Friday, July 5, 2024

ਇੰਡੀਅਨ ਐਸੋਸੀਏਸ਼ਨ ਆਫ ਹੈਲਥ ਐਂਡ ਫਿਟਨੈਸ ਦੇ ਅਹੁਦੇਦਾਰਾਂ ਦਾ ਐਲਾਨ

PPN0401201604ਬਠਿੰਡਾ, 4 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਇੰਡੀਅਨ ਐਸੋਸੀਏਸ਼ਨ ਆਫ਼ ਹੈਲਥ ਐਂਡ ਫਿਟਨੈਸ ਦੀਆਂ ਸੇਵਾਵਾਂ ਸ਼ਹਿਰ ਅਤੇ ਪਿੰਡ ਪੱਧਰ ਤੇ ਮੁਹੱਈਆ ਕਰਵਾਉਣ ਲਈ ਪੰਜਾਬ ਪ੍ਰਧਾਨ ਨੌਜਵਾਨ ਸਮਾਜਸੇਵੀ ਰਾਜਵਿੰਦਰ ਸਿੰਘ ਪੰਨੀਵਾਲਾ ਵਿਧਾਨ ਸਭਾ ਹਲਕਾ ਲੰਬੀ ਦੇ ਸੀਨੀਅਰ ਆਗੂ ਵੱਲੋਂ ਟੀਮ ਦਾ ਗਠਨ ਕੀਤਾ ਗਿਆ ਜਿਸ ਵਿੱਚ ਪੰਜਾਬ ਦੇ ਵੱਖ ਵੱਖ ਅਹੁਦਿਆਂ ਦੇ ਅਹੁਦੇਦਾਰ ਅਤੇ ਜਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ ਜਿਸ ਵਿੱਚ ਮੁੱਖ ਤੌਰ ਤੇ ਅਨਿਲ ਕੁਮਾਰ ਕਥੂਰੀਆ ਅਤੇ ਗੁਰਪ੍ਰੀਤ ਸਿੰਘ ਪੰਨੂੰ ਰੱਤਾ ਟਿੱਬਾ ਨੂੰ ਮੀਤ ਪ੍ਰਧਾਨ, ਸੰਦੀਪ ਸ਼ਰਮਾ ਨੂੰ ਜਨਰਲ ਸੈਕਟਰੀ, ਗਗਨਦੀਪ ਸਿੰਘ ਜੁਗਨੂੰ ਨੂੰ ਕੈਸ਼ੀਅਰ ਅਤੇ ਅਨਿਲ ਵਰਮਾ ਨੂੰ ਪੰਜਾਬ ਦਾ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ, ਅਮਨਦੀਪ ਸਿੰਘ ਲਾਲੇਆਣਾ ਨੂੰ ਜਿਲ੍ਹਾ ਬਠਿੰਡਾ ਦਾ ਪ੍ਰਧਾਨ, ਜਸਵੀਰ ਸਿੰਘ ਸੀਰਾ ਘੜਿਆਣਾ ਨੂੰ ਫਾਜਿਲਕਾ ਦਾ ਜਿਲ੍ਹਾ ਪ੍ਰਧਾਨ, ਗੁਰਦੀਪ ਸਿੰਘ ਫੌਜੀ ਨੂੰ ਜਿਲ੍ਹਾ ਬਰਨਾਲਾ ਦਾ ਪ੍ਰਧਾਨ ਅਤੇ ਐਡਵੋਕੇਟ ਰਾਹੁਲ ਮਰਵਾਹਾ ਨੂੰ ਜਿਲ੍ਹਾ ਮੋਹਾਲੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਪ੍ਰੈਸ ਬਿਆਨ ਜਾਰੀ ਕਰਦਿਆਂ ਪੰਜਾਬ ਪ੍ਰਧਾਨ ਰਾਜਵਿੰਦਰ ਸਿੰਘ ਪੰਨੀਵਾਲਾ ਨੇ ਕਿਹਾ ਕਿ ਪੂਰੀ ਟੀਮ ਸਮਾਜ ਸੇਵਾ ਦੇ ਖੇਤਰ ਵਿੱਚ ਜਿੱਥੇ ਅਹਿਮ ਰੋਲ ਨਿਭਾਏਗੀ ਉਥੇ ਹੀ ਵੱਖ ਵੱਖ ਵਿਭਾਗਾਂ ਵਿੱਚ ਫੈਲੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵੀ ਕੰਮ ਕਰੇਗੀ। ਇਸ ਦੇ ਨਾਲ ਨੌਜਵਾਨਾਂ ਨੂੰ ਨਸ਼ਿਆਂ ਵਰਗੀ ਲਾਹਨਤ ਤੋਂ ਦੂਰ ਕਰਕੇ ਚੰਗੀ ਸਿਹਤ ਅਤੇ ਉਜਵੱਲ ਭਵਿੱਖ ਲਈ ਵੀ ਪ੍ਰੇਰਿਤ ਕਰਨ ਦੇ ਯਤਨ ਕੀਤੇ ਜਾਣਗੇ। ਗਰੀਬ, ਮੱਧਵਰਗ ਅਤੇ ਦੱਬੇ ਕੁਚਲੇ ਲੋਕਾਂ ਦੀ ਮੱਦਦ ਲਈ ਏਆਈਐਚਐਫ ਵੱਲੋਂ ਅਹਿਮ ਕਦਮ ਪੁੱਟੇ ਜਾਣਗੇ ਅਤੇ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦੇ ਖਾਤਮੇ ਅਤੇ ਲੋੜਵੰਦਾਂ ਦੀ ਮੱਦਦ ਲਈ ਕੈਂਸਰ ਵੈਨ ਨਾਲ ਚੈਕਅੱਪ ਕੈਂਪ ਲਾਏ ਜਾਣਗੇ ਅਤੇ ਹਰ ਲੋੜਵੰਦ ਵਿਅਕਤੀ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ ਜਿਲ੍ਹਿਆਂ ਦੇ ਜਿਲ੍ਹਾ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦਾ ਐਲਾਨ ਅਗਲੇ ਹਫਤੇ ਕੀਤਾ ਜਾਵੇਗਾ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply