Monday, July 8, 2024

ਨਵੇਂ ਸਾਲ ਦੀ ਸ਼ੁਰੂਆਤ ‘ਤੇ ਪ੍ਰਮਾਤਮਾ ਦਾ ਸ਼ੁਕਰਾਨਾ

PPN0501201602

ਬਟਾਲਾ, 5 ਜਨਵਰੀ (ਨਰਿੰਦਰ ਸਿੰਘ ਬਰਨਾਲ)- ਨਵੇਂ ਸਾਲ 2016 ਦੀ ਸ਼ੁਰੂਆਤ ਮੌਕੇ ਸਰਕਾਰੀ ਹਾਈ ਸਕੂਲ ਦਾਬਾਂਵਾਲ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਵੱਲੋਂ ਸਕੂਲ ਵਿਖੇ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਸਕੂਲ ਵਿਖੇ ਵਿਦਿਆਰਥੀਆਂ ਤੇ ਸਟਾਫ ਵੱਲੋ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਵਿਦਿਆਰਥੀਆਂ ਤੇ ਸਕੂਲ ਦੀ ਚੜਦੀ ਕਲਾ ਵਾਸਤੇ ਅਰਦਾਸ ਕੀਤੀ ਗਈ। ਸਕੂਲ ਮੁਖ ਅਧਿਆਪਕ ਸ੍ਰੀ ਅਰਜਨ ਦਾਸ ਨੇ ਆਪਣੇ ਸੰਬੋਧਨੀ ਭਾਸ਼ਣ ਵਿਚ ਕਿਹਾ ਵਿਦਿਆਰਥੀਆਂ ਨੂੰ ਜਿੰਦਗੀ ਵਿਚ ਕਾਮਯਾਬ ਹੋਣ ਵਾਸਤੇ ਪੜਾਈ ਵੱਲ ਧਿਆਨ ਦੇਣਾ ਚਾਹੀਦਾ ਹੈ, ਇਕ ਮਿਹਨਤੀ ਵਿਦਿਆਰਥੀ ਹੀ ਜਿੰਦਗੀ ਵਿੱਚ ਕੁਝ ਪ੍ਰਾਪਤ ਕਰਨ ਦੇ ਸਮਰੱਥ ਹੁੰਦਾ ਹੈ ਤੇ ਸਕੂਲ ਸਟਾਂਫ ਨੂੰ ਵੀ ਚਾਹੀਦਾ ਹੈ ਕਿ ਵਿਦਿਆਰਥੀਆਂ ਨੂੰ ਹਰ ਪੱਖ ਤੋ ਪਰਪੱਕ ਕਰਨ ਵਾਸਤੇ ਪੜਾਈ ਕਰਵਾਉਣ। ਖੇਡ ਅਧਿਆਪਕ ਸ੍ਰੀ ਅਜਮੇਰ ਸਿੰਘ ਨੇ ਵਿਦਿਆਰਥੀਆਂ ਦੇ ਵਧੀਆਂ ਤੇ ਚੰਗੇਰੇ ਭਵਿੱਖ ਦੀ ਕਾਮਨਾ ਕਰਦਿਆਂ ਵਿਦਿਆਰਥੀਆਂ ਨੂੰ ਮਿਹਨਤ ਕਰਨ ਵਾਸਤੇ ਪ੍ਰੇਰਿਆ।ਇਸ ਮੌਕੇ ਸਮੂਹ ਸਟਾਫ ਤੋ ਇਲਾਵਾ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply