ਨਵੀਂ ਦਿੱਲੀ, 4 ਜਨਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਬਾਣੀਆਂ ਦੇ ਭਾਵ-ਅਰਥਾਂ ਅਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਉਨ੍ਹਾਂ ਨਾਲ ਜੋੜਨ ਦੀ ਅਰੰਭੀ ਗਈ ਲੜੀ ਨੂੰ ਅਗੇ ਤੋਰਦਿਆਂ, ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਰਚਿਤ ਜ਼ਫਰਨਾਮਾ (ਹਿਕਾਇਤ ਪਹਿਲੀ ‘ਦਾਸਤਾਨ’) ਦੀ ਭਾਵ ਅਰਥਾਂ ਸਹਿਤ ਵਿਆਖਿਆ ਬਾਬਾ ਬੰਤਾ ਸਿੰਘ (ਮੁੰਡਾ ਪਿੰਡ ਵਾਲੇ) ਵੀਰਵਾਰ 7 ਜਨਵਰੀ ਤੋਂ ਸ਼ਨੀਵਾਰ 16 ਜਨਵਰੀ ਤਕ ਰੋਜ਼ ਸਵੇਰੇ 7.30 ਤੋਂ 8.30 ਤਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਕਰਿਆ ਕਰਨਗੇ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇੱਸ ਕਥਾ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਹਮੇਸ਼ਾਂ ਵਾਂਗ ਸਵੇਰੇ 7.30 ਤੋਂ 8.30 ਵਜੇ ਤਕ ਚੜ੍ਹਦੀਕਲਾ ਟਾਈਮ ਟੀਵੀ ਅਤੇ ਵੈੱਬਸਾਈਟ ਾਾਾ.ਬੳੳਨ.ਿਨੲਟ ਪੁਰ ਹੋਵੇਗਾ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media