਬੜੀ ਹੀ ਸ਼ਰਧਾ ਭਾਵਨਾ ਸਹਿਤ ਹੱਥੀਂ ਸੇਵਾ ਅਤੇ ਗੁਰਬਾਣੀ ਪਾਠ ਸ੍ਰਵਣ ਕਰਕੇ ਲਾਹਾ ਲਿਆ। ਗੁਰੂ ਕਾਸ਼ੀ ਯੂਨੀਵਰਸਟਿੀ ਦੇ ਚੇਅਰਮੈਨ ਗੁਰਲਾਭ ਸਿੰਘ ਸਿੱਧੂ, ਵਾਈਸ ਚਾਂਸਲਰ ਡਾ. ਨਛੱਤਰ ਸਿੰਘ ਮੱਲ੍ਹੀ, ਪਰੋ-ਵਾਈਸ ਚਾਂਸਲਰ ਡਾਂ. ਜਗਪਾਲ ਸਿੰਘ ਅਤੇ ਸਮੂਹ ਅਧਿਕਾਰੀਆਂ ਨੇ ਇਸ ਦੌਰਾਨ ਸੰਗਤ ਰੂਪ ਵਿਚ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਮੁੱਚੀ ਮਾਨਵਤਾ ਲਈ ਸਰਬ-ਸਾਂਝੇ ਉਪਦੇਸ਼ ਨੂੰ ਜ਼ਿੰਦਗੀ ਵਿਚ ਅਪਨਾਉਣ ਲਈ ਪ੍ਰੇਰਨਾਮਈ ਸ਼ਬਦ ਕਹੇ। ਸਮਾਪਤੀ ਮੌਕੇ ਗੁਰਜੀਤ ਸਿੰਘ ਖ਼ਾਲਸਾ ਨੇ ਸਭ ਲਈ ਧੰਨਵਾਦੀ ਸ਼ਬਦ ਕਹੇ। ਚਾਹ ਦਾ ਲੰਗਰ ਅਤੁੱਟ ਵਰਤਿਆ।
Check Also
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …
Punjab Post Daily Online Newspaper & Print Media