ਸੰਦੌੜ, 4 ਦਸੰਬਰ (ਹਰਮਿੰਦਰ ਸਿੰਘ ਭੱਟ)- ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਬਦ ਗੁਰੂ ਸ੍ਰੀ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪਿੰਡ ਬਾਪਲਾ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਆਯੋਜਿਤ ਕਰਵਾਇਆ ਗਿਆ। ਇਸ ਮੌਕੇ ਨਗਰ ਕੀਰਤਨ ਦੇ ਵੱਖ ਵੱਖ ਪੜਾਵਾਂ ਤੇ ਪੰਥ ਪ੍ਰਸਿੱਧ ਕੀਰਤਨੀਏ ਅਤੇ ਢਾਡੀ ਜਥਿਆਂ ਨੇ ਹਾਜ਼ਰੀ ਭਰ ਕੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਦੇ ਭਾਰੀ ਇਕੱਠ ਨੂੰ ਨਿਹਾਲ ਕੀਤਾ । ਇਸ ਦੌਰਾਨ ਗੁਰੂ ਕੇ ਲਾਡਲੀ ਫ਼ੌਜ ਦੇ ਸਿੰਘਾਂ ਨੇ ਗਤਕੇ ਦੇ ਜੌਹਰ ਦਿਖਾਏ। ਸਟੇਜ ਦੀ ਭੂਮਿਕਾ ਸੁਰਜੀਤ ਸਿੰਘ ਨੇ ਨਿਭਾਈ । ਇਸ ਮੌਕੇ ਭਾਈ ਬਲਜਿੰਦਰ ਸਿੰਘ ਬਗ਼ੀਚਾ (ਢਾਡੀ ਜਥਾ), ਮਹੰਤ ਨਿਰਮਲ ਸਿੰਘ, ਗੁਰਚਰਨ ਸਿੰਘ, ਹਰਕੋਮਲ ਸਿੰਘ, ਜਗਤਾਰ ਸਿੰਘ, ਅਵਤਾਰ ਸਿੰਘ, ਵੀ. ਡੀ. ਓ ਦਲੀਪ ਸਿੰਘ, ਪ੍ਰਧਾਨ ਕੁਲਦੀਪ ਸਿੰਘ (ਰਵਿਦਾਸ ਭਗਤ ਜੀ ਕਲੱਬ), ਹਰਬੰਸ ਸਿੰਘ, ਸਰਬਜੀਤ ਸਿੰਘ, ਸਰਪੰਚ ਰਾਜ ਸਿੰਘ, ਤਰਨਜੀਤ ਸਿੰਘ, ਹਰਦੀਪ ਸਿੰਘ ਤੋਂ ਇਲਾਵਾ ਸੰਗਤਾਂ ਦੇ ਵਿਸ਼ਾਲ ਇਕੱਠ ਨੇ ਗੁਰੂ ਚਰਨਾਂ ਵਿਚ ਹਾਜ਼ਰੀ ਭਰੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media